- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਲਾਕੇ ਵਿਚ ਨਹੀਂ ਰੁਕ ਰਹੀਆਂ ਕਤਲ ਤੇ ਲੁੱਟ ਦੀਆਂ ਵਾਰਦਾਤਾਂ- ਕਰਨ ਗੁਪਤਾ

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ,ਮੋਰਿੰਡਾ : ਇਲਾਕੇ ’ਚ ਲੁੱਟ ਖੋਹ ਕਤਲ ਦੀਆਂ ਵਾਰਦਾਤਾਂ ਹੋਣਾ ਆਮ ਜਿਹੀ ਗੱਲ ਬਣਦੀ ਜਾ ਰਹੀ ਹੈ। ਇਸ ਸਬੰਧੀ ਸ਼ਿਵ ਸੈਨਾ ਯੂਬੀਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਰਨ ਗੁਪਤਾ ਨੇ ਕਿਹਾ ਕਿ ਸ਼ਿਵ ਸੈਨਾ ਪੰਜਾਬ ਦੇ ਪ੍ਰਵਕਤਾ ਅਸ਼ਵਨੀ ਸ਼ਰਮਾ, ਪੰਜਾਬ ਪ੍ਰਮੁੱਖ ਯੋਗਰਾਜ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਬਿੱਲਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਇੱਥੇ ਇੱਕ ਮੀਟਿੰਗ ਕੀਤੀ ਗਈ। ਜਿਸ ’ਚ ਅਮਨ ਕਾਨੂੰਨ ਦੀ ਵਿਗੜਦੀ ਜਾ ਰਹੀ ਹਾਲਤ ਸਬੰਧੀ ਚਰਚਾ ਕੀਤੀ ਗਈ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਤਰਨਤਾਰਨ ’ਚ ਇਕ ਏਐਸਆਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਪਿਛਲੇ ਹਫਤੇ ਮੈਡ ਸੰਧੂ ਨਾਮ ਦੇ ਵਿਅਕਤੀ ਦਾ ਕਤਲ ਕੀਤਾ ਗਿਆ, ਪੰਜਾਬ ’ਚ ਅਮਨ ਕਾਨੂੰਨ ਦੀ ਹਾਲਤ 'ਤੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਤਕਰੀਬਨ ਦੁਪਹਿਰ ਮੋਰਿੰਡਾ ਸ਼ਹਿਰ ਦੇ ਹਾਈਵੇ ਰੋਡ ’ਤੇ ਮੜੌਲੀ ਕਲਾਂ ਦੇ ਨੇੜੇ ਵਿਵੇਕ ਨਾਮਕ ਨੌਜਵਾਨ ਜੋ ਆਪਣੇ ਕੰਮ ਤੋਂ ਘਰ ਵਾਪਸ ਪਰਤ ਰਿਹਾ ਸੀ, ਉਸਦੇ ਨਾਲ ਮੜੌਲੀ ਕਲਾਂ ਪੁਲ ਦੇ ਨੀਚੇ ਲੁੱਟ ਦੀ ਵਾਰਦਾਤ ਹੋਈ। ਜਿਸ ’ਚ ਉਸਨੂੰ ਲੁਟੇਰਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਜੋ ਹੁਣ ਸਿਵਲ ਹਸਪਤਾਲ ਮੋਰਿੰਡਾ ਵਿਖੇ ਜੇਰੇ ਇਲਾਜ ਹੈ।
ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਤੋਂ ਲੁਟੇਰਿਆਂ ਨੇ 10 -12 ਹਜਾਰ ਰੁਪਏ ਦੀ ਨਗਦੀ ਅਤੇ ਉਸਦਾ ਆਈਫੋਨ ਮੋਬਾਇਲ ਲੁੱਟ ਲਿਆ। ਉਨ੍ਹਾਂ ਕਿਹਾ ਇਲਾਕੇ ’ਚ ਰੋਜਾਨਾ ਮਾੜੇ ਅਨਸਰਾਂ ਵੱਲੋਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਨਾਂ ਮੰਗ ਕੀਤੀ ਕਿ ਇਲਾਕੇ ਵਿੱਚ ਵਾਰਦਾਤਾਂ ਨੂੰ ਠੱਲ ਪਾਉਣ ਲਈ ਪੁਲਿਸ ਦੀ ਗਸ਼ਤ ਤੇਜ਼ ਕੀਤੀ ਜਾਵੇ ਅਤੇ ਮੋਰਿੰਡਾ ’ਚ ਬਿਨਾਂ ਦੇਰੀ ਪੁਲਿਸ ਦੀ ਨਫਰੀ ਵਧਾਈ ਜਾਵੇ ਤਾਂ ਜੋ ਪੁਲਿਸ ਮਾੜੇ ਅਨਸਰਾਂ ਨੂੰ ਠੱਲ ਪਾ ਸਕੇ।