ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਨਗਰ ਕੌਂਸਲ ਦੇ ਸਰਵ ਸੰਮਤੀ ਨਾਲ ਨਵੇਂ ਚੁਣੇ ਗਏ ਪ੍ਰਧਾਨ ਹਰਜੀਤ ਸਿੰਘ ਜੀਤਾ ਦੇ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੂੰ ਅਸ਼ੀਰਵਾਦ ਤੇ ਸੁੱਭਕਾਮਨਾਵਾਂ ਦੇਣ ਲਈ ਵਿਸੇਸ਼ ਤੌਰ 'ਤੇ ਨਗਰ ਕੌਂਸਲ ਦਫਤਰ ਪੁੱਜੇ। ਇਸ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਨੇ ਪ੍ਰਧਾਨ ਨਗਰ ਕੌਂਸਲ ਹਰਜੀਤ ਸਿੰਘ ਜੀਤਾ ਤੇ ਉਨ੍ਹਾਂ ਦੀ ਸਮੁੱਚੀ ਕੌਂਸਲਰਾਂ ਦੀ ਟੀਮ ਨੂੰ ਸੁੱਭ ਕਾਮਨਾਵਾਂ ਦਿੱਤੀਆਂ।

ਉਨ੍ਹਾਂ ਨੇ ਕਿਹਾ ਕਿ ਨਵੇਂ ਚੁਣੇ ਕੌਂਸਲਰ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਲਈ ਬਚਨਬੱਧ ਹਨ। ਪਹਿਲਾਂ ਤੋ ਹੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦੇ ਚੱਲ ਰਹੇ ਕੰਮ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਸ ਨਵੀਂ ਚੁਣੀ ਟੀਮ 'ਚ ਪੂਰਾ ਉਤਸ਼ਾਹ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਸ੍ਰੀ ਅਨੰਦਪੁਰ ਸਾਹਿਬ ਦੇ ਚਹੁੰਮੁਖੀ ਵਿਕਾਸ ਲਈ ਵਿਸੇਸ਼ ਯੋਜਨਾ ਤਹਿਤ ਫੰਡ ਉਪਲੱਬਧ ਕਰਵਾ ਰਹੀ ਹੈ। ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ 'ਚ ਸਾਰੇ ਕੌਂਸਲਰ ਗੁਰੂ ਨਗਰੀ ਦ ਵਿਕਾਸ ਸੇਵਾ ਦੀ ਭਾਵਨਾ ਨਾਲ ਕਰਨ।


ਜ਼ਿਕਰਯੋਗ ਹੈ ਕਿ ਹਰਜੀਤ ਸਿੰਘ ਜੀਤਾ ਸ੍ਰੀ ਅਨੰਦਪੁਰ ਸਾਹਿਬ ਨਗਰ ਕੌਂਸਲ ਦੇ ਲਗਾਤਾਰ ਦੂਜੀ ਵਾਰ ਪ੍ਰਧਾਨ ਬਣੇ ਹਨ। ਇਸ ਮੌਕੇ ਰਮੇਸ ਚੰਦਰ ਦਸਗਰਾਈ, ਪੰਚਾਇਤ ਸੰਮਤੀ ਚੇਅਰਮੈਨ ਚੋਧਰੀ ਰਕੇਸ਼ ਕੁਮਾਰ ਮਹਿਲਮਾ, ਮਾਰਕੀਟ ਕਮੇਟੀ ਚੇਅਰਮੈਨ ਹਰਬੰਸ ਲਾਲ ਮਹਿਦਲੀ, ਪੀਆਰਟੀਸੀ ਦੇ ਡਾਇਰੈਕਟਰ ਕਮਲਦੇਵ ਜ਼ੋਸੀ, ਬਲਾਕ ਕਾਂਗਰਸ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਨਵੇਂ ਚੁਣੇ ਕੌਂਸਲਰ, ਵੱਖ-ਵੱਖ ਸਮਾਜਿਕ, ਧਾਰਮਿਕ ਸੰਗਠਨਾਂ ਦੇ ਆਗੂ ਤੇ ਪਤਵੰਤੇ ਹਾਜ਼ਰ ਸਨ।

Posted By: Sarabjeet Kaur