ਸ੍ਰੀ ਕੀਰਤਪੁਰ ਸਾਹਿਬ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਗੁਰਦੁਆਰਾ ਸ਼੍ਰੀ ਹਰਿਮੰਦਰ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ
Publish Date: Sat, 03 Jan 2026 05:23 PM (IST)
Updated Date: Sat, 03 Jan 2026 05:26 PM (IST)

ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਦਸਮ ਪਾਤਸ਼ਾਹ, ਸਾਹਿਬ -ਏ- ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਦੀ ਸਮੂਹ ਸੰਗਤ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਹਰਿਮੰਦਰ ਸਾਹਿਬ ਤੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ ਜਿਸ ਵਿਚ ਭਾਈ ਗੁਰਚਰਨ ਸਿੰਘ ਹਜ਼ੂਰੀ ਰਾਗੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਕਵੀਸਰੀ ਲਖਵਿੰਦਰ ਸਿੰਘ ਦਰਦੀ ਅਤੇ ਢਾਡੀ ਜਥਿਆਂ ਵੱਲੋਂ ਵਾਰਾਂ ਰਾਹੀਂ ਸੰਗਤ ਨੂੰ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਉਸ ਤੋਂ ਬਾਅਦ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ। ਆਰੰਭਤਾ ਦੀ ਅਰਦਾਸ ਭਾਈ ਅੰਮ੍ਰਿਤਪਾਲ ਸਿੰਘ ਗ੍ਰੰਥੀ ਗੁਰਦੁਆਰਾ ਪਤਾਲਪੁਰੀ ਸਾਹਿਬ ਵੱਲੋਂ ਕੀਤੀ ਗਈ। ਇਸ ਤੋਂ ਬਾਅਦ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੋ ਕਿ ਇੱਕ ਫੁੱਲਾਂ ਨਾਲ ਸਜਾਈ ਗਈ ਪਾਲਕੀ ਵਿਚ ਬਿਰਾਜਮਾਨ ਸਨ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਨਗਰ ਕੀਰਤਨ ਆਰੰਭ ਹੋਇਆ। ਜਿਸ ਦੇ ਅੱਗੇ ਸਕੂਲ ਆਫ ਐਮੀਨੈਂਸ ਸ੍ਰੀ ਕੀਰਤਪੁਰ ਸਾਹਿਬ ਦੇ ਸਕੂਲੀ ਬੱਚਿਆਂ ਦੀ ਬੈਂਡ ਪਾਰਟੀ ਧਾਰਮਿਕ ਧੁੰਨਾਂ ਵਜਾਉਂਦੀ ਹੋਈ ਚੱਲ ਰਹੀ ਸੀ। ਨਗਰ ਕੀਰਤਨ ਵਿਚ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਅਤੇ ਇਸਤਰੀ ਸਤਿਸੰਗ ਸਭਾ ਸ਼੍ਰੀ ਕੀਰਤਪੁਰ ਸਾਹਿਬ ਦੀਆਂ ਬੀਬੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਪਿੱਛੇ ਕੀਰਤਨ ਕਰਦੀਆਂ ਚੱਲ ਰਹੀਆਂ ਸਨ> ਨਗਰ ਕੀਰਤਨ ਦਾ ਮੇਨ ਬਾਜ਼ਾਰ, ਪਿੰਡ ਕਲਿਆਣਪੁਰ ਅੰਬ ਵਾਲਾ ਚੌਂਕ, ਬਿਲਾਸਪੁਰ ਰੋਡ, ਨਵਾਂ ’ਤੇ ਪੁਰਾਣਾ ਬੱਸ ਅੱਡਾ, ਪਿੰਡ ਦੋਲੋਵਾਲ ਹੇਠਲਾ, ਨੱਕੀਆਂ, ਕੋਟਲਾ ਆਦਿ ਵਿਖੇ ਸੰਗਤਾਂ ਵੱਲੋਂ ਜੋਰਦਾਰ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਹਾਜ਼ਰ ਸੰਗਤਾਂ ਨੂੰ ਵੱਖ-ਵੱਖ ਪਕਵਾਨਾਂ ਦਾ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਹਾਜਰ ਸੰਗਤਾਂ ਵਿਚ ਦਿਲਬਾਗ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਪਤਾਲਪੁਰੀ ਸਾਹਿਬ, ਭਾਈ ਅਮਰਜੀਤ ਸਿੰਘ ਜਿੰਦਬੜੀ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਭਾਈ ਸੁਖਬੀਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਬਾਬਾ ਹਰਦੀਪ ਸਿੰਘ ਫੌਜੀ ਮੁੱਖ ਸੇਵਾਦਾਰ ਡੇਰਾ ਬਾਬਾ ਸ਼੍ਰੀ ਚੰਦ ਜੀ, ਹਰਵਿੰਦਰ ਸਿੰਘ ਭੱਲੜੀ, ਗੁਰਮੁਖ ਸਿੰਘ ਰਿਕਾਰਡ ਕੀਪਰ, ਭੁਪਿੰਦਰ ਸਿੰਘ ਇਨਚਾਰਜ ਰਾਗੀ , ਗੁਰਦੀਪ ਸਿੰਘ ਰਿਕਾਰਡ ਕੀਪਰ, ਜਰਨੈਲ ਸਿੰਘ ਗ੍ਰੰਥੀ, ਭਗਵੰਤ ਸਿੰਘ ਦਿੱਲੀ ਵਾਲੇ, ਗਗਨ ਭਾਰਜ , ਬਲਵੀਰ ਸਿੰਘ ਭੀਰੀ ਸਾਬਕਾ ਟਰੱਕ ਯੂਨੀਅਨ ਪ੍ਰਧਾਨ, ਤੇਜਵੀਰ ਸਿੰਘ ਜਗੀਰਦਾਰ ਐਮਸੀ, ਗੁਰਮੀਤ ਸਿੰਘ ਟੀਨਾ, ਮਨਜੀਤ ਸਿੰਘ ਨੀਟੂ, ਹਾਕਮ ਸਿੰਘ ਗਿੱਲ, ਮਾ.ਗੁਰਸੇਵਕ ਸਿੰਘ, ਸੁਰਿੰਦਰ ਸਿੰਘ ਭਿੰਡਰ ਸਾਬਕਾ ਸਰਪੰਚ ਪਿੰਡ ਕਲਿਆਣਪੁਰ, ਜਸਵਿੰਦਰ ਕੌਰ ਐਮਸੀ, ਸੁਖਦੇਵ ਸਿੰਘ ਰਾਣਾ, ਸੁਰਿੰਦਰ ਸਿੰਘ ਰਾਜਾ, ਬੀਬੀ ਪਰਮਜੀਤ ਕੌਰ ਨਰੂਲਾ, ਸੁਨੀਲ ਦੱਤ ਦਵੇਦੀ, ਅਮਿਤ ਚਾਵਲਾ, ਵਿਜੇ ਬਜਾਜ, ਬੀਬੀ ਸਰਫ ਕੌਰ, ਬੀਬੀ ਉਪਿੰਦਰ ਕੌਰ, ਬੀਬੀ ਗੁਰਜੀਤ ਕੌਰ ਆਦਿ ਸਮੇਤ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਹਾਜ਼ਰ ਸਨ।