- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਤਾ ਜੀਤੋ ਜੀ ਦੀ ਸਲਾਨਾ ਯਾਦ ਵਿਚ ਨਗਰ ਕੀਰਤਨ ਅਤੇ ਗੁਰਮਤ ਸਮਾਗਮ

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ,
ਸ੍ਰੀ ਅਨੰਦਪੁਰ ਸਾਹਿਬ : ਹਰ ਸਾਲ ਦੀ ਤਰ੍ਹਾਂ ਸਥਾਨਕ ਗੁਰਦੁਆਰਾ ਭੋਰਾ ਸਾਹਿਬ ਤੋਂ ਦਸਮ ਪਾਤਸ਼ਾਹ ਦੇ ਮਹਿਲ ਮਾਤਾ ਜੀਤੋ ਜੀ ਦੀ ਯਾਦ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਏ ਨਗਰ ਕੀਰਤਨ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਰਾਗੀ ਢਾਡੀ ਅਤੇ ਪ੍ਰਚਾਰਕਾਂ ਵੱਲੋਂ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਅਤੇ ਧਾਰਮਿਕ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਤਾ ਜੀਤੋ ਜੀ ਨੇ ਜਿੱਥੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਆਪ ਕਮਾਈ ਕੀਤੀ ਉਥੇ ਸਾਨੂੰ ਵੀ ਗੁਰੂ ਸਾਹਿਬ ਦੇ ਹੁਕਮ ਮੁਤਾਬਿਕ ਜੀਵਨ ਜਿਉਣ ਦੀ ਜੁਗਤ ਦ੍ਰਿੜ ਕਰਵਾਈ ਇਸ ਮੌਕੇ ਵਪਾਰੀ ਆਗੂ ਜਸਪਾਲ ਸਿੰਘ ਗੁੰਬਰ ਪਰਿਵਾਰ ਵੱਲੋਂ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਨਗਰ ਕੀਰਤਨ ਗੁਰਦੁਆਰਾ ਸੀਸਗੰਜ ਸਾਹਿਬ ਮੇਨ ਬਾਜ਼ਾਰ ਭਗਤ ਰਵਿਦਾਸ ਚੌਕ, ਕਲਗੀਧਰ ਮਾਰਕੀਟ, ਮਾਤਾ ਨੈਣਾ ਦੇਵੀ ਟੀ ਪੁਆਇੰਟ, ਅਗਮਪੁਰ ਚੌਕ ਤੋਂ ਹੁੰਦਾ ਹੋਇਆ ਕਿਲ੍ਹਾਂ ਲੋਹਗੜ੍ਹ ਸਾਹਿਬ ਵਿਖੇ ਕੁਝ ਸਮਾਂ ਠਹਿਰਾ ਉਪਰੰਤ ਗੁਰਦੁਆਰਾ ਮਾਤਾ ਜੀਤੋ ਜੀ ਅਗਮਪੁਰ ਵਿਖੇ ਸਮਾਪਤ ਹੋਇਆ। ਮਾਤਾ ਜੀਤੋ ਜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰੀ ਅਤੇ ਕਥਾ ਵਾਚਕਾਂ ਵੱਲੋਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਨਗਰ ਕੀਰਤਨ ਦਾ ਥਾਂ ਥਾਂ ’ਤੇ ਭਰਮਾ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪ੍ਰਕਾਰ ਦੇ ਸੰਗਤਾਂ ਵੱਲੋਂ ਥਾਂ-ਥਾਂ ’ਤੇ ਲੰਗਰ ਲਗਾਏ ਗਏ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੋਗਿੰਦਰ ਸਿੰਘ,ਮੈਨੇਜਰ ਅਮਰਜੀਤ ਸਿੰਘ ਬਾੜ੍ਹੀਆ, ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਅਕਾਲੀ ਆਗੂ ਮੋਹਣ ਸਿੰਘ ਢਾਹੇ,ਮਨਜਿੰਦਰ ਸਿੰਘ ਬਰਾੜ, ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਜਸਵਿੰਦਰ ਸਿੰਘ ਲਾਡਾ,ਭਾਈ ਸਤਨਾਮ ਸਿੰਘ ਭਾਈ ਸਰਬਜੀਤ ਸਿੰਘ, ਭਾਈ ਮੁਖਤਿਆਰ ਸਿੰਘ,ਭਾਈ ਤਾਰਾ ਸਿੰਘ ਬੁਰਜ਼,ਵਪਾਰੀ ਆਗੂ ਜਸਪਾਲ ਸਿੰਘ ਗੁੰਬਰ, ਉਰਿੰਦਰ ਸਿੰਘ ਗੁੰਬਰ, ਚਿਕੀ ਅਰੋੜਾ, ਗੁਰਸੰਦੀਪ ਸਿੰਘ ਮਿਕੀ, ਅਵਤਾਰ ਸਿੰਘ ਬੈਗਾ ਵਾਲੇ, ਇਸਤਰੀ ਸਤਸੰਗ ਸਭਾ ਦੀ ਪ੍ਰਧਾਨ ਮਾਤਾ ਗੁਰਚਰਨ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਸੁਰਿੰਦਰ ਪਾਲ ਕੌਰ ਤਲਵਾੜ,ਅਮਨੀਤ ਕੌਰ, ਲਾਡੀ ਗੁੰਬਰ, ਮੀਨੂ ਗੁੰਬਰ, ਜਸਵਿੰਦਰ ਕੌਰ ਸਮੇਤ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।