- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯਾਦਗਾਰੀ ਹੋ ਨਿੱਬੜਿਆਂ ਖਾਲਸਾ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ

ਗੁਰਦੀਪ ਭੱਲੜੀ,ਪੰਜਾਬੀ ਜਾਗਰਣ,
ਨੰਗਲ : ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਮਹਾਂਪੁਰਸ਼ ਬਾਬਾ ਸਤਨਾਮ ਸਿੰਘ ਜੀ ਦੇ ਅਸ਼ੀਰਵਾਦ ਨਾਲ ਅਤੇ ਸੰਤ ਬਾਬਾ ਸੇਵਾ ਸਿੰਘ ਜੀ ਐਜੂਕੇਸ਼ਨਲ ਸੁਸਾਇਟੀ ਦੇ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਦੀ ਅਗਵਾਈ ਵਿੱਚ ਸੰਤ ਬਾਬਾ ਸੇਵਾ ਸਿੰਘ ਜੀ ਖਾਲਸਾ ਮਾਡਲ ਹਾਈ ਸਕੂਲ ਦੇਹਲਾਂ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕੀਤਾ ਗਿਆ। ਇਸ ਸਮਾਗਮ ਦਾ ਆਰੰਭ ਸਤਿਨਾਮ ਵਾਹਿਗੁਰੂ ਦੇ ਜਾਪ ਅਤੇ ਸ਼ਬਦ ਨਾਲ ਕੀਤਾ ਗਿਆ। ਇਸ ਸਮਾਰੋਹ ਵਿੱਚ ਸ਼੍ਰੋਮਣੀ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਦਿਲਜੀਤ ਸਿੰਘ ਭਿੰਡਰ ਵਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਬਾਬਾ ਸਤਨਾਮ ਸਿੰਘ,ਬਾਬਾ ਜੀਤ ਸਿੰਘ,ਡਾਇਰੈਕਟਰ ਸੁੱਚਾ ਸਿੰਘ ਸਿੱਧੂ, ਕਾਮਰੇਡ ਤਰਸੇਮ ਸਿੰਘ ਭੱਲੜੀ ਨੇ ਵਲੋਂ ਕੀਤੀ ਗਈ ।
ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ ਅਤੇ ਪ੍ਰਿੰਸੀਪਲ ਵਿਜੈ ਕੁਮਾਰ ਵਲੋਂ ਸਭ ਨੂੰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਰਾਹੀਂ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਦੇ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਨੂੰ ਆਪਣੀ ਪ੍ਰਤਿਭਾ ਪ੍ਰਗਟਾਉਣ ਦੇ ਮੌਕੇ ਪ੍ਰਦਾਨ ਕਰਨਾ ਹੈ। ਸਕੂਲ ਕਮੇਟੀ ਦੇ ਮੈਂਬਰਾਂ ਕਰਨਲ ਦਰਸ਼ਨ ਸਿੰਘ ਗਰੇਵਾਲ ਤੇ ਨਿਰਮਲ ਸਿੰਘ ਦਹਿਲ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਮੁੱਖ ਮਹਿਮਾਨ ਦਿਲਜੀਤ ਸਿੰਘ ਭਿੰਡਰ ਨੇ ਸਕੂਲ ਦੀਆਂ ਗਤੀਵਿਧੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਬੱਚਿਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਦਾ ਸੁਨੇਹਾ ਦਿੱਤਾ। ਬਾਬਾ ਸਤਨਾਮ ਸਿੰਘ ਨੇ ਬੱਚਿਆਂ ਨੂੰ ਆਪਣੇ ਮੁਖਾਰਬਿੰਦ ਤੋਂ ਅਸ਼ੀਰਵਾਦ ਦਿੰਦਿਆਂ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਇਸ ਮੌਕੇ ਸਕੂਲ ਦੇ ਬੱਚਿਆਂ ਨੇ ਬਾਪੂ ਦਾ ਖੰਡਾ, ਲੋਕੋ ਧੀਆਂ ਕੁੱਖ ਵਿੱਚੋਂ ਨਾ ਮਾਰੋ, ਨਸ਼ਿਆਂ ਦੇ ਵਿਰੁੱਧ ਨਾਟਕ, ਮੇਰੇ ਪਾਪਾ, ਆਰ ਨਾਨਕ ਪਾਰ ਨਾਨਕ, ਗੱਤਕਾ ਅਤੇ ਭਗੜੇ ਸਮੇਤ ਬਹੁਤ ਹੀ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ,ਜਿਸ ਨੂੰ ਮੌਕੇ ਹਜ਼ਾਰ ਦਰਸ਼ਕਾ ਵੱਲੋਂ ਖੂਬ ਸਲਾਹਿਆਂ ਗਿਆ। ਇਸ ਮੌਕੇ ਮੁੱਖ ਮਹਿਮਾਨ ਦਿਲਜੀਤ ਸਿੰਘ ਭਿੰਡਰ, ਬਾਬਾ ਸਤਨਾਮ ਸਿੰਘ, ਬਾਬਾ ਜੀਤ ਸਿੰਘ, ਡਾਇਰੈਕਟਰ ਸੁੱਚਾ ਸਿੰਘ ਸਿੱਧੂ,ਤਰਸੇਮ ਸਿੰਘ ਭੱਲੜੀ, ਬੀਬੀ ਵੇਰਕਾ ,ਕਰਨਲ ਦਰਸ਼ਨ ਸਿੰਘ ਗਰੇਵਾਲ, ਨਿਰਮਲ ਸਿੰਘ ਦਹਿਲ, ਦਿਲਜੀਤ ਕੌਰ ਅਤੇ ਬੀਬੀ ਮਨਜੀਤ ਕੌਰ ਨੇ ਬੱਚਿਆਂ ਨੂੰ ਅਕਾਦਮਿਕ ਅਤੇ ਹੋਰ ਗਤੀਵਿਧੀਆਂ ਵਿੱਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ । ਇਸ ਮੌਕੇ ਤੇ ਬਾਬਾ ਸਤਨਾਮ ਸਿੰਘ ਨੇ ਸਕੂਲ ਲਈ ਨਵੀਂ ਬੱਸ ਦੇਣ,ਬਾਬਾ ਜੀਤ ਸਿੰਘ ਜੀ ਨੇ ਇੱਕ ਲੱਖ ਰੁਪਏ,ਲੰਗਰ ਦੇਣ ਅਤੇ ਦਿਲਜੀਤ ਸਿੰਘ ਭਿੰਡਰ ਨੇ ਗਿਆਰਾਂ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ। ਅੰਤ ਵਿੱਚ ਪ੍ਰਿੰਸੀਪਲ ਵਿਜੈ ਕੁਮਾਰ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਬੱਚਿਆਂ ਦੇ ਮਾਪੇ, ਪ੍ਰਚਾਰਕ ਗੁਰਦੀਪ ਸਿੰਘ,ਮਿਸਜ ਕਰਨਲ ਜਸਬੀਰ ਕੌਰ ਮਹਿੰਦਰ ਸਿੰਘ, ਪ੍ਰੇਮ ਚੰਦ, ਮਹਿੰਦਰ ਲਾਲ ਸੋਨੀ, ਦਿਲਾਵਰ ਸਿੰਘ, ਬਲਵੀਰ ਸਿੰਘ, ਸਕੂਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।