ਡੋਪ ਟੈਸਟ ਪਾਜੇਟਿਵ ਆਉਣ ਕਾਰਨ ਤਿੰਨ ’ਤੇ ਕਾਰਵਾਈ
ਡੋਪ ਟੈਸਟ ਪਾਜੀਟਿਵ ਆਉਣ ’ਤੇ ਪੁਲਿਸ ਵੱਲੋਂ ਤਿੰਨ ਨੌਜਵਾਨਾਂ ’ਤੇ ਕਾਰਵਾਈ, ਇਲਾਜ ਲਈ ਨਸ਼ਾ ਮੁਕਤੀ ਕੇਂਦਰ ਭੇਜਿਆ ਜਾਵੇਗਾ
Publish Date: Thu, 22 Jan 2026 06:36 PM (IST)
Updated Date: Thu, 22 Jan 2026 06:39 PM (IST)

ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਫੇਸ 2 ਦੇ ਤਹਿਤ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਤਿੰਨ ਨੌਜਵਾਨਾਂ ਦੇ ਡੋਪ ਟੈਸਟ ਕਰਵਾਏ ਗਏ ਜੋ ਪਾਜੀਟਿਵ ਆਏ। ਥਾਣਾ ਮੁੱਖੀ ਜਤਿਨ ਕਪੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਹ ਵਿਅਕਤੀ ਨਸ਼ਾ ਕਰਨ ਦੇ ਆਦੀ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨੌਜਵਾਨਾਂ ਨੂੰ ਡੋਪ ਟੈਸਟ ਕਰਵਾਉਣ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਹਨਾਂ ਦਾ ਡੋਪ ਟੈਸਟ ਪਾਜੀਟਿਵ ਪਾਇਆ ਗਿਆ ਜਿਸ ਤੋਂ ਪਤਾ ਲੱਗਿਆ ਕਿ ਇਹ ਨੌਜਵਾਨ ਨਸ਼ਾ ਕਰਨ ਦੇ ਆਦੀ ਹਨ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਤਰਨਜੀਤ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਹਰਦੋ ਨਿਮੋਹ ਥਾਣਾ ਸ਼੍ਰੀ ਕੀਰਤਪੁਰ ਸਾਹਿਬ, ਸਤਨਾਮ ਸਿੰਘ ਪੁੱਤਰ ਦਿਲਜੀਤ ਸਿੰਘ ਵਾਸੀ ਫਤਿਹਪੁਰ ਬੂੰਗਾ ਥਾਣਾ ਸ਼੍ਰੀ ਕੀਰਤਪੁਰ ਸਾਹਿਬ, ਜਸਵਿੰਦਰ ਸਿੰਘ ਉਰਫ ਬਾਊ ਪੁੱਤਰ ਸਰਦਾਰਾਂ ਸਿੰਘ ਵਾਸੀ ਕੀਮਤ ਪੁਰਾ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਖਿਲਾਫ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਮੁਕਦਮਾ ਨੰਬਰ 15 ਮਿਤੀ 22/01/26 ਐਨ,ਡੀ,ਪੀ,ਐਸ ਐਕਟ ਤਹਿਤ ਦਰਜ ਕੀਤਾ ਗਿਆ ਹੈ। ਥਾਣਾ ਮੁੱਖੀ ਜਤਿਨ ਕਪੂਰ ਨੇ ਦੱਸਿਆ ਕਿ ਇਹਨਾਂ ਤਿੰਨਾਂ ਨੌਜਵਾਨਾਂ ਨੂੰ ਕੱਲ ਮਾਨਯੋਗ ਅਦਾਲਤ ਸ਼੍ਰੀ ਅਨੰਦਪੁਰ ਸਾਹਿਬ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।