ਬੀਜੇਪੀ ਲੋਕਾਂ ਦੀ ਹਿਤਾਇਸ਼ੀ ਤੇ ਭਲਾ ਕਰਨ ਵਾਲੀ ਪਾਰਟੀ : ਅਠਵਾਲ
ਬੀਜੇਪੀ ਲੋਕਾਂ ਦੀ ਹਿਤਾਇਸ਼ੀ ਅਤੇ ਦੇਸ਼ ਦਾ ਭਲਾ ਕਰਨ ਵਾਲੀ ਪਾਰਟੀ: ਜਤਿੰਦਰ ਅਠਵਾਲ
Publish Date: Fri, 23 Jan 2026 04:24 PM (IST)
Updated Date: Fri, 23 Jan 2026 04:27 PM (IST)

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਅਠਵਾਲ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਬੀਜੇਪੀ) ਇੱਕ ਲੋਕ-ਹਿਤੈਸ਼ੀ ਪਾਰਟੀ ਹੈ ਜੋ ਸਦਾ ਤੋਂ ਹੀ ਦੇਸ਼ ਦੇ ਹਰ ਵਰਗ ਦੇ ਭਲੇ ਲਈ ਕੰਮ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਜੇਪੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਗਰੀਬਾਂ, ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ ਅਤੇ ਨੌਜਵਾਨਾਂ ਲਈ ਕਈ ਲੋਕ-ਕਲਿਆਣਕ ਯੋਜਨਾਵਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਨਾਲ ਆਮ ਆਦਮੀ ਦੀ ਜ਼ਿੰਦਗੀ ਵਿੱਚ ਸੁਧਾਰ ਆਇਆ ਹੈ। ਅਠਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਰਾਹੀਂ ਗਰੀਬਾਂ ਨੂੰ ਪੱਕੇ ਮਕਾਨ, ਉਜ ਵਲਾ ਯੋਜਨਾ ਹੇਠ ਮਹਿਲਾਵਾਂ ਨੂੰ ਮੁਫ਼ਤ ਗੈਸ ਕਨੈਕਸ਼ਨ, ਆਯੁਸ਼ਮਾਨ ਭਾਰਤ ਯੋਜਨਾ ਰਾਹੀਂ ਲੱਖਾਂ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲੀ ਹੈ। ਇਸ ਤੋਂ ਇਲਾਵਾ ਕਿਸਾਨ ਸਨਮਾਨ ਨਿਧੀ ਯੋਜਨਾ ਨਾਲ ਕਿਸਾਨਾਂ ਨੂੰ ਸਿੱਧੀ ਆਰਥਿਕ ਮਦਦ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਬੀਜੇਪੀ ਨੇ ਦੇਸ਼ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੜਕਾਂ, ਹਾਈਵੇਅਜ਼, ਰੇਲਵੇ ਅਤੇ ਡਿਜ਼ਿਟਲ ਸਹੂਲਤਾਂ ਵਿੱਚ ਇਤਿਹਾਸਕ ਵਿਕਾਸ ਕੀਤਾ ਹੈ। ਨੌਜਵਾਨਾਂ ਲਈ ਸਟਾਰਟਅਪ ਇੰਡੀਆ, ਸਕਿਲ ਇੰਡੀਆ ਵਰਗੀਆਂ ਯੋਜਨਾਵਾਂ ਰਾਹੀਂ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ ਹਨ। ਅੰਤ ਵਿੱਚ ਜਤਿੰਦਰ ਅਠਵਾਲ ਨੇ ਕਿਹਾ ਕਿ ਬੀਜੇਪੀ ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ ਦੇ ਨਾਅਰੇ ਨਾਲ ਦੇਸ਼ ਨੂੰ ਅੱਗੇ ਵਧਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇਗੀ। ਉਨ੍ਹਾਂ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਵਿਕਾਸ ਲਈ ਬੀਜੇਪੀ ਨਾਲ ਜੁੜਨ ਅਤੇ ਮਜ਼ਬੂਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ।