- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ :ਡਾ.ਸੰਜੀਵ ਗੌਤਮ

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ :ਡਾ.ਸੰਜੀਵ ਗੌਤਮ
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ
ਨੰਗਲ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 22 ਜਨਵਰੀ ਨੂੰ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਦੇ ਹਰ ਪਰਿਵਾਰ ਤੱਕ ਸਰਕਾਰੀ ਯੌਜਨਾਵਾਂ ਦਾ ਲਾਭ ਪਹੁੰਚਾਉਣ ਦੀ ਵਚਨਬੱਧਤਾ ਨੂੰ ਸੰਜੀਦਗੀ ਨਾਲ ਪੂਰਾ ਕੀਤਾ ਜਾ ਰਿਹਾ ਹੈ।
ਇਹ ਪ੍ਰਗਟਾਵਾ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਅਤੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ ਨੇ ਨੰਗਲ ਵਿਖੇ ਵਾਰਡ ਨੰ:2 ਵਿੱਚ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ। ਪਿਛਲੇ 75 ਸਾਲਾਂ ਵਿੱਚ, ਸਾਰੀਆਂ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ ਅਤੇ ਹੋਰ 500 ਨਿਰਮਾਣ ਅਧੀਨ ਹਨ। ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ, 2,500 'ਪਿੰਡ ਕਲੀਨਿਕ' ਖੋਲ੍ਹੇ ਜਾਣਗੇ। ਡਾ.ਗੌਤਮ ਨੇ ਕਿਹਾ ਕਿ ਪਹਿਲਾਂ, ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਡਾਕਟਰਾਂ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਪਿਛਲੇ ਚਾਰ ਸਾਲਾਂ ਵਿੱਚ, 1100 ਮਾਹਰ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੁਣ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ ਲਈ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ। ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”
ਉਨ੍ਹਾਂ ਨੇ ਦੱਸਿਆ ਕਿ ਇਹ ਕਾਰਡ ਸਾਰਿਆਂ ਲਈ ਹੈ ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਡਾ.ਗੌਤਮ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਸਿੱਖਿਆ ਅਤੇ ਸਿਹਤ ਵਰਗੀਆਂ ਮਿਆਰੀ ਸਹੂਲਤਾਂ ਮੁਹੱਇਆ ਹੋਣਗੀਆਂ ਤੇ ਉਹ ਵਾਅਦਾ ਪੂਰਾ ਕੀਤਾ ਹੈ। ਇਸ ਮੌਕੇ ਸੁਮਿਤ ਭਾਰਦਵਾਜ ਯੂਥ ਪ੍ਰਧਾਨ, ਨਿਸ਼ਾਤ ਗੁਪਤਾ ਐਡਵੋਕੇਟ, ਸਾਗਰ ਸੋਬਤੀ, ਅਭਿਸ਼ੇਕ ਕੁਮਾਰ, ਕਮਲ ਆਦਿ ਹਾਜ਼ਰ ਸਨ।