ਪਿੰਡ ਲਾਲਪੁਰ ਵਿਚ ਪ੍ਰਕਾਸ਼ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਜਾਰੀ
ਪਿੰਡ ਲਾਲਪੁਰ ਵਿਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਸਬੰਧੀ ਪ੍ਰਭਾਤ ਫੇਰੀਆਂ ਜਾਰੀ
Publish Date: Sun, 25 Jan 2026 04:35 PM (IST)
Updated Date: Mon, 26 Jan 2026 04:04 AM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਲਾਲਪੁਰ ਵਿਚ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਵੇਰੇ ਤੜਕੇ ਨਿਕਲ ਰਹੀਆਂ ਪ੍ਰਭਾਤ ਫੇਰੀਆਂ ਦੌਰਾਨ ਸੰਗਤ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਭਜਨਾਂ ਦੇ ਗਾਇਨ ਰਾਹੀਂ ਸਮੂਹ ਪਿੰਡ ਦਾ ਵਾਤਾਵਰਨ ਭਗਤੀਮਈ ਬਣਾਇਆ ਜਾ ਰਿਹਾ ਹੈ। ਇਨ੍ਹਾਂ ਪ੍ਰਭਾਤ ਫੇਰੀਆਂ ਵਿਚ ਪਿੰਡ ਵਾਸੀਆਂ ਵੱਲੋਂ ਵੱਡੀ ਗਿਣਤੀ ਵਿਚ ਭਾਗ ਲਿਆ ਜਾ ਰਿਹਾ ਹੈ।ਪ੍ਰਭਾਤ ਫੇਰੀਆਂ ਦੌਰਾਨ ਸੰਗਤ ਵੱਲੋਂ ਥਾਂ-ਥਾਂ ’ਤੇ ਸ਼ਬਦ ਕੀਰਤਨ ਕੀਤਾ ਗਿਆ ਅਤੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ਾਂ ’ਤੇ ਚਾਨਣ ਪਾਇਆ ਗਿਆ। ਪਿੰਡ ਵਾਸੀਆਂ ਨੇ ਆਪਸੀ ਭਾਈਚਾਰੇ ਅਤੇ ਸਮਾਜਿਕ ਏਕਤਾ ਦਾ ਸੁਨੇਹਾ ਦਿੰਦਿਆਂ ਸਮੂਹ ਮਨੁੱਖਤਾ ਦੀ ਭਲਾਈ ਲਈ ਅਰਦਾਸ ਵੀ ਕੀਤੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਸਮਾਨਤਾ, ਸੱਚਾਈ ਅਤੇ ਭਰਾਤਰੀ ਭਾਵ ਦਾ ਪ੍ਰਤੀਕ ਹੈ। ਅਸੀਂ ਸਭ ਨੂੰ ਉਹਨਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਆਪਸੀ ਪ੍ਰੇਮ ਅਤੇ ਏਕਤਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਦਾ ਵੱਡੀ ਗਿਣਤੀ ਵਿਚ ਭਾਗ ਲੈਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ, ਕੈਸ਼ੀਅਰ ਰਾਮ ਸ਼ਰਨ ਦਾਸ, ਜੁਆਇੰਟ ਸਕੱਤਰ ਨਿਰਮਲ ਚੰਦਰ ਸਮੇਤ ਕਮੇਟੀ ਮੈਂਬਰਾਂ ਵਿੱਚ ਭਾਗ ਚੰਦ, ਇੰਦਰਜੀਤ ਸਿੰਘ, ਚੂਹੜ ਸਿੰਘ, ਧਰਮਪਾਲ ਸਿੰਘ, ਸੋਮਨਾਥ, ਸ਼ਿਵਨਾਥ, ਜੱਸੀ, ਮਨੀ ਕੁਮਾਰ, ਬਲਵੀਰ ਸਿੰਘ, ਮਦਨ ਲਾਲ, ਗੇਲੀ ਆਰਟਸ, ਰਾਮ ਕੁਮਾਰ, ਜਸਵੰਤ ਸਿੰਘ, ਸਰਬੰਸ ਲਾਲ, ਭਜਨ ਸਿੰਘ, ਕਰਨੈਲ ਸਿੰਘ, ਗੁਰਚਰਨ ਸਿੰਘ, ਬਿੰਦਰ ਕੁਮਾਰ, ਗੁਰਪ੍ਰੀਤ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਰਹੇ। ਇਸ ਤੋਂ ਇਲਾਵਾ ਪਿੰਡ ਦੀਆਂ ਔਰਤਾਂ ਅਤੇ ਬੱਚਿਆਂ ਨੇ ਵੀ ਪੂਰੀ ਸ਼ਰਧਾ ਨਾਲ ਭਾਗ ਲੈ ਕੇ ਸਮਾਗਮ ਦੀ ਸ਼ੋਭਾ ਵਧਾਈ।