ਗਣਤੰਤਰਤਾ ਦਿਵਸ ਮੌਕੇ ਨੰਗਲ ’ਚ ਸਚਿਨ ਪਾਠਕ ਨੇ ਲਹਿਰਾਇਆ ਤਿਰੰਗਾ
ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲਿਆ ਦਾ ਹਮੇਸ਼ਾ ਦਿਲਾ ਵਿਚ ਰਹੇਗਾ ਸਨਮਾਨ: ਸਚਿਨ ਪਾਠਕ ਪੀ.ਸੀ.ਐਸਗਣਤੰਤਰ ਦਿਵਸ
Publish Date: Tue, 27 Jan 2026 04:52 PM (IST)
Updated Date: Tue, 27 Jan 2026 04:55 PM (IST)

ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲਿਆ ਦਾ ਹਮੇਸ਼ਾ ਦਿਲਾਂ ’ਚ ਰਹੇਗਾ ਸਨਮਾਨ : ਸਚਿਨ ਪਾਠਕ ਗੁਰਦੀਪ ਭੱਲੜੀ, ਪੰਜਾਬੀ ਜਾਗਰਣ ਨੰਗਲ : 77ਵੇਂ ਗਣਤੰਤਰ ਦਿਹਾੜੇ ਮੋਕੇ ਨੰਗਲ ਵਿਚ ਗਣਤੰਤਰ ਦਿਵਸ ਸਮਾਰੋਹ ਮੋਕੇ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੇ ਸਥਾਨਕ ਸਕੂਲ ਆਂਫ ਐਮੀਨੈਂਸ ਨੰਗਲ ਵਿਚ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੋਕੇ ਸਚਿਨ ਪਾਠਕ ਐਸ.ਡੀ.ਐਮ ਨੇ ਦੇਸ਼ ਵਾਸੀਆਂ ਦੇ ਨਾਮ ਆਪਣੇ ਸੰਬੋਧਨ ਵਿਚ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਸੂਰਬੀਰਾਂ ਨੇ ਹੀ ਦਿੱਤੀਆਂ ਅਤੇ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿੱਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਲਈ 1950 ਵਿਚ ਅੱਜ ਦੇ ਦਿਨ ਸਾਡਾ ਸੰਵਿਧਾਨ ਤਿਆਰ ਹੋ ਕੇ ਲਾਗੂ ਹੋਇਆ ਸੀ। ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਦਿਨ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਲਈ ਇਹ ਦਿਵਸ ਹੋਰ ਵੀ ਵੱਡੇ ਮਾਣ ਵਾਲਾ ਹੈ। ਆਜ਼ਾਦੀ ਸੰਗਰਾਮ ਵਿਚ ਪੰਜਾਬੀ ਸੂਰਬੀਰਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊੁਧਮ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਹੋਰ ਅਜਿਹੇ ਸੈਂਕੜੇ ਯੋਧੇ ਹਨ ਜਿਨਾਂ ਨੇ ਆਜ਼ਾਦ ਭਾਰਤ ਦਾ ਇਤਿਹਾਸ ਰਚਿਆ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਇਕ ਮਹਾਨ ਕਾਰਜ ਸੀ। ਇਸ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ। ਉਹਨਾਂ ਕਿਹਾ ਕਿ ਅੱਜ ਦੇ ਦਿਨ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਹਰ ਕੁਰਬਾਨੀ ਲਈ ਤਿਆਰ ਰਹੀਏ ਜੋ ਸਾਡੇ ਆਜ਼ਾਦੀ ਦੇ ਪਰਵਾਨਿਆਂ ਨੇ ਆਪਣੀਆਂ ਮਹਾਨ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਹੈ। ਨੰਗਲ ਦੇ ਵਿਕਾਸ ਬਾਰੇ ਸਚਿਨ ਪਾਠਕ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾ ਨੂੰ ਬਿਹਤਰ ਸਿਹਤ ਸਹੂਲਤਾ ਦੇਣ ਦੀ ਦਿਸ਼ਾ ਵਿੱਚ ਸੁਰੂ ਕੀਤੇ ਗਏ ਹਨ, ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦਾ ਹੁਨਰ ਨਿਖਾਰਨ ਲਈ ਖੋਲ੍ਹੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਖੇਡ ਪਾਰਕ ਨਿਰਮਾਣ ਅਧੀਨ ਹਨ। ਉਨ੍ਹਾਂ ਦੱਸਿਆ ਕਿ ਲਗਭਗ 100 ਕਰੋੜ ਰੁਪਏ ਦੀ ਲਾਗਤ ਨਾਲ ਸਤਲੁਜ ਅਤੇ ਸਵਾਂ ਨਦੀ ’ਤੇ ਤਿੰਨ ਵੱਡੇ ਪੁੱਲ ਬਣਨ ਜਾ ਰਹੇ ਹਨ। ਇਹ ਪੁੱਲ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ ਨਾਲ ਉਦਯੋਗਿਕ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਤੇਜ਼ ਕਰਨਗੇ। ਉਨ੍ਹਾਂ ਦੱਸਿਆ ਕਿ ਨੰਗਲ ਸ਼ਹਿਰ ਵਿੱਚ 16 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਟ੍ਰੀਟਮੈਂਟ ਪਲਾਂਟ ਲਗਾਇਆ ਜਾਵੇਗਾ। ਇਸ ਮੋਕੇ ਮਾਰਚ ਪਾਸਟ, ਪੀ.ਟੀ.ਸ਼ੋਅ, ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਕੀਤੀ ਗਈ। ਸੁਧੀਰ ਕੁਮਾਰ ਵੱਲੋਂ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਜੱਜ ਪੁਨੀਤ ਮੋਹਨਿਆ, ਤਹਿਸੀਲਦਾਰ ਜਸਵੀਰ ਸਿੰਘ, ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਵੈਦਿਕ ਯੂਨੀਵਰਸਿਟੀ ਤੇ ਜਿਲ੍ਹਾ ਪ੍ਰਧਾਨ ਰੂਪਨਗਰ ਆਮ ਆਦਮੀ ਪਾਰਟੀ,ਹਰਕੀਰਤ ਸਿੰਘ ਡੀ.ਐਸ.ਪੀ,ਸਿਮਰਨਜੀਤ ਸਿੰਘ ਥਾਨਾ ਮੁਖੀ, ਜਸਪਾਲ ਸਿੰਘ ਢਾਹੇ ਜਿਲ੍ਹਾਂ ਪ੍ਰੀਸ਼ਦ ਮੈਂਬਰ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਪੱਮੂ ਢਿੱਲੋਂ, ਸੁਮਿਤ ਅਗਨੀ ਸੰਦਲ, ਰਾਕੇਸ਼ ਮਹਿਲਵਾ, ਕਮਲੇਸ਼ ਨੱਡਾ, ਗੁਰਵਿੰਦਰ ਕੌਰ ਸ਼ੇਖੋ ਸਰਪੰਚ, ਮਨਜੋਤ ਰਾਣਾ, ਸੁਮਿਤ ਜਿੰਦਵੜੀ, ਮੋਹਿਤ ਦੀਵਾਨ, ਸਤਵਿੰਦਰ ਸ਼ੇਖੋ, ਜੱਗਿਆ ਦੱਤ ਸਰਪੰਚ, ਨਰਿੰਦਰ ਨਿੰਦੀ, ਮਨੂੰ ਪੁਰੀ, ਰਮਾ ਫੋਜੀ, ਰਾਕੇਸ਼ ਵਰਮਾ, ਸੁਖਵਿੰਦਰ ਸਿੰਘ ਬੀਡੀਸੀ ਮੈਂਬਰ, ਗੁਰਮੀਤ ਸਿੰਘ, ਗੁਰਦੀਪ ਸਿੰਘ, ਸਿਮਰਨਜੀਤ ਸਿੰਘ, ਮੁਕੇਸ਼ ਸ਼ਰਮਾ, ਪ੍ਰਿੰ. ਕਿਰਨ ਸ਼ਰਮਾ, ਵਿਜੇ, ਪ੍ਰਿੰ. ਪਰਵਿੰਦਰ ਕੌਰ ਦੂਆ, ਜਗਦੀਪ ਸਿੰਘ ਦੂਆ, ਗੁਰਦੀਪ ਕੁਮਾਰ, ਜਗਦੀਪ ਸਿੰਘ, ਰਾਜਿੰਦਰ ਮੋਹਨ, ਮਨਪ੍ਰੀਤ ਸਿੰਘ, ਸੋਹਣ ਸਿੰਘ ਚਾਹਲ, ਗੁਰਮਨ ਸਿੰਘ, ਰਿਸ਼ੀ ਸ਼ਰਮਾ, ਜਗਦੀਸ਼ ਸਿੰਘ, ਨਰਿੰਦਰ ਕੁਮਾਰ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।