ਸ਼੍ਰੀ ਗੁਰੁ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਸ਼੍ਰੀ ਗੁਰੁ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Sat, 31 Jan 2026 04:40 PM (IST)
Updated Date: Sat, 31 Jan 2026 04:43 PM (IST)

ਅਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ ਸ਼੍ਰੀ ਕੀਰਤਪੁਰ ਸਾਹਿਬ : ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਦੇ ਨਾਲ ਦੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਸੀਸ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਅਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜੋ ਇੱਕ ਸੁੰਦਰ ਪਾਲਕੀ ਵਿਚ ਬਿਰਾਜਮਾਨ ਸਨ, ਦੀ ਰਹਿਨੁਮਾਈ ਹੇਠ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ। ਇਹ ਨਗਰ ਕੀਰਤਨ ਰਾਮ ਮੰਦਿਰ ਚੌਂਕ, ਮੈਨ ਬਜ਼ਾਰ ਸ੍ਰੀ ਕੀਰਤਪੁਰ ਸਾਹਿਬ , ਅੰਬ ਵਾਲਾ ਚੌਂਕ, ਗੁਰਦੁਆਰਾ ਬਾਬਾ ਸ੍ਰੀ ਚੰਦ ਜੀ, ਨਵਾ ਬੱਸ ਅੱਡਾ, ਪੁਰਾਣਾ ਬੱਸ ਅੱਡਾ ਤੋਂ ਭਾਖੜਾ ਨਹਿਰ ਸਟੀਲ ਵਾਲੇ ਪੁੱਲ ਤੋਂ ਸੀਤਲਾ ਮਾਤਾ ਮੰਦਰ ਗੇਟ, ਸ਼ੀਸ਼ ਮਹਿਲ ਮਾਰਕੀਟ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸੀਸ ਮਹਿਲ ਸਾਹਿਬ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਪ੍ਰਸ਼ਾਦ ਵੰਡਿਆਂ ਗਿਆ। ਇਸ ਦੌਰਾਨ ਵੱਖ ਵੱਖ ਪੜਾਵਾਂ ’ਤੇ ਢਾਡੀ ਜਥਿਆਂ ਵੱਲੋਂ ਸੰਗਤ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਨਗਰ ਕੀਰਤਨ ਦੇ ਅੱਗੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਦੀ ਬੈਂਡ ਪਾਰਟੀ ਰਸਮਈ ਧੁਨਾਂ ਨਾਲ ਨਗਰ ਕੀਰਤਨ ਦੀ ਸੋਭਾ ਵਧਾ ਰਹੀ ਸੀ। ਇਸਤਰੀ ਸਤਸੰਗ ਸਭਾ ਸ੍ਰੀ ਕੀਰਤਪੁਰ ਸਾਹਿਬ ਦੀਆਂ ਬੀਬੀਆਂ ਨਗਰ ਕੀਰਤਨ ਵਿਚ ਕੀਰਤਨ ਕਰਦੀਆਂ ਚੱਲ ਰਹੀਆਂ ਸਨ। ਇਸ ਮੌਕੇ ਨਗਰ ਕੀਰਤਨ ਵਿਚ ਗਿਆਨੀ ਜੋਗਿੰਦਰ ਸਿੰਘ ਹੈਡ ਗ੍ਰੰਥੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਡਾਕਟਰ ਦਲਜੀਤ ਸਿੰਘ ਭਿੰਡਰ ਅੰਤਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਮਲਕੀਤ ਸਿੰਘ ਮੈਨੇਜਰ ਤੱਕ ਸ਼੍ਰੀ ਕੇਸਗੜ੍ਹ ਸਾਹਿਬ, ਐਡਵੋਕੇਟ ਹਰਦੇਵ ਸਿੰਘ ਹੈਪੀ ਐਡੀਸ਼ਨਲ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਅਮਰਜੀਤ ਸਿੰਘ ਜਿੰਦਬੜੀ ਮੈਨੇਜਰ ਗੁ.ਪਤਾਲਪੁਰੀ ਸਾਹਿਬ, ਮੁੱਖ ਗ੍ਰੰਥੀ ਜਰਨੈਲ ਸਿੰਘ ਗੁ. ਸੀਸ ਮਹਿਲ ਸਾਹਿਬ, ਭਾਈ ਅੰਮ੍ਰਿਤਪਾਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਪਤਾਲਪੁਰੀ ਸਾਹਿਬ, ਭਾਈ ਨਰਾਇਣ ਸਿੰਘ ਗ੍ਰੰਥੀ ਗੁਰਦੁਆਰਾ ਹਰਿਮੰਦਰ ਸਾਹਿਬ, ਮਨਜੀਤ ਸਿੰਘ ਨੀਟੂ, ਤੇਜਵੀਰ ਸਿੰਘ ਜਗੀਰਦਾਰ ਕੌਂਸਲਰ, ਹਰਵਿੰਦਰ ਸਿੰਘ ਭੱਲੜੀ, ਸੁਖਦੇਵ ਸਿੰਘ ਰਾਣਾ, ਹਾਕਮ ਸਿੰਘ ਗਿੱਲ, ਗੁਰਮੀਤ ਸਿੰਘ ਟੀਨਾ, ਗਗਨ ਭਾਰਜ, ਬੀਬੀ ਪਰਮਜੀਤ ਕੋਰ ਨਰੂਲਾ, ਬੀਬੀ ਸੁਰਿੰਦਰ ਕੌਰ, ਬੀਬੀ ਸਰਫ ਕੌਰ, ਬਲਬੀਰ ਸਿੰਘ ਪਰੁਥੀ ਆਦਿ ਹਾਜਰ ਸਨ।