ਸਿਹਤ ਬੀਮਾ ਯੋਜਨਾ ਲੋਕਾਂ ਲਈ ਹੋਵੇਗੀ ਵਰਦਾਨ
ਸਿਹਤ ਬੀਮਾ ਯੋਜਨਾ ਲੋਕਾਂ ਲਈ ਹੋਵੇਗੀ ਵਰਦਾਨ
Publish Date: Thu, 05 Feb 2026 07:15 PM (IST)
Updated Date: Thu, 05 Feb 2026 07:17 PM (IST)

ਸਾਰੀਆਂ ਫੋਟੋ ਇਕੋ ਕੈਪਸ਼ਨ ’ਚ ਲਗਾਉਣੀਆਂ ਹਨ ਪਵਨ ਕੁਮਾਰ, ਪੰਜਾਬੀ ਜਾਗਰਣ, ਨੂਰਪੁਰ ਬੇਦੀ, ਆਮ ਆਦਮੀ ਪਾਰਟੀ ਦੇ ਆਗੂ ਦੀਪਕ ਪੁਰੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਵਿੰਦਰ ਸਿੰਘ ਬਿੰਦੀ, ਆਮ ਆਦਮੀ ਪਾਰਟੀ ਦੇ ਆਗੂ ਰਿੰਕੂ ਚੱਢਾ, ਆਮ ਆਦਮੀ ਪਾਰਟੀ ਦੇ ਆਗੂ ਨਿਸ਼ੀ ਸੈਣੀ,ਜਿਲਾ ਪਰਿਸ਼ਦ ਮੈਬਰ ਅਤੇ ਆਮ ਆਦਮੀ ਪਾਰਟੀ ਆਗੂ ਜਰਨੈਲ ਸਿੰਘ ਲਾਲੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਹੇਮੰਤ ਸੈਣੀ ਨੇ ਪੰਜਾਬੀ ਜਾਗਰਣ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ’ਤੇ ਮੁਫਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਗਈ, ਜੋ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ। ਉਨਾਂ ਦੱਸਿਆ ਕਿ ਇਸ ਮਹੱਤਵਾਕਾਂਕਸੀ ਯੋਜਨਾ ਤਹਿਤ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਯੋਜਨਾ ਦਾ ਮੁੱਖ ਉਦੇਸ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਬਿਮਾਰੀ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਨਾ ਹੀ ਇਲਾਜ ਦੀ ਘਾਟ ਕਾਰਨ ਕਿਸੇ ਦੀ ਜਿੰਦਗੀ ਖਤਰੇ ਵਿਚ ਪਏ। ‘ਆਪ‘ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਗਰੀਬ, ਮੱਧ ਵਰਗ ਅਤੇ ਜਰੂਰਤਮੰਦ ਪਰਿਵਾਰਾਂ ਲਈ ਇੱਕ ਮਜਬੂਤ ਸੁਰੱਖਿਆ ਕਵਰ ਹੈ। ਇਸ ਯੋਜਨਾ ਅਧੀਨ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੁਚੀਬੱਧ ਨਿੱਜੀ ਹਸਪਤਾਲਾ ਵਿਚ ਵੀ ਇਲਾਜ ਦੀ ਸੁਵਿਧਾ ਮਿਲੇਗੀ, ਜਿਸ ਨਾਲ ਮਰੀਜਾਂ ਨੂੰ ਸਮੇਂ-ਸਿਰ ਅਤੇ ਬਿਹਤਰ ਚਿਕਿਤਸਾ ਸੇਵਾਵਾਂ ਪ੍ਰਾਪਤ ਹੋਣਗੀਆਂ। ਉਨਾਂ ਅੱਗੇ ਕਿਹਾ ਕਿ ਹੁਣ ਸੂਬੇ ਵਿਚ ਨਾਗਰਿਕਾਂ ਦੀ ਸਿਹਤ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਹ ਯੋਜਨਾ ਲੋਕਾਂ ਨੂੰ ਆਰਥਿਕ ਰਾਹਤ ਦੇਣ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਾਏਗੀ। ਦੀਪਕ ਪੁਰੀ,ਹਰਵਿੰਦਰ ਬਿੰਦੀ,ਰਿੰਕੂ ਚੱਢਾ,ਨਿਸ਼ੀ ਸੈਣੀ ਜਿਲਾ ਪਰਿਸ਼ਦ ਮੈਬਰ ਅਤੇ ਸਮਾਜ ਸੇਵੀ ਜਰਨੈਲ ਸਿੰਘ ਲਾਲੀ ਅਤੇ ਹੇਮੰਤ ਸੈਣੀ ਆਦਿ ਵਿਅਕਤੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸੇਸ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਸਮਾਜ ਦੇ ਹਰ ਵਰਗ ਲਈ ਲਾਤਕਾਰੀ ਸਾਬਤ ਹੋਵੇਗੀ ’ਤੇ ਪੰਜਾਬ ਨੂੰ ਸਿਹਤਮੰਦ, ਸ਼ਸ਼ਕਤ ਅਤੇ ਆਤਮਨਿਰਭਰ ਸੂਬਾ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਕੈਪਸ਼ਨ : ਆਮ ਆਦਮੀ ਦੇ ਆਗੂ ਦੀਪਕ ਪੁਰੀ, ਹਰਵਿੰਦਰ ਬਿੰਦੀ, ਰਿੰਕੂ ਚੱਢਾ, ਨਿਸ਼ੀ ਸੈਣੀ, ਜਰਨੈਲ ਸਿੰਘ ਲਾਲੀ ਅਤੇ ਹੇਮੰਤ ਸੈਣੀ ਵਿਚਾਰ ਚਰਚਾ ਵਿਚ ਭਾਗ ਲੈਦੇ ਹੋਏ ।