ਵਿਰਾਸਤੀ ਖੇਡਾਂ ਲਈ ਅਗਾਊਂ ਤਿਆਰੀਆਂ ਦੀ ਰੀਵਿਊ ਬੈਠਕ
1 ’ਤੇ 2 ਮਾਰਚ ਨੂੰ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਦੀ ਰੀਵਿਊ ਮੀਟਿੰਗ
Publish Date: Tue, 24 Feb 2026 06:01 PM (IST)
Updated Date: Tue, 24 Feb 2026 06:04 PM (IST)
ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਹੋਲਾ ਮਹੱਲਾ ਮੌਕੇ 1 ਅਤੇ 2 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਚ ਹੋਣ ਵਾਲੀਆ ਵਿਰਾਸਤੀ ਖੇਡਾਂ ਲਈ ਪ੍ਰਸਾਸ਼ਨ ਵੱਲੋਂ ਅਗਾਓ ਤਿਆਰੀਆਂ ਮੁਕੰਮਲ ਕੀਤੀਆ ਜਾ ਰਹੀਆਂ ਹਨ। 1 ਅਤੇ 2 ਮਾਰਚ ਨੂੰ ਦੋ ਰੋਜ਼ਾ ਵਿਰਾਸਤੀ ਖੇਡਾਂ ਵਿਚ ਪੰਜਾਬ ਦੇ ਅਮੀਰ ਸੱਭਿਆਚਾਰਕ ਅਤੇ ਵਿਰਾਸਤ ਦੀ ਝਲਕ ਵੀ ਨਜ਼ਰ ਆਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਸਿੰਘ ਆਈ.ਏ.ਐਸ ਨੇ ਅੱਜ ਵਿਰਾਸਤੀ ਖੇਡਾਂ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਇੱਕ ਵਿਸ਼ੇਸ਼ ਮੀਟਿੰਗ ਮੋਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ 1 ਮਾਰਚ ਨੂੰ ਵਿਰਾਸਤੀ ਖੇਡਾਂ ਦੀ ਸ਼ੁਰੂਆਤ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਗਿੱਧੇ- ਭੰਗੜੇ ਨਾਲ ਹੋਵੇਗੀ। ਇਨ੍ਹਾਂ ਵਿਰਾਸਤੀ ਖੇਡਾਂ ਵਿਚ ਕਿੱਲਾ ਪੁੱਟਣਾ (ਟੈਂਟ ਪੈਗਿੰਗ), ਗੱਤਕਾ, ਤੀਰ ਅੰਦਾਜ਼ੀ (ਆਰਚਰੀ) ਦੇ ਮੁਕਾਬਲੇ ਹੋਣਗੇ। 2 ਮਾਰਚ ਨੂੰ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਇਨਾਂਮਾ ਦੀ ਵੰਡ ਕੀਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਰਨ ਗੰਗਾ ਸਟੇਡੀਅਮ ਨੂੰ ਵਿਰਾਸਤੀ ਖੇਡਾਂ ਲਈ ਤਿਆਰ ਕੀਤਾ ਜਾ ਰਿਹਾ ਹੈ, ਜਿੱਥੇ ਖਿਡਾਰੀਆਂ ਦੇ ਠਹਿਰਾਓ, ਪੀਣ ਵਾਲੇ ਪਾਣੀ, ਰੋਸ਼ਨੀ, ਪਖਾਨੇ, ਬੈਠਣ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕੀਤਾ ਜਾਵੇਗਾ।