ਹੋਲੇ ਮਹੱਲੇ ਮੌਕੇ ਡਰੋਨ ਕੈਮਰਿਆਂ ’ਤੇ ਲਾਈ ਪਾਬੰਦੀ
ਜਿਲ੍ਹਾਂ ਮੈਜਿਸਟ੍ਰੇਟ ਵੱਲੋਂ ਹੋਲਾ ਮਹੱਲਾ ਦੌਰਾਨ ਮੇਲਾ ਖੇਤਰ ਵਿਚ ਡਰੋਨ ਕੈਮਰੇ ਉਡਾਉਣ ਤੇ ਲਗਾਈ ਪਾਬੰਦੀ
Publish Date: Wed, 25 Feb 2026 05:10 PM (IST)
Updated Date: Wed, 25 Feb 2026 05:13 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਅਦਿੱਤਿਆ ਡੇਚਲਵਾਲ ਆਈ.ਏ.ਐਸ ਜਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੇ ‘‘ ਦਾ ਭਾਰਤੀਆ ਨਾਗਰਿਕ ਸੁਰਕਸ਼ਾਂ ਸੰਹਿਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੋਲੇ ਮੁਹੱਲੇ ਦੇ ਤਿਉਹਾਰ ਮੌਕੇ 27 ਫਰਵਰੀ ਤੋ 4 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਏਰੀਏ ਵਿਚ ਕਿਸੇ ਵੀ ਪ੍ਰਾਈਵੇਟ ਵਿਅਕਤੀ/ ਫਰਮ ਵੱਲੋਂ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਨ੍ਹਾਂ ਹੁਕਮਾਂ ਦੀ ਲਗਾਤਾਰਤਾ ਵਿਚ ਜਿਲ੍ਹਾ ਮੈਜਿਸਟ੍ਰੇਟ ਨੇ ਸੁਰੱਖਿਆ ਦੇ ਮੱਦੇਨਜ਼ਰ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਅਤੇ ਟੂਰੀਜਮ ਵਿਭਾਗ ਅਤੇ ਨਿਮਨ ਹਸਤਾਖਰ ਦੀ ਪੂਰਵ ਪ੍ਰਵਾਨਗੀ ਪ੍ਰਾਪਤ ਅਦਾਰੇ ਨੂੰ ਇਸ ਮੇਲੇ ਵਿਚ 27 ਫਰਵਰੀ ਤੋ 4 ਮਾਰਚ ਤੱਕ ਡਰੋਨ ਰਾਹੀ ਵੀਡੀਓਗ੍ਰਾਫੀ ਕਰਨ ਦੀ ਛੋਟ ਹੋਵੇਗੀ। ਹੋਲੇ ਮੁਹੱਲੇ ਦਾ ਇਤਿਹਾਸਕ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 27ਫਰਵਰੀ ਤੋ 4 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਲੱਖਾਂ ਦੀ ਤਾਦਾਦ ਵਿਚ ਦੇਸ਼ ਵਿਦੇਸ਼ ਤੋ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ। ਸੀਨੀਅਰ ਕਪਤਾਨ ਪੁਲਿਸ ਰੂਪਨਗਰ ਵਲੋ ਵੀ ਕਿਹਾ ਹੈ ਕਿ ਮੋਜੂਦਾ ਹਾਲਾਤਾਂ ਦੇ ਮੱਦੇਨਜ਼ਰ ਸੁਰੱਖਿਆਂ ਪ੍ਰਬੰਧਾਂ ਨੂੰ ਮੁੱਖ ਰੱਖਦੇ ਹੋਏ ਮੇਲਾ ਖੇਤਰ ਅਤੇ ਉਸਦੇ ਆਲੇ ਦੁਆਲੇ ਮਿਤੀ 27 ਫਰਵਰੀ ਤੋ 4 ਮਾਰਚ ਤੱਕ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਉਣੀ ਅਤਿ ਜਰੂਰੀ ਹੈ। ਇਸ ਲਈ ਜਿਲ੍ਹਾ ਮੈਜਿਸਟ੍ਰੇਟ ਨੇ ਹੋਲਾ ਮੁਹੱਲਾ ਦੇ ਤਿਉਹਾਰ ਮੌਕੇ ਮੇਲਾ ਖੇਤਰ ਵਿਚ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ ਮੋਜੂਦਾ ਸਥਿਤੀਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਪੁਂਲਿਸ ਵਿਭਾਗ ਵਲੋ ਮੇਲਾ ਖੇਤਰ ਤੇ ਨਿਗਰਾਨੀ ਰੱਖਣ ਲਈ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਕੈਮਰੇ ਉਡਾਉਣ ਤੇ ਛੋਟ ਹੋਵੇਗੀ।