ਸਿੱਖਿਆ ਮੰਤਰੀ ਦੇ ਹਲਕੇ ’ਚ ਕੀਤੀ ਰੋਸ ਰੈਲੀ
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਵਿਚ ਕੀਤੀ ਗਈ ਰੋਸ ਰੈਲੀ
Publish Date: Thu, 12 Mar 2026 05:59 PM (IST)
Updated Date: Thu, 12 Mar 2026 06:00 PM (IST)

ਸੁਰਿੰਦਰ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅੱਜ ਹਰਜੋਤ ਬੈਂਸ ਮੁਰਦਾਬਾਦ ਦੇ ਨਾਅਰਿਆਂ ਨਾਲ ਉਦੋਂ ਗੂੰਜ ਉੱਠੀ ਜਦੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵੱਲੋ ਆਪਣੀ ਬਹਾਲੀ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਖਿਲਾਫ ਸ੍ਰੀ ਅਨੰਦਪੁਰ ਸਾਹਿਬ ਦੇ ਬਾਜਾਰਾਂ, ਗਲੀਆਂ, ਆਪ ਦੇ ਦਫ਼ਤਰ ਅਤੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖ਼ੇ ਰੋਸ ਰੈਲੀ ਕਰਕੇ ਸਰਕਾਰ ਨੂੰ ਝੂਠ ਦੀ ਪੰਡ ਦੱਸਦਿਆਂ ਸਰਕਾਰ ਦਾ ਪਿੱਟ ਸਿਆਪਾ ਕੀਤਾ। ਸਰਕਾਰ ਦੇ ਝੂਠੇ ਲਾਰਿਆ ਤੋਂ ਅੱਕੇ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਦੇ ਝੂਠੇ ਪੋਸਟਰ ਲਗਾ, ਨਾਅਰੇ ਲਗਾ ਚੰਡੀਗੜ੍ਹ-ਨੰਗਲ ਮੁੱਖ ਮਾਰਗ ਜਾਮ ਕਰਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਕਿਹਾ ਕਿ ਉਹਨਾਂ ਵੱਲੋਂ ਆਪਣੀ ਬਹਾਲੀ ਨੂੰ ਲੈ ਕੇ ਕਾਫੀ ਲੰਬੇ ਸਮੇ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਪੰਜਾਬ ਵੱਲੋ ਲੁਧਿਆਣਾ ਜ਼ਿਮਨੀ ਚੋਣਾ ਦੋਰਾਨ 15 ਜੂਨ ਨੂੰ ਪੁਲਿਸ ਅਕੈਡਮੀ ਫਿਲੋਰ ਵਿਖੇ ਕੀਤੀ ਗਈ ਮੀਟਿੰਗ ਵਿਚ ਵੀ ਸਾਡੀ ਜਥੇਬੰਦੀ ਦੇ ਸਮੂਹ ਵਲੰਟੀਅਰ ਨੂੰ ਜਲਦ ਹੀ ਬਿਨ੍ਹਾਂ ਕਿਸੇ ਦੇਰੀ ਤੋਂ ਬਹਾਲ ਕਰਨ ਦੇ ਹੁਕਮ ਦਿੱਤੇ ਸਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਬਹਾਲੀ ਪ੍ਰੋਸੈਸ ਨੂੰ ਪੂਰਾ ਕਰਨ ਲਈ ਕਿਹਾ ਗਿਆ ਸੀ ਪ੍ਰੰਤੂ ਅੱਜ ਪੂਰੇ ਨੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵੱਲੋ ਸਾਡੀ ਬਹਾਲੀ ਸੰਬੰਧੀ ਕੋਈ ਪ੍ਰਤੀਕਿਰਿਆ ਨਹੀ ਹੈ ਅਤੇ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਿਆ ਜਾ ਰਿਹਾ ਹੈ। ਯੂਨੀਅਨ ਦੀ ਮੁੱਖ ਮੰਗ ਉਹਨਾਂ ਜਲਦੀ ਬਹਾਲ ਕਰਕੇ ਜੱਦੀ ਸਕੂਲਾਂ ਵਿਚ ਭੇਜਿਆ ਜਾਵੇ। ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਸੁਖਦੇਵ, ਦਵਿੰਦਰ, ਮੋਨ, ਸ਼ੀਤਲ ਕੋਰ, ਮਨਜੀਤ ਵਰਮਾ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਕਰਮਜੀਤ ਕੋਰ, ਜਰਨੈਲ ਸਿੰਘ ਕਾਹਨਗੜ, ਸੁਖਦਰਸ਼ਨ ਸਿੰਘ ਕੁਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੋਰ, ਬਲਵਿੰਦਰ ਕੋਰ, ਜਸਵਿੰਦਰ ਕੋਰ, ਕਿਰਨਜੀਤ ਕੋਰ, ਹਰਪ੍ਰੀਤ ਕੋਰ, ਸਿਮਰਨਜੀਤ ਕੋਰ ਵੀਰਪਾਲ ਕੋਰ ਅਤੇ ਸਮੂਹ ਸਾਥੀ ਹਾਜਰ ਸਨ। ਇਸ ਮੌਕੇ ਬਹੁਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਵੀ ਹਾਜਰ ਸਨ।