ਧਾਂਮ ਝਾਂਡੀਆਂ ਵਿਖੇ ਆਮ ਆਦਮੀ ਪਾਰਟੀ ਦੀ ਮਹੱਤਵਪੂਰਨ ਬੈਠਕ
ਧਾਂਮ ਝਾਂਡੀਆਂ ਵਿਖੇ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ 4 ਸਾਲਾਂ ਦੇ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ
Publish Date: Mon, 06 Apr 2026 04:48 PM (IST)
Updated Date: Mon, 06 Apr 2026 04:52 PM (IST)

ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਖੇਤਰ ਦੇ ਪਿੰਡ ਧਾਂਮ ਝਾਂਡੀਆਂ ਵਿਖੇ ਆਮ ਆਦਮੀ ਪਾਰਟੀ ਵੱਲੋਂ ਇੱਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਚ ਆਯੋਜਨ ਬਲਾਕ ਸੰਮਤੀ ਨੂਰਪੁਰਬੇਦੀ ਦੇ ਵਾਈਸ ਚੇਅਰਮੈਨ ਰਾਮਪ੍ਰਤਾਪ ਸਾਰਥਲੀ, ਸੀਨੀਅਰ ਆਗੂ ਚੌਧਰੀ ਹੁਸਨ ਲਾਲ ਚੌਹਾਨ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿਚ ਕੀਤੇ ਗਏ ਵੱਖ-ਵੱਖ ਵਿਕਾਸੀ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਰਹੀ ਹੈ ਅਤੇ ਬਹੁਤ ਸਾਰੇ ਖੇਤਰਾਂ ਵਿਚ ਮਹੱਤਵਪੂਰਨ ਉਪਲਬਧੀਆਂ ਹਾਸਲ ਕੀਤੀਆਂ ਗਈਆਂ ਹਨ। ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਸਰਕਾਰ ਦੇ ਕਦਮ ਲੋਕਾਂ ਲਈ ਲਾਭਕਾਰੀ ਸਾਬਤ ਹੋਏ ਹਨ। ਇਸ ਮੌਕੇ ਉਪਸਥਿਤ ਲੋਕਾਂ ਨੇ ਆਪਣੇ ਇਲਾਕੇ ਨਾਲ ਸੰਬੰਧਿਤ ਮੁੱਦੇ ਵੀ ਰੱਖੇ, ਜਿਨ੍ਹਾਂ ਨੂੰ ਆਗੂਆਂ ਵੱਲੋਂ ਧਿਆਨ ਨਾਲ ਸੁਣਿਆ ਗਿਆ। ਚੌਧਰੀ ਹੁਸਨ ਲਾਲ ਚੌਹਾਨ ਅਤੇ ਰਾਮਪ੍ਰਤਾਪ ਸਾਰਥਲੀ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਕੋਈ ਵੀ ਜਾਇਜ਼ ਮੰਗ ਅਣਸੁਣੀ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਕਾਰਗੁਜ਼ਾਰੀ ਦੀ ਭਰਪੂਰ ਸਿਫ਼ਤ ਕੀਤੀ ਗਈ। ਆਗੂਆਂ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਨੇ ਹਮੇਸ਼ਾ ਹੀ ਆਪਣੇ ਹਲਕੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਨੇ ਹਲਕੇ ਦੇ ਹਰ ਪਿੰਡ ਵਿਚ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੰਮ ਕੀਤਾ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿਨੇਸ਼ ਚੱਢਾ ਦੀ ਅਗਵਾਈ ਹੇਠ ਇਲਾਕੇ ਵਿਚ ਚੱਲ ਰਹੇ ਵਿਕਾਸੀ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੇ ਪੱਧਰ ’ਤੇ ਕੰਮ ਕੀਤੇ ਜਾਣਗੇ। ਵਿਧਾਇਕ ਵੱਲੋਂ ਸੜਕਾਂ, ਨਿਕਾਸੀ ਪ੍ਰਣਾਲੀ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਵਿਚ ਸੁਧਾਰ ਲਈ ਖਾਸ ਯਤਨ ਕੀਤੇ ਗਏ ਹਨ। ਆਗੂਆਂ ਨੇ ਦੱਸਿਆ ਕਿ ਵਿਧਾਇਕ ਦਿਨੇਸ਼ ਚੱਢਾ ਦੀ ਸੋਚ ਸਿਰਫ ਵਿਕਾਸ ਤੱਕ ਸੀਮਿਤ ਨਹੀਂ, ਸਗੋਂ ਉਹ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦੇ ਹਨ ਅਤੇ ਹਰ ਸਮੱਸਿਆ ਨੂੰ ਆਪਣੇ ਘਰ ਦੀ ਸਮੱਸਿਆ ਸਮਝ ਕੇ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹੀ ਕਾਰਨ ਹੈ ਕਿ ਲੋਕਾਂ ਵਿਚ ਉਨ੍ਹਾਂ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ। ਮੀਟਿੰਗ ਦੇ ਅੰਤ ਵਿਚ ਆਗੂਆਂ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਸਾਰੇ ਬਾਕੀ ਰਹਿੰਦੇ ਕੰਮ ਵੀ ਵਿਧਾਇਕ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਹੇਠ ਤਰਤੀਬਵਾਰ ਤਰੀਕੇ ਨਾਲ ਪੂਰੇ ਕੀਤੇ ਜਾਣਗੇ ਅਤੇ ਖੇਤਰ ਦੇ ਵਿਕਾਸ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਚੌਧਰੀ ਨਰਿੰਦਰ ਝਾਂਡੀਆ ਮੈਂਬਰ ਗੁੱਜਰ ਵੈਲਫੇਅਰ ਬੋਰਡ ਪੰਜਾਬ, ਅਨੰਤ ਰਾਮ ਹਕਲਾ, ਸਰਪੰਚ ਸੰਜੀਵ ਕੁਮਾਰ, ਰਕੇਸ਼ ਚੌਹਾਨ, ਧਰਮਪਾਲ ਚੌਹਾਨ, ਹੇਮ ਰਾਜ , ਨਰਿੰਦਰ ਕੁਮਾਰ, ਜੱਸੀ ਚੇਚੀ, ਕਾਲਾ, ਡਾਕਟਰ ਦੇਸ਼ਰਾਜ, ਸਤਪਾਲ ਪਾਲੀ, ਅਵਤਾਰ ਲੰਬੜਦਾਰ, ਅਸ਼ਵਨੀ ਕੁਮਾਰ, ਪੰਮੀ ਮਿਹਰ ਆਦਿ ਹਾਜ਼ਰ ਸਨ।