ਮੁੱਖ ਮੰਤਰੀ ਦੀ ਸ਼ੁਕਰਾਨਾ ਫੇਰੀ ਸਬੰਧੀ ਤਿਆਰੀਆਂ ਮੁਕੰਮਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ੁਕਰਾਨਾ ਫੇਰੀ ਸਬੰਧੀ ਤਿਆਰੀਆਂ ਮੁਕੰਮਲ
Publish Date: Tue, 05 May 2026 06:24 PM (IST)
Updated Date: Tue, 05 May 2026 06:26 PM (IST)

ਲੀਡ ਬਾਕਸ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ਼੍ਰੀ ਕੀਰਤਪੁਰ ਸਾਹਿਬ: ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਮਈ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਾਨੂੰਨ ਲਾਗੂ ਹੋਣ ਉਪਰੰਤ ਸ਼ੁਕਰਾਨਾ ਫੇਰੀ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਉਹ ਵੱਖ-ਵੱਖ ਗੁਰੂਧਾਮਾਂ ਵਿੱਚ ਨਤਮਸਤਕ ਹੋਣਗੇ। ਇਸ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਦੇ ਰਵਿਦਾਸ ਚੌਕ ਵਿਖੇ ਮੁੱਖ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ, ਜਦਕਿ ਧਾਰਮਿਕ ਨਗਰੀ ਕੀਰਤਪੁਰ ਸਾਹਿਬ ਵਿੱਚ ਨਵੇਂ ਬਸ ਅੱਡੇ ਕੋਲ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਵੀ ਉਨ੍ਹਾਂ ਦਾ ਸਵਾਗਤ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਨਗਰ ਪੰਚਾਇਤ ਦੇ ਸਫਾਈ ਕਰਮਚਾਰੀਆਂ ਵੱਲੋਂ ਮੁੱਖ ਮੰਤਰੀ ਦੇ ਰੁਕਣ ਵਾਲੀ ਜਗ੍ਹਾ ਨੂੰ ਸਾਫ ਸਫਾਈ ਕਰਕੇ ਟੈਂਟ ਲਗਾਏ ਜਾ ਰਹੇ ਹਨ। ਸ਼੍ਰੀ ਕੀਰਤਪੁਰ ਸਾਹਿਬ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨਗੇ ਅਤੇ ਉਨ੍ਹਾਂ ਨੂੰ ਜੀ ਆਇਆ ਕਹਿਣਗੇ। ਇਸ ਸਬੰਧੀ ਇਲਾਕੇ ਦੇ ਲੋਕਾਂ ਮੁੱਖ ਮੰਤਰੀ ਨੂੰ ਮਿਲਣ ਲਈ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਅਤੇ ਪ੍ਰਬੰਧਾਂ ਲਈ ਪੂਰੀ ਤਿਆਰੀ ਕੀਤੀ ਜਾ ਰਹੀ ਹੈ। ਡੀ,ਆਈ,ਜੀ ਡਾਕਟਰ ਨਾਨਕ ਸਿੰਘ (ਰੂਪਨਗਰ ਰੇਂਜ), ਐਸ,ਐਸ,ਪੀ ਰੂਪਨਗਰ ਮਨਿੰਦਰ ਸਿੰਘ, ਐਸ,ਪੀ ਹੈੱਡਕੁਆਟਰ ਅਰਵਿੰਦ ਮੀਨਾ, ਉਪ ਪੁਲਿਸ ਕਪਤਾਨ ਸ਼੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਅਤੇ ਥਾਣਾ ਮੁੱਖੀ ਕੀਰਤਪੁਰ ਸਾਹਿਬ ਰਾਹੁਲ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਤਿਆਰੀਆਂ ਵਿੱਚ ਜੁਟੇ ਹੋਏ ਹਨ। ਡੀ ਆਈ ਜੀ ਨਾਨਕ ਸਿੰਘ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਡੀਐਸਪੀ ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੂਟ ਡਾਇਵਰਸ਼ਨ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ ਅਤੇ ਪ੍ਰੋਗਰਾਮ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਉਨ੍ਹਾਂ ਦੀ ਰੁਕਣ ਵਾਲੀ ਜਗ੍ਹਾ ਦੀ ਜਾਂਚ ਪੜਤਾਲ ਕਰਕੇ ਟੈਂਟ ਲਗਾਏ ਜਾ ਰਹੇ ਹਨ। ਪੂਰੇ ਇਲਾਕੇ ’ਤੇ ਸੁਰੱਖਿਆ ਦੇ ਮੱਦੇ ਨਜ਼ਰ ਰੱਖੀ ਜਾ ਰਹੀ ਹੈ, ਸੜਕ ’ਤੇ ਵੈਰੀਗੇਟਿੰਗ ਕਰਕੇ ਆਵਾਜਾਈ ਨੂੰ ਸੰਚਾਰੂ ਰੂਪ ਵਿੱਚ ਚਲਾਉਣ ਲਈ ਟਰੈਫਿਕ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਤਾਂ ਜੋ ਆਵਾਜਾਈ ਦੇ ਵਿੱਚ ਵਿਘਨ ਨਾ ਪਵੇ। ਇਸ ਦੌਰਾਨ ਥਾਣਾ ਮੁੱਖੀ ਰਾਹੁਲ ਸ਼ਰਮਾ ਸਮੇਤ ਪੁਲਿਸ ਕਰਮਚਾਰੀ ਆਪਣੀਆਂ ਡਿਊਟੀਆਂ ’ਤੇ ਲੱਗੇ ਹੋਏ ਸਨ।