ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਗਰੰਟੀ : ਹਰਜੋਤ ਬੈਂਸ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗ੍ਰੰਟੀ : ਹਰਜੋਤ ਬੈਂਸ
Publish Date: Wed, 01 Jul 2026 06:55 PM (IST)
Updated Date: Wed, 01 Jul 2026 06:58 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ, ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ ਪੂਰੇ ਹੀ ਨਹੀਂ ਕੀਤੇ, ਸਗੋਂ ਉਨ੍ਹਾਂ ਤੋਂ ਵੀ ਵੱਧ ਕਰਕੇ ਇਤਿਹਾਸਕ ਕੰਮ ਕਰਕੇ ਲੋਕਾਂ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਸਰਕਾਰ ਨੇ ਆਪਣੀ ਆਖਰੀ ਗ੍ਰੰਟੀ ਵੀ ਪੂਰੀ ਕਰ ਦਿੱਤੀ ਹੈ, ਜਿਸ ਨਾਲ ਮਹਿਲਾਵਾਂ ਨੂੰ ਵੱਡਾ ਆਰਥਿਕ ਸਹਾਰਾ ਮਿਲੇਗਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਕੈਬਨਿਟ ਮੰਤਰੀ ਨੇ ਜਿੰਦਵੜੀ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦੀ ਰਜਿਸਟ੍ਰੇਸ਼ਨ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕਾ ਸੂਬੇ ਦੇ ਅਗੇਤੀ ਹਲਕਿਆਂ ਵਿੱਚ ਸ਼ਾਮਲ ਹੋ ਗਿਆ ਹੈ, ਹਲਕੇ ਵਿਚ 70 ਹਜ਼ਾਰ ਤੋ ਵੱਧ ਮਹਿਲਾਵਾਂ ਨੇ ਰਜਿਸ਼ਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਪਾਰਦਰਸ਼ੀ ਨੀਤੀਆਂ ਦਾ ਨਤੀਜਾ ਹੈ ਕਿ ਹਰ ਵਰਗ ਦੇ ਲੋਕ ਯੋਜਨਾਵਾਂ ਨਾਲ ਜੁੜ ਰਹੇ ਹਨ ਅਤੇ ਇਸ ਦਾ ਲਾਭ ਲੈ ਰਹੇ ਹਨ। ਬੈਂਸ ਨੇ ਅੱਜ ਜਿੰਦਵੜੀ ਵਿਖੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਂ ਦੀ ਸ਼ੁਰੂਆਤ ਦੇ ਲਾਈਵ ਪ੍ਰਸਾਰਣ ਦੌਰਾਨ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ ਅਤੇ ਆਲੇ ਦੁਆਲੇ ਇਲਾਕਿਆਂ ਤੋਂ ਪਹੁੰਚੀਆਂ ਮਹਿਲਾਵਾਂ ਵਿੱਚ ਅੱਜ ਭਾਰੀ ਉਤਸ਼ਾਹ ਹੈ, ਉਨ੍ਹਾਂ ਦੇ ਖਾਤਿਆਂ ਵਿਚ ਲਗਾਤਾਰ ਸੰਦੇਸ਼ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਚਿਹਰਿਆਂ ਦੀ ਮੁਸਕਾਨ ਹੀ ਸਾਡੀ ਸਫਲਤਾ ਹੈ। ਉਨ੍ਹਾਂ ਨੇ ਕਿਹਾ ਕਿ ਤੁਹਾਡਾ ਪੁੱਤ, ਤੁਹਾਡਾ ਭਰਾ ਹਮੇਸ਼ਾ ਤੁਹਾਡੀ ਸੇਵਾ ਵਿਚ ਹਾਜ਼ਰ ਹੈ ਅਤੇ ਇਸੇ ਤਰਾਂ ਕੀਤੇ ਵਾਅਦੇ ਪੂਰੇ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਅਤੇ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰ ਵਿਖਾਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸਰਪੰਚਾਂ ਨੂੰ ਅਜ਼ਾਦੀ ਦਿਹਾੜੇ ਤੋਂ ਮਾਣ ਭੱਤਾ ਦੇਣ ਦਾ ਵਾਅਦਾ ਕੀਤਾ ਹੈ, ਜਿਸ ਨੂੰ ਪੂਰਾ ਕਰਕੇ ਪਿੰਡ ਪੱਧਰ ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।ਸਿੰਚਾਈ ਖੇਤਰ ਵਿੱਚ ਹੋਈ ਤਰੱਕੀ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਾਣੀ ਦੀ ਘਾਟ ਕਾਰਨ ਸਿੰਚਾਈ ਤੋਂ ਵਾਂਝੇ ਰਹੇ 10 ਹਜ਼ਾਰ ਏਕੜ ਖੇਤਰ ਵਿੱਚ ਸਰਕਾਰ ਦੀਆਂ ਯੋਜਨਾਵਾਂ ਨਾਲ ਹੁਣ ਫਸਲਾਂ ਲਹਿਲਹਾ ਰਹੀਆਂ ਹਨ। ਚੰਗਰ ਦੇ ਨੀਮ ਪਹਾੜੀ ਇਲਾਕਿਆਂ ਤੱਕ ਲਿਫਟ ਸਿੰਚਾਈ ਯੋਜਨਾਵਾਂ ਰਾਹੀਂ ਕਰੋੜਾਂ ਰੁਪਏ ਖਰਚ ਕਰਕੇ ਪਾਣੀ ਪਹੁੰਚਾਇਆ ਗਿਆ ਹੈ, ਜਿਸ ਨਾਲ ਕਿਸਾਨਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਆਇਆ ਹੈ। ਬੈਂਸ ਨੇ ਕਿਹਾ ਕਿ ਮਾਨ ਸਰਕਾਰ ਨੇ ਅਣਗਿਣਤ ਵਿਕਾਸੀ ਕੰਮ ਕਰਵਾ ਕੇ ਲੋਕਾਂ ਦੀ ਕਚਹਿਰੀ ਵਿੱਚ ਜਾਣ ਦਾ ਫੈਸਲਾ ਕੀਤਾ ਹੈ ਅਤੇ ਉਹ ਆਪਣੇ ਕੰਮਾਂ ਦੇ ਆਧਾਰ ਤੇ ਹੀ ਵੋਟਾਂ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਹਮੇਸ਼ਾ ਕੂੜ ਪ੍ਰਚਾਰ ਅਤੇ ਬਦਲੇ ਦੀ ਭਾਵਨਾ ਵਾਲੀ ਰਾਜਨੀਤੀ ਕੀਤੀ ਹੈ, ਪਰ ਲੋਕ ਹੁਣ ਸੱਚਾਈ ਨੂੰ ਸਮਝ ਚੁੱਕੇ ਹਨ ਅਤੇ ਸਰਕਾਰ ਦੇ ਕੰਮਾਂ ਤੇ ਭਰੋਸਾ ਕਰ ਰਹੇ ਹਨ। ਅੱਜ ਇਸ ਭਰਵੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜਿੱਥੇ ਮਹਿਲਾਵਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆ ਗਈਆਂ। ਇਸ ਮੌਕੇ ਸਟੇਜ ਸਕੱਤਰ ਸੀਮਾ ਜੱਸਲ ਅਤੇ ਰਾਜ ਘਈ ਨੇ ਵੀ ਸਰਕਾਰ ਦੀਆਂ ਉਪਲੱਬਧੀਆਂ ਗਿਣਵਾਈਆਂ। ਇਸ ਮੌਕੇ ਮਮਤਾ ਰਾਣੀ ਚੇਅਰਮੈਨ ਬਲਾਕ ਸੰਮਤ ਨੰਗਲ, ਬਲਵਿੰਦਰ ਕੌਰ ਬੈਂਸ, ਗੁਰਵਿੰਦਰ ਸੇਖੋਂ ਸਰਪੰਚ, ਮਧੂ ਬਾਲਾ ਸਰਪੰਚ, ਸਰਪੰਚ ਨੀਲਮ ਸੋਨੀ ਟੱਪਰੀਆਂ ਤੋ ਇਲਾਵਾ ਪਾਰਟੀ ਲੀਡਰਸ਼ਿਪ ਵਿੱਚੋਂ ਦੀਪਕ ਸੋਨੀ ਚੇਅਰਮੈਨ ਖੱਤਰੀ/ਅਰੋੜਾ ਵੈਲਫੇਅਰ ਬੋਰਡ ਰੂਪਨਗਰ, ਚੰਨਣ ਸਿੰਘ ਪੱਮੂ ਢਿੱਲੋਂ ਸਰਪੰਚ, ਸੁਮਿਤ ਜਿੰਦਵੜੀ, ਰਾਕੇਸ਼ ਕਾਲਾ, ਲੱਕੀ ਕਪਲਾ ਸਰਪੰਚ ਤੇ ਵੱਡੀ ਗਿਣਤੀ ਵਿਚ ਪਤਵੰਤੇ ਤੇ ਮਹਿਲਾਵਾ ਮੋਜੂਦ ਸਨ।