ਰਮੀਤ ਸਿੰਘ ਟੀਨਾ ਬਣੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ 'ਚ ਗੁਰਮੀਤ ਸਿੰਘ ਟੀਨਾ ਬਣੇ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ
Publish Date: Wed, 08 Jul 2026 05:10 PM (IST)
Updated Date: Wed, 08 Jul 2026 05:12 PM (IST)
ਨੰਗਲ, ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਕੀਰਤਪੁਰ ਸਾਹਿਬ ਦੀਆਂ ਨਗਰ ਕੌਂਸਲਾਂ ’ਚ ਆਪ ਦੀ ਅਗਵਾਈ ਹੋਈ ਸਥਾਪਤ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਪ੍ਰਧਾਨ, ਉਪ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ ਦੀਆਂ ਚੋਣਾਂ ਅੱਜ ਸ਼ਾਂਤਮਈ ਮਾਹੌਲ ਵਿੱਚ ਸੰਪੰਨ ਹੋਈਆਂ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਦੀ ਮੌਜੂਦਗੀ ਵਿੱਚ ਗੁਰਮੀਤ ਸਿੰਘ ਟੀਨਾ ਨੂੰ ਨਗਰ ਪੰਚਾਇਤ ਦਾ ਪ੍ਰਧਾਨ, ਹਰਪਿੰਦਰ ਕੌਰ ਨੂੰ ਉਪ ਪ੍ਰਧਾਨ ਅਤੇ ਗੁਰਨਾਮ ਸਿੰਘ ਨੂੰ ਸੀਨੀਅਰ ਉਪ ਪ੍ਰਧਾਨ ਚੁਣਿਆ ਗਿਆ। ਦੱਸਣ ਯੋਗ ਹੈ ਕਿ ਇਸ ਚੋਣ ਸਬੰਧੀ ਸਾਰੇ 11 ਐਮਸੀ ਹਾਜ਼ਰ ਸਨ। ਪ੍ਰਧਾਨ ਲਈ ਗੁਰਮੀਤ ਸਿੰਘ ਟੀਨਾ ਨੂੰ ਛੇ ਵੋਟਾਂ ਪਈਆਂ ਜਦੋਂ ਕਿ ਸੀਨੀਅਰ ਮੀਤ ਪ੍ਰਧਾਨ ਹਰਪਿੰਦਰ ਕੌਰ ਨੂੰ ਛੇ ਵੋਟਾਂ ਅਤੇ ਉਨ੍ਹਾਂ ਦੇ ਵਿਰੋਧੀ ਰਜਨੀਸ਼ ਜੋਸ਼ੀ ਨੂੰ ਸੀਨੀਅਰ ਮੀਤ ਪ੍ਰਧਾਨ ਦੇ ਪਦ ਲਈ ਚਾਰ ਵੋਟਾਂ ਪਈਆਂ ਜਦੋਂ ਕਿ ਮੀਤ ਪ੍ਰਧਾਨ ਗੁਰਨਾਮ ਸਿੰਘ ਨੂੰ ਸੱਤ ਵੋਟਾਂ ਹਾਸਲ ਹੋਈਆਂ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਦੀਆਂ ਤਿੰਨਾਂ ਨਗਰ ਕੌਂਸਲਾਂ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਸਥਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਭੇਦਭਾਵ ਦੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਤਿੰਨਾਂ ਸਥਾਨਕ ਸੰਸਥਾਵਾਂ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਗੁਰੂਆਂ ਅਤੇ ਪੀਰਾਂ ਦੀ ਪਾਵਨ ਧਰਤੀ ਹੈ, ਜਿੱਥੇ ਦੋ ਗੁਰੂ ਸਾਹਿਬਾਨਾਂ ਦਾ ਜਨਮ ਹੋਇਆ ਅਤੇ ਛੇ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ। ਇਸ ਇਤਿਹਾਸਕ ਨਗਰ ਵਿੱਚ ਜਲਦ ਹੀ 10 ਬਿਸਤਰਿਆਂ ਵਾਲਾ ਹਸਪਤਾਲ, 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ ਜਿਸ ਲਈ ਹਸਪਤਾਲ ਦੀ ਬਿਲਡਿੰਗ ਦਾ ਲਗਭਗ 98% ਕੰਮ ਮੁਕੰਮਲ ਹੋ ਚੁੱਕਾ ਹੈ ਇਸ ਦੇ ਨਾਲ ਹੀ ਇੱਕ ਮਾਡਲ ਦੇ ਤੌਰ ’ਤੇ ਸਕੂਲ ਆਫ ਐਮੀਨਸ ਸਰਕਾਰੀ ਸਕੂਲ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਕੂਲ ਵਿੱਚ ਸਿੱਖਿਆ ਦਾ ਪੱਧਰ ਇੰਨਾ ਉੱਚਾ ਹੋਵੇਗਾ ਕਿ ਪੰਜਾਬ ਭਰ ਦੇ ਵੱਡੇ-ਵੱਡੇ ਨਿੱਜੀ ਸਕੂਲ ਵੀ ਪਿੱਛੇ ਰਹਿ ਜਾਣਗੇ। ਇਸ ਦੇ ਨਾਲ ਹੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਲਦ ਹੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਸੀਵਰੇਜ ਦਾ 13 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਸ਼ੁਰੂ ਹੋਣ ਵਾਲਾ ਹੈ ਅਤੇ ਜਲਦ ਹੀ ਸ਼ਹਿਰ ਵਾਸੀਆਂ ਨੂੰ ਸੀਵਰੇਜ ਦੀ ਸੁਵਿਧਾ ਮੁਹਈਆ ਕਰਵਾਈ ਜਾਵੇਗੀ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਲਦ ਹੀ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਦਫਤਰ ਲਈ ਵਧੀਆ ਬਿਲਡਿੰਗ ਦਾ ਪ੍ਰਬੰਧ ਕੀਤਾ ਜਾਵੇਗਾ ਜਿੱਥੇ ਸ਼ਹਿਰ ਵਾਸੀਆਂ ਨੂੰ ਹਰ ਸਹੂਲਤ ਮੁਹਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਥਾਣਾ ਸ਼੍ਰੀ ਕੀਰਤਪੁਰ ਸਾਹਿਬ ਲੱਗਦੇ ਮੁੱਖ ਮਾਰਗ ਤੋਂ ਸ਼ਹਿਰ ਵੱਲ ਆਉਂਦੀ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਜਿਸ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਉਨ੍ਹਾਂ ਦੱਸਿਆ ਕੀ ਆਉਣ ਵਾਲੇ ਦਿਨਾਂ ਵਿੱਚ ਇਤਿਹਾਸਿਕ ਨਗਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਵੱਡੇ ਵਿਕਾਸ ਕਾਰਜ ਆਰੰਭ ਕੀਤੇ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸਾਰੇ ਐਮਸੀ ਸਾਹਿਬਾਨਾਂ ਨੂੰ ਨਾਲ ਲੈ ਕੇ ਸ਼ਹਿਰ ਦੇ ਰੁਕੇ ਹੋਏ ਵਿਕਾਸ ਕਾਰਜ ਆਰੰਭ ਕੀਤੇ ਜਾਣਗੇ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਕੀਰਤਪੁਰ ਸਾਹਿਬ ਲਈ ਨਵੇਂ ਬੱਸ ਸਟੈਂਡ ਸਬੰਧੀ ਚਰਚਾ ਚੱਲ ਰਹੀ ਹੈ, ਜਲਦ ਹੀ ਕੀਰਤਪੁਰ ਸਾਹਿਬ ਨੂੰ ਨਵਾਂ ਬੱਸ ਸਟੈਂਡ ਮਿਲੇਗਾ। ਇਸ ਤੋਂ ਬਾਅਦ ਸਿੱਖਿਆ ਮੰਤਰੀ ਨੇ ਨਵ-ਨਿਯੁਕਤ ਪ੍ਰਧਾਨ ਗੁਰਮੀਤ ਸਿੰਘ ਟੀਨਾ, ਮੀਤ ਪ੍ਰਧਾਨ ਹਰਪਿੰਦਰ ਕੌਰ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਨੂੰ ਹਾਰ ਮਾਲਾ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਨਵ-ਨਿਰਵਾਚਿਤ ਪ੍ਰਧਾਨ ਗੁਰਮੀਤ ਸਿੰਘ ਟੀਨਾ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਤੇ ਜੋ ਭਰੋਸਾ ਜਤਾਇਆ ਹੈ, ਉਸ ਲਈ ਉਹ ਹਮੇਸ਼ਾ ਆਮ ਆਦਮੀ ਪਾਰਟੀ ਦੇ ਧੰਨਵਾਦੀ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸ਼ਹਿਰ ਦੇ ਵਿਕਾਸ, ਸਫ਼ਾਈ, ਮੁੱਢਲੀਆਂ ਸਹੂਲਤਾਂ ਅਤੇ ਲੋਕ-ਭਲਾਈ ਦੇ ਕੰਮਾਂ ਨੂੰ ਪਹਿਲ ਦੇਂਦੇ ਹੋਏ ਪੂਰੀ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਦੇ ਜਿੱਤੇ ਹੋਏ ਸਾਰੇ 11 ਐਮਸੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਵਿਕਾਸ ਕਾਰਜ ਕਰਵਾਏ ਜਾਣਗੇ। ਨਵੀਂ ਜਿੱਤੀ ਹੋਈ ਟੀਮ ਵੱਲੋਂ ਸਾਰੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਲੱਡੂ ਵੰਡ ਕੇ ਢੋਲ ਢਮਾਕਿਆ ਨਾਲ ਖੁਸ਼ੀ ਮਨਾਈ ਗਈ। ਇਸ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਡਾਢੀ, ਇੰਦਰਜੀਤ ਸਿੰਘ ਅਰੋੜਾ ਸ਼੍ਰੀ ਅਨੰਦਪੁਰ ਸਾਹਿਬ, ਗੁਰਪ੍ਰੀਤ ਅਰੋੜਾ, ਬਲਾਕ ਪ੍ਰਧਾਨ ਗਫੂਰ ਮੁਹੰਮਦ, ਗਗਨਦੀਪ ਸਿੰਘ ਭਾਰਜ, ਰਜਿੰਦਰ ਕੁਮਾਰ ਸੈਣੀ, ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਹਿਮਾਂਸ਼ੂ ਟੰਡਨ, ਹਿਨਾ ਟੰਡਨ ਐਮ, ਸੀ, ਰਜਨੀਸ਼ ਜੋਸੀ ਐਮਸੀ, ਸਾਬਕਾ ਪ੍ਰਧਾਨ ਸੁਰਿੰਦਰ ਪਾਲ ਕੌੜਾ, ਕੇਸਰ ਸਿੰਘ ਸੰਧੂ, ਤਰਲੋਚਨ ਸਿੰਘ ਲੋਚੀ ਪ੍ਰਧਾਨ ਟਰੱਕ ਯੂਨੀਅਨ, ਦਰਸ਼ਨ ਸਿੰਘ ਰਾਣਾ ਬਰੂਵਾਲ, ਕਾਬਲ ਸਿੰਘ ਬਰੂਵਾਲ, ਤਲਵਿੰਦਰ ਸਿੰਘ ਬਿੱਟੂ ਐਮਸੀ, ਜਗਤਾਰ ਸਿੰਘ ਐਮਸੀ, ਜੋਗਿੰਦਰ ਸਿੰਘ ਬਿੱਟੂ ਸਾਬਕਾ ਐਮਸੀ, ਤੇਜਵੀਰ ਸਿੰਘ ਜਗੀਰਦਾਰ ਨਵਲਜੀਤ ਸਿੰਘ ਮਲਹੋਤਰਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਹਾਜ਼ਰ ਸਨ।