ਨੰਗਲ ’ਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਗਮ ਮਨਾਉਣ ਸਬੰਧੀ ਹੋਈ ਮੀਟਿੰਗ ਨੰਗਲ ਵਿਚ ਉਪ ਮੰਡਲ ਪੱਧਰ ਦਾ ਸੁਤੰਤਰਤਾ ਦਿਵਸ ਸਮਾਰੋਹ ਮਨਾਉਣ ਸਬੰਧੀ ਹੋਈ ਮੀਟਿੰਗन
Publish Date: Fri, 31 Jul 2026 04:38 PM (IST)
Updated Date: Fri, 31 Jul 2026 04:40 PM (IST)
- ਐੱਸਡੀਐੱਮ ਵੱਲੋਂ ਸਮਾਗਮ ਸਬੰਧੀ ਲਗਾਈਆਂ ਗਈਆਂ ਡਿਊਟੀਆਂ ਪੰਜਾਬੀ ਜਾਗਰਣ ਟੀਮ, ਨੰਗਲ : ਸੁਤੰਤਰਤਾ ਦਿਵਸ ਸਮਾਗਮ 15 ਅਗਸਤ ਨੂੰ ਉਪ ਮੰਡਲ ਪੱਧਰ ਤੇ ਨੰਗਲ ਵਿੱਚ ਸਰਕਾਰੀ ਸੀਨੀ. ਸੈਕੰ. ਸਕੂਲ ਲੜਕੇ ਵਿਖੇ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਨੰਗਲ ਦੇ ਉਪ ਮੰਡਲ ਮੈਜਿਸਟ੍ਰੇਟ ਸਚਿਨ ਪਾਠਕ ਨੇ ਐੱਸਡੀਐੱਮ ਦਫ਼ਤਰ ਨੰਗਲ ਵਿਚ ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 5 ਅਗਸਤ ਨੂੰ ਆਈਟਮਾਂ ਦੀ ਚੋਣ ਕੀਤੀ ਜਾਵੇਗੀ ਤੇ 10 ਅਗਸਤ ਨੂੰ ਆਈਟਮਾਂ ਦੀ ਰਿਹਸਲ ਤੇ ਰੀਵਿਊ ਮੀਟਿੰਗ ਕੀਤੀ ਜਾਵੇਗੀ। 13 ਅਗਸਤ ਨੂੰ ਫੁੱਲ ਡਰੈਸ ਰਿਹਸਲ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸਮੁੱਚੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਵਿਸੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਆਜ਼ਾਦੀ ਦਿਵਸ ਸਮਾਗਮ ਵਿਚ ਹਿੱਸਾ ਲੈਣ ਵਾਲਿਆ ਲਈ ਸਾਰੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਜ਼ਾਦੀ ਦਿਵਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੰਗਲ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਮੌਕੇ ਸਕੂਲਾ ਤੇ ਕਾਲਜਾ ਦੇ ਵਿਦਿਆਰਥੀਆਂ ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਦੇਣਗੇ, ਪਰੇਡ, ਪੀਟੀ ਸ਼ੋਅ ਸਮਾਗਮ ਦੇ ਮੁੱਖ ਆਕਰਸ਼ਣ ਹੋਣਗੇ। ਐੱਸਡੀਐੱਮ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਸਾਡੇ ਦੇਸ਼ ਵਿੱਚ ਇੱਕ ਸਮੇਂ ਹਰ ਖੇਤਰ ਵਿੱਚ ਮਨਾਏ ਜਾਣ ਵਾਲੇ ਸਮਾਗਮ ਹਨ, ਜੋ ਸਾਨੂੰ ਦੇਸ਼ ਭਗਤੀ ਦੀ ਭਾਵਨਾ ਦੀ ਪ੍ਰੇਰਨਾ ਦਿੰਦੇ ਹਨ। ਹਰ ਧਰਮ ਤੇ ਵਰਗ ਦੇ ਲੋਕ ਇਹ ਸਮਾਗਮ ਰਲ ਮਿਲ ਕੇ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ ਤੇ ਇਹ ਉਤਸ਼ਾਹ ਵਿਦਿਆਰਥੀਆਂ ਦੇ ਨਾਲ-ਨਾਲ ਹਰ ਵਰਗ ਵਿੱਚ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਰੀਆਂ ਤਿਆਰੀਆਂ ਢੁੱਕਵੇ ਢੰਗ ਨਾਲ ਕੀਤੀਆਂ ਜਾਣ। ਇਸ ਮੌਕੇ ਡੀਐੱਸਪੀ ਨਵੀਨ ਕੁਮਾਰ ਲਹਿਲ, ਤਹਿਸੀਲਦਾਰ ਸੁਮਿਤ ਢਿੱਲੋਂ, ਐੱਸਐੱਚਓ ਦਾਨਿਸ਼ਵਰ ਸਿੰਘ, ਜਸਵਿੰਦਰ ਕੌਰ, ਸੁਧੀਰ ਸ਼ਰਮਾ, ਮੋਹਿਤ ਸ਼ਰਮਾ, ਮੇਹਰ ਸਿੰਘ, ਪਾਇਲ, ਜਸਵਿੰਦਰ ਕੌਰ, ਮਧੁਬਾਲਾ, ਸੋਹਣ ਲਾਲ, ਪਰਮਿੰਦਰ ਕੌਰ, ਕ੍ਰਾਂਤੀ ਪਾਲ ਸਿੰਘ, ਸੋਮ ਨਾਥ, ਮਨਜੀਤ ਕੌਰ, ਸੁਮਿਤਾ, ਭਾਵਨਾ ਕੁਮਾਰੀ, ਦਲਵੀਰ ਸਿੰਘ, ਇੰਦਰ ਪਾਲ ਸਿੰਘ, ਪੰਕਜ ਸ਼ਰਮਾ, ਬਲਦੇਵ ਸਿੰਘ, ਗੁਰਮੁਖ ਸਿੰਘ, ਰਜਿੰਦਰ ਮੋਹਨ, ਮਨਪ੍ਰੀਤ ਸਿੰਘ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ, ਡਾ. ਮਨਜੀਤ ਸਿੰਘ, ਹਰਜੀਤ ਰਾਮ, ਸ਼ੁਗਨ ਸ਼ਰਮਾ, ਪੰਕਜ ਪਰਕਾਸ਼, ਮੀਨਾ ਕੁਮਾਰੀ, ਆਸ਼ਾ ਰਾਣੀ ਆਦਿ ਹਾਜ਼ਰ ਸਨ।