ਸਫਾਈ ਕਰਮਚਾਰੀਆਂ ਨੇ ਨਗਰ ਕੌਂਸਲ ਪ੍ਰਧਾਨ ਨੂੰ ਸੌਂਪਿਆ ਮੰਗ ਪੱਤਰ ਨਗਰ ਕੌਂਸਲ ਨੰਗਲ ਦੇ ਪ੍ਰਧਾਨ ਨੂੰ ਸਫਾਈ ਕਰਮਚਾਰੀਆਂ ਨੇ ਸੌਂਪਿਆ ਮੰਗ ਪੱਤਰ
Publish Date: Wed, 12 Aug 2026 06:16 PM (IST)
Updated Date: Wed, 12 Aug 2026 06:17 PM (IST)
ਕੁਲਵਿੰਦਰ ਭਾਟੀਆ, ਪੰਜਾਬੀ ਜਾਗਰਣ, ਨੰਗਲ: ਨੰਗਲ ਇਕਾਈ ਸਫਾਈ ਵਰਕਰ ਯੂਨੀਅਨ ਵੱਲੋਂ ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਬਾਲਾ ਨੂੰ ਅੱਜ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਦੇ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਮੰਗ ਕੀਤੀ ਗਈ ਕਿ 3-08-2026 ਨੂੰ ਸਫਾਈ ਸੇਵਕ ਯੂਨੀਅਨਾਂ ਦੀ ਮੀਟਿੰਗ ਡਾਇਰੈਕਟਰ, ਸਥਾਨਕ ਸਰਕਾਰ, ਪੰਜਾਬ, ਚੰਡੀਗੜ੍ਹ ਵਿਖੇ ਸਥਾਨਕ ਸਰਕਾਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਾਲ ਹੋਈ ਸੀ। ਮੀਟਿੰਗ ਦੀ ਕਾਰਵਾਈ ਵਿੱਚ ਉਨ੍ਹਾਂ ਵੱਲੋਂ ਆਪਣੀ ਨਗਰ ਕੌਂਸਲ ਦੀ ਹਾਊਸ ਦੀ ਮੀਟਿੰਗ ਵਿੱਚ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਜੋ ਕਰਮਚਾਰੀ ਕੰਟਰੈਕਟ ਤੇ ਹਨ ਉਹਨਾਂ ਨੂੰ ਰੈਗੂਲਰ ਕਰਨ ਅਤੇ ਜੋ ਆਉਟ ਸੋਰਸ ’ਤੇ ਹਨ, ਉਨ੍ਹਾਂ ਨੂੰ ਕੰਟਰੈਕਟ ’ਤੇ ਕਰਨ ਲਈ ਮਤੇ ਪਾ ਕੇ ਡਾਇਰੈਕਟਰ ਸਥਾਨਕ ਸਰਕਾਰ ਪੰਜਾਬ ਚੰਡੀਗੜ੍ਹ ਨੂੰ ਭੇਜਣ ਲਈ ਲਿਖਿਆ ਗਿਆ ਹੈ, ਪਰ ਨਗਰ ਕੌਂਸਲ ਨੰਗਲ ਵੱਲੋਂ ਅਜੇ ਤੱਕ ਇਹ ਮਤਾ ਪਾ ਕੇ ਨਹੀਂ ਭੇਜਿਆ ਗਿਆ। ਇਸ ਸਬੰਧੀ ਹੋਰ ਗੱਲ ਕਰਦਿਆਂ ਪ੍ਰਧਾਨ ਰੇਸ਼ਮਾ ਵਾਲਮੀਕੀ ਨੇ ਕਿਹਾ ਕਿ ਉਹਨਾਂ ਵੱਲੋਂ ਅੱਜ ਨਗਰ ਕੌਂਸਲ ਨੰਗਲ ਦੀ ਪ੍ਰਧਾਨ ਕਿਰਨ ਬਾਲਾ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਨੰਗਲ ਦੇ ਸਮੂਹ ਕਰਮਚਾਰੀਆਂ ਲਈ ਮਤਾ ਪਾ ਕੇ ਸਥਾਨਕ ਸਰਕਾਰ ਵਿਭਾਗ ਨੂੰ ਭੇਜਣ ਕਿ ਇਸ ਮੌਕੇ ਤੇ ਉਹਨਾਂ ਦੇ ਨਾਲ ਉਪ ਪ੍ਰਧਾਨ ਸੁਨੀਲ ਕੁਮਾਰ, ਜਰਨਲ ਸਕੱਤਰ ਕਮਲ ਕੁਮਾਰ, ਉਪ ਜਰਨਲ ਸਕੱਤਰ ਸੰਜੀਵ ਕੁਮਾਰ, ਕੈਸ਼ੀਅਰ ਸੂਰਜ ਕੁਮਾਰ, ਸੁਰਿੰਦਰ ਕੁਮਾਰ, ਕਾਛਲ ਕੁਮਾਰ, ਨਿੰਦਰ, ਰੀਨਾ, ਸ਼ਾਰਦਾ ਪੂਜਾ, ਮੋਨਿਕਾ, ਸੰਗੀਤਾ ਹਾਜਰ ਸਨ।