
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਤਾ ਸ਼ਕਤੀ ਦਾ ਸਨਮਾਨ ਸਾਡੀ ਅਮੀਰ ਸੱਭਿਆਚਾਰਕ ਪਰੰਪਰਾ ਦਾ ਅਹਿਮ ਹਿੱਸਾ : ਡਾ. ਸੁਭਾਸ਼ ਸ਼ਰਮਾ

ਪੰਜਾਬੀ ਜਾਗਰਣ ਟੀਮ, ਨੰਗਲ : ਸਾਵਣ ਦੇ ਪਵਿੱਤਰ ਮਹੀਨੇ ਵਿੱਚ ਭਾਰਤੀ ਸੱਭਿਆਚਾਰ ਅਤੇ ਲੋਕ ਪਰੰਪਰਾਵਾਂ ਨਾਲ ਮਹਿਲਾਵਾਂ ਦੇ ਜੁੜਾਅ ਨੂੰ ਸਨਮਾਨ ਦੇਣ ਦੇ ਉਦੇਸ਼ ਨਾਲ ਭਾਜਪਾ ਨੰਗਲ ਮੰਡਲ ਵੱਲੋਂ ਭਲਕੇ 20 ਅਗਸਤ ਨੂੰ ਵਿਸ਼ੇਸ਼ ਤੀਜ ਸਮਾਗਮ ਕਰਵਾਇਆ ਜਾ ਰਿਹਾ ਹੈ। ਮਾਤਾ ਸ਼ਕਤੀ ਨੂੰ ਸਮਰਪਿਤ ਇਹ ਸਮਾਗਮ ਨਵਾਂ ਨੰਗਲ ਸਥਿਤ ਗੋਲਫ ਕਲੱਬ ਵਿਖੇ ਸ਼ਾਮ 5 ਵਜੇ ਸ਼ੁਰੂ ਹੋਵੇਗਾ। ਸਮਾਗਮ ਦੌਰਾਨ ਮਹਿਲਾਵਾਂ ਲਈ ਵਿਸ਼ੇਸ਼ ਸੱਭਿਆਚਾਰਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਤੀਜ ਦੇ ਤਿਉਹਾਰ ਦੀਆਂ ਪਰੰਪਰਾਵਾਂ ਅਤੇ ਭਾਰਤੀ ਸੱਭਿਆਚਾਰ ਵਿੱਚ ਇਸ ਦੀ ਮਹੱਤਤਾ ਨੂੰ ਉਜਾਗਰ ਕੀਤਾ ਜਾਵੇਗਾ।ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਨੰਗਲ ਮੰਡਲ ਦੇ ਪ੍ਰਧਾਨ ਹਰਮਨਜੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਸਾਵਣ ਦੀਆਂ ਖੁਸ਼ੀਆਂ ਅਤੇ ਤੀਜ ਦੀਆਂ ਰਵਾਇਤੀ ਰੌਣਕਾਂ ਨੂੰ ਮਹਿਲਾਵਾਂ ਦੇ ਸਨਮਾਨ ਨਾਲ ਜੋੜਦਿਆਂ ਇਸ ਸਮਾਗਮ ਦੀ ਵਿਸ਼ੇਸ਼ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਮਹਿਲਾਵਾਂ ਦੀ ਸ਼ਮੂਲੀਅਤ ਦੇ ਨਾਲ ਸਾਵਣ ਦੀ ਰਵਾਇਤੀ ਸੰਸਕ੍ਰਿਤੀ, ਲੋਕ ਗੀਤਾਂ ਅਤੇ ਸੱਭਿਆਚਾਰਕ ਵਿਰਾਸਤ ਦੀ ਸੁੰਦਰ ਝਲਕ ਦੇਖਣ ਨੂੰ ਮਿਲੇਗੀ।ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਮਾਤਾ ਸ਼ਕਤੀ ਦਾ ਸਨਮਾਨ ਭਾਰਤੀ ਸੱਭਿਆਚਾਰ ਦੀ ਅਮੀਰ ਪਰੰਪਰਾ ਦਾ ਅਟੁੱਟ ਹਿੱਸਾ ਹੈ।