ਨਜਾਇਜ਼ ਮਾਈਨਿੰਗ ਕਰਦੀ ਪੋਕਲੇਨ ਮਸ਼ੀਨ ਜ਼ਬਤ
ਨਜਾਇਜ਼ ਮਾਈਨਿੰਗ ਕਰਦੀ ਪੋਕਲੇਨ ਮਸ਼ੀਨ ਜ਼ਬਤ
Publish Date: Tue, 18 Aug 2026 06:42 PM (IST)
Updated Date: Tue, 18 Aug 2026 06:45 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼੍ਰੀ ਅਨੰਦਪੁਰ ਸਾਹਿਬ : ਬਰਸਾਤ ਦੇ ਮੌਸਮ ਦੌਰਾਨ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਕੇ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਖਿਲਾਫ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਅਗੰਮਪੁਰ ਨੇੜੇ ਖੱਡ ਵਿੱਚ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ ਯੋਗਰਾਜ ਅਤੇ ਸਥਾਨਕ ਪੁਲਿਸ ਨੇ ਸਾਂਝੇ ਤੌਰ ਤੇ ਛਾਪੇਮਾਰੀ ਕਰਕੇ ਇੱਕ ਪੋਕਲੇਨ ਮਸ਼ੀਨ ਨੂੰ ਜ਼ਮੀਨ ਦੀ ਖੁਦਾਈ ਕਰਦਿਆਂ ਕਾਬੂ ਕੀਤਾ। ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਖ ਅਫਸਰ ਇੰਸਪੈਕਟਰ ਜਤਿਨ ਕਪੂਰ ਅਤੇ ਡੀ.ਐਸ.ਪੀ. ਜਸ਼ਨਦੀਪ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਮੌਕੇ ਤੋਂ ਮਸ਼ੀਨ ਅਤੇ ਉਸਦੇ ਡਰਾਈਵਰ ਰਜਿੰਦਰ ਕੁਮਾਰ ਵਾਸੀ ਪਿੰਡ ਸਮੁੰਦੜੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਵਿਭਾਗੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮਸ਼ੀਨ ਦੀਆਂ ਨੰਬਰ ਪਲੇਟਾਂ ਹਟਾਈਆਂ ਹੋਈਆਂ ਸਨ ਅਤੇ ਚੈਸੀ ਨੰਬਰ ਵੀ ਮਿਟਾਇਆ ਹੋਇਆ ਸੀ। ਇਸ ਕਾਰਵਾਈ ਸਬੰਧੀ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਈਨਜ਼ ਐਂਡ ਮਿਨਰਲਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੌਕੇ ਤੇ ਫੜੇ ਗਏ ਡਰਾਈਵਰ, ਅਣਪਛਾਤੇ ਜ਼ਮੀਨ ਮਾਲਕਾਂ ਅਤੇ ਮਸ਼ੀਨ ਦੇ ਮਾਲਕ ਖਿਲਾਫ ਮਾਮਲਾ (ਐਫ.ਆਈ.ਆਰ. ਨੰਬਰ 0144) ਦਰਜ ਕਰਕੇ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।