
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੰਗਤਾਂ ਦੀ ਰਿਹਾਇਸ਼ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਮਹਾਨ ਸੇਵਾ: ਜਥੇਦਾਰ ਗੜਗੱਜ

ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ
ਸ੍ਰੀ ਅਨੰਦਪੁਰ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੇ ਅਗਲੇ ਪੜਾਅ ਦਾ ਲੈਂਟਰ ਆਰੰਭ ਕਰਨ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਦੇਸ਼-ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਦੀ ਵੱਡੀ ਲੋੜ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀ ਉਸਾਰੀ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ। ਬਾਬਾ ਸੁਖਵਿੰਦਰ ਸਿੰਘ ਜੀ ਦੀ ਸੁਚੱਜੀ ਦੇਖ-ਰੇਖ ਹੇਠ ਇਸ ਸੇਵਾ ਦਾ ਕਾਰਜ ਲਗਾਤਾਰ ਅੱਗੇ ਵਧ ਰਿਹਾ ਹੈ। ਸੰਪਰਦਾਇ ਭੂਰੀ ਵਾਲਿਆਂ ਵੱਲੋਂ ਕੀਤੀ ਜਾ ਰਹੀ ਇਸ ਮਹਾਨ ਸੇਵਾ ਤਹਿਤ ਯਾਤਰੀ ਨਿਵਾਸ ਦੀਆਂ ਪੰਜ ਮੰਜ਼ਿਲਾਂ ਮੁਕੰਮਲ ਕਰਕੇ ਪਹਿਲਾ ਬਲਾਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਜਾ ਚੁੱਕਾ ਹੈ ਜਿੱਸ ਵਿੱਚ ਸ਼ਰਧਾਲੂਆਂ ਨੂੰ ਰਿਹਾਇਸ਼ ਦੀ ਵੱਡੀ ਸਹੂਲਤ ਪ੍ਰਾਪਤ ਹੋ ਰਹੀ ਹੈ ਅਤੇ ਦੂਸਰੇ ਪੜਾਅ ਦੀ ਉਸਾਰੀ ਅੱਜ ਆਰੰਭ ਆ ਕੀਤੀ ਜਾ ਰਹੀ ਹੈ।
ਸੇਵਾ ਦੀ ਇਸੇ ਲੜੀ ਤਹਿਤ ਅੱਜ ਦੂਜੇ ਪੜਾਅ ਦੀ ਲੈਂਟਰ ਦੀ ਆਰੰਭਤਾ ਦੀ ਅਰਦਾਸ ਉਪਰੰਤ ਜਥੇਦਾਰ ਕੁਲਦੀਪ ਸਿੰਘ ਗੜਗੱਜ, ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਂਬਰ ਸ਼੍ਰੋਮਣੀ ਕਮੇਟੀ ਅਮਰਜੀਤ ਸਿੰਘ ਚਾਵਲਾ, ਬਾਬਾ ਸੁਖਵਿੰਦਰ ਸਿੰਘ, ਮੈਨੇਜਰ ਸਰਬਦਿਆਲ ਸਿੰਘ ਬਾਬਾ ਕਾਲਾ ਸਿੰਘ, ਬਾਬਾ ਰਤਨ ਸਿੰਘ, ਮੀਤ ਮੈਨੇਜਰ ਹਰਦੇਵ ਸਿੰਘ, ਜੇਈ ਬਲਜਿੰਦਰ ਸਿੰਘ ਤੇ ਅਮਨਦੀਪ ਸਿੰਘ ਸੰਤ ਭੂਰੀਵਾਲਿਆਂ ਦੇ ਮੈਨੇਜਰ ਤੇਜਿੰਦਰ ਸਿੰਘ ਤੇ ਇੰਜ. ਇੰਦਰਜੀਤ ਸਿੰਘ ਨੇ ਕੰਕਰੀਟ ਦੇ ਬਾਲਟੇ ਪਾ ਕੇ ਲੈਂਟਰ ਦੀ ਆਰੰਭਤਾ ਕੀਤੀ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਸੰਗਤਾਂ ਦੀ ਰਿਹਾਇਸ਼ ਲਈ ਵੱਡੇ ਪ੍ਰਬੰਧਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਸੰਪਰਦਾਇ ਭੂਰੀ ਵਾਲਿਆਂ ਨੂੰ ਸੌਂਪੀ ਗਈ ਇਹ ਸੇਵਾ ਪੂਰੀ ਸ਼ਰਧਾ ਅਤੇ ਸੇਵਾ-ਭਾਵਨਾ ਨਾਲ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਦੀਆਂ ਪੰਜ ਮੰਜ਼ਿਲਾਂ ਮੁਕੰਮਲ ਹੋਣ ਉਪਰੰਤ ਇਸ ਦਾ ਪਹਿਲਾ ਬਲਾਕ ਸੰਗਤਾਂ ਦੀ ਵਰਤੋਂ ਲਈ ਉਪਲਬਧ ਕੀਤਾ ਜਾ ਚੁੱਕਾ ਹੈ। ਅਸੀਂ ਯਤਨਸ਼ੀਲ ਹਾਂ ਕਿ ਇਹ ਸੇਵਾ ਵੀ ਜਲਦ ਮੁਕੰਮਲ ਹੋਵੇ ਅਤੇ ਵੱਧ ਤੋਂ ਵੱਧ ਸੰਗਤਾਂ ਇਸ ਰਿਹਾਇਸ਼ ਲਈ ਵਰਤੋਂ ਕਰ ਸਕਣ। ਇਸ ਮੌਕੇ ਮੈਨੇਜਰ ਗੁਰਜਿੰਦਰ ਸਿੰਘ, ਰਣਧੀਰ ਸਿੰਘ ਸੋਨੂੰ, ਅਕਾਸ਼ਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰੀਤ ਸਿੰਘ, ਸੀਰਾ ਸਿੰਘ, ਪਵਨ ਕੁਮਾਰ, ਸੁਖਬੀਰ ਸਿੰਘ, ਸਰਬਜੀਤ ਸਿੰਘ, ਮੰਨਾ ਸਿੰਘ ਤੇ ਬਾਬਾ ਕਰਨਵੀਰ ਸਿੰਘ ਵੀ ਮੌਜੂਦ ਸਨ।