ਬਲਾਕ ਕਾਂਗਰਸ ਨੂਰਪੁਰ ਬੇਦੀ ਦੀ ਕਮਾਨ ਨਰਿੰਦਰ ਪਰਾਸ਼ਰ ਦੇ ਹੱਥ ਬਲਾਕ ਕਾਂਗਰਸ ਨੂਰਪੁਰ ਬੇਦੀ ਦੀ ਕਮਾਨ ਐਡਵੋਕੇਟ ਨਰਿੰਦਰ ਪਰਾਸ਼ਰ ਦੇ ਹੱਥ
Publish Date: Wed, 19 Aug 2026 06:41 PM (IST)
Updated Date: Wed, 19 Aug 2026 06:42 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚਲਾਈ ਹਰ ਬੂਥ ਕਾਂਗਰਸ ਮਜਬੂਤ ਮੁਹਿੰਮ ਤਹਿਤ ਜਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰਬੇਦੀ ਵਿੱਚ ਵੱਡਾ ਸੰਗਠਨਾਤਮਕ ਬਦਲਾਅ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਨੇ ਐਡਵੋਕੇਟ ਨਰਿੰਦਰ ਪਰਾਸ਼ਰ ਨੂੰ ਬਲਾਕ ਕਾਂਗਰਸ ਕਮੇਟੀ ਨੂਰਪੁਰਬੇਦੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਨਿਯੁਕਤੀ ਪੱਤਰ ਸੌਂਪਣ ਦਾ ਰਸਮੀ ਐਲਾਨ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿੱਚ ਹੋਇਆ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਲੱਡੂ ਖਵਾ ਕੇ ਐਡਵੋਕੇਟ ਨਰਿੰਦਰ ਪਰਾਸ਼ਰ ਦਾ ਮੂੰਹ ਮਿੱਠਾ ਕਰਵਾਇਆ ਅਤੇ ਨਵੀਂ ਜਿੰਮੇਵਾਰੀ ਲਈ ਮੁਬਾਰਕਵਾਦ ਦਿੱਤੀ। ਇਸ ਮੌਕੇ ਬੋਲਦਿਆਂ ਜਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਐਡਵੋਕੇਟ ਨਰਿੰਦਰ ਪਰਾਸ਼ਰ ਪਾਰਟੀ ਦੇ ਸਮਰਪਿਤ ਅਤੇ ਮਿਹਨਤੀ ਵਰਕਰ ਹਨ। ਉਹ ਇਸ ਤੋਂ ਪਹਿਲਾਂ ਯੂਥ ਕਾਂਗਰਸ ਅਤੇ ਸੀਨੀਅਰ ਕਾਂਗਰਸ ਵਿੱਚ ਵੱਖ-ਵੱਖ ਅਹੁਦਿਆਂ ਤੇ ਸਰਗਰਮ ਭੂਮਿਕਾ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਰ ਐਸ਼ੋਸ਼ੀਏਸ਼ਨ ਅਨੰਦਪੁਰ ਸਾਹਿਬ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕੀ ਸਾਬਕਾ ਸਰਪੰਚ ਰਾਜ ਕੁਮਾਰ ਟਕਸਾਲੀ ਕਾਂਗਰਸੀ ਅਤੇ ਕਾਂਗਰਸ ਪਾਰਟੀ ਦੇ ਇੱਕ ਵਫ਼ਾਦਾਰ ਸਿਪਾਹੀ ਹਨ, ਉਨ੍ਹਾਂ ਕਿਹਾ ਕਿ ਪਾਰਟੀ ਨੂੰ ਉਮੀਦ ਹੈ ਕਿ ਨਰਿੰਦਰ ਪਰਾਸ਼ਰ ਅਤੇ ਰਾਜ ਕੁਮਾਰ ਖੂਹੀ ਦੀ ਅਗਵਾਈ ਵਿੱਚ ਨੂਰਪੁਰਬੇਦੀ ਬਲਾਕ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਨਵੇਂ ਨਿਯੁਕਤ ਬਲਾਕ ਪ੍ਰਧਾਨ ਐਡਵੋਕੇਟ ਨਰਿੰਦਰ ਪਰਾਸ਼ਰ ਅਤੇ ਸਾਬਕਾ ਸਰਪੰਚ ਰਾਜ ਕੁਮਾਰ ਨੇ ਇਸ ਅਹਿਮ ਜਿੰਮੇਵਾਰੀ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਬੂਥ ਪੱਧਰ ਤੇ ਕਾਂਗਰਸ ਨੂੰ ਸ਼ਕਤੀਸ਼ਾਲੀ ਬਣਾਉਣ ਲਈ ਦਿਨ-ਰਾਤ ਮਿਹਨਤ ਕਰਨਗੇ। ਉਨ੍ਹਾਂ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦਾ ਪ੍ਰਣ ਲਿਆ। ਇਸ ਨਿਯੁਕਤੀ ਤੇ ਇਲਾਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਐਡਵੋਕੇਟ ਨਰਿੰਦਰ ਪਰਾਸ਼ਰ ਦੇ ਤਜਰਬੇ ਨਾਲ ਬਲਾਕ ਵਿੱਚ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ।