ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ : ਅਮਰ ਸੋਢੀ
ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ: ਅਮਰ ਸੋਢੀ
Publish Date: Fri, 21 Aug 2026 05:21 PM (IST)
Updated Date: Fri, 21 Aug 2026 05:24 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ ਸ਼੍ਰੀ ਅਨੰਦਪੁਰ ਸਾਹਿਬ : ਉੱਘੇ ਸਮਾਜ ਸੇਵੀ ਅਤੇ ਜਿਮ ਕੋਚ ਅਮਰ ਸੋਢੀ ਵੱਲੋਂ ਆਪਣੇ ਸਾਥੀਆਂ ਸਮੇਤ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਮਨੁੱਖੀ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਅਮਰ ਸੋਢੀ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਪਰਿਵਾਰ ਲੰਮੇ ਸਮੇਂ ਤੋਂ ਆਪਣੇ ਪਿਆਰਿਆਂ ਦੀ ਰਿਹਾਈ ਦੀ ਉਡੀਕ ਕਰ ਰਹੇ ਹਨ। ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਾਨੂੰਨ ਅਨੁਸਾਰ ਜਿਨ੍ਹਾਂ ਕੈਦੀਆਂ ਦੀ ਰਿਹਾਈ ਬਣਦੀ ਹੈ, ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਸਾਥੀਆਂ ਨੇ ਵੀ ਸਰਕਾਰ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਕਾਰਾਤਮਕ ਫੈਸਲਾ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸੇ ਇੱਕ ਵਿਅਕਤੀ ਜਾਂ ਵਰਗ ਦਾ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਉਨਾਂ ਦੇ ਨਾਲ ਰਜਿੰਦਰ ਸਿੰਘ ਰਾਹੀ, ਜਸਕਰਨ ਸਿੰਘ ਸਮੇਤ ਨੌਜਵਾਨ ਹਾਜਰ ਸਨ।