ਨੂਰਪੁਰਬੇਦੀ ਇਲਾਕੇ ਦੇ ਪਸ਼ੂ ਪਾਲਕਾਂ ਲਈ ਡੇਅਰੀ ਟ੍ਰੇਨਿੰਗ ਕੈਂਪ ਦੀ ਹੋਈ ਸ਼ੁਰੂਆਤ ਨੂਰਪੁਰਬੇਦੀ ਇਲਾਕੇ ਦੇ ਪਸ਼ੂ ਪਾਲਕਾਂ ਲਈ ਡੇਅਰੀ ਟ੍ਰੇਨਿੰਗ ਕੈਂਪ ਦੀ ਹੋਈ ਸ਼ੁਰੂਆਤ
Publish Date: Mon, 24 Aug 2026 06:58 PM (IST)
Updated Date: Mon, 24 Aug 2026 07:00 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਪੰਜਾਬ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਦੀ ਅਗਵਾਈ ਹੇਠ ਖੇਤਰ ਦੇ ਜ਼ਿਮੀਦਾਰਾਂ ਅਤੇ ਪਸ਼ੂ ਪਾਲਕਾਂ ਨੂੰ ਡੇਅਰੀ ਫਾਰਮਿੰਗ ਸਬੰਧੀ ਸਿੱਖਿਆ ਅਤੇ ਤਕਨੀਕੀ ਜਾਣਕਾਰੀ ਪ੍ਰਦਾਨ ਕਰਨ ਲਈ ਕਮਿਊਨਿਟੀ ਸੈਂਟਰ ਜੇਤੇਵਾਲ ਵਿਖੇ ਵਿਸ਼ੇਸ਼ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ’ਤੇ ਹਲਕਾ ਵਿਧਾਇਕ ਦਿਨੇਸ਼ ਚੱਢਾ ਪਹੁੰਚੇ ਅਤੇ ਟ੍ਰੇਨਿੰਗ ਵਿੱਚ ਸ਼ਾਮਲ ਪਸ਼ੂ ਪਾਲਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਡੇਅਰੀ ਦੇ ਕਿੱਤੇ ਨੂੰ ਆਧੁਨਿਕ ਅਤੇ ਵਿਗਿਆਨਕ ਢੰਗ ਨਾਲ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੂਰਪੁਰਬੇਦੀ ਇਲਾਕੇ ਵਿੱਚ ਵੱਡੀ ਗਿਣਤੀ ਲੋਕ ਖੇਤੀਬਾੜੀ ਦੇ ਨਾਲ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਰਹੇ ਹਨ। ਅਜਿਹੀ ਸਿਖਲਾਈ ਨਾਲ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਸੰਤੁਲਿਤ ਖੁਰਾਕ, ਬਿਮਾਰੀਆਂ ਤੋਂ ਬਚਾਅ, ਦੁੱਧ ਉਤਪਾਦਨ ਵਧਾਉਣ ਅਤੇ ਡੇਅਰੀ ਯੂਨਿਟ ਨੂੰ ਵਧੇਰੇ ਲਾਹੇਵੰਦ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ। ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰੂਪਨਗਰ ਹਰਵੰਤ ਸਿੰਘ ਨੇ ਕਿਹਾ ਕਿ ਟ੍ਰੇਨਿੰਗ ਦੌਰਾਨ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਨਸਲ ਦੀ ਚੋਣ, ਸੰਤੁਲਿਤ ਪਸ਼ੂ ਖੁਰਾਕ, ਸਿਹਤ ਸੰਭਾਲ, ਸਾਫ਼-ਸਫ਼ਾਈ, ਦੁੱਧ ਉਤਪਾਦਨ ਵਧਾਉਣ ਦੇ ਵਿਗਿਆਨਕ ਤਰੀਕਿਆਂ ਅਤੇ ਡੇਅਰੀ ਫਾਰਮ ਦੀ ਸੁਚੱਜੀ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਸਰਕਾਰੀ ਸਕੀਮਾਂ ਅਤੇ ਡੇਅਰੀ ਕਿੱਤੇ ਨਾਲ ਸਬੰਧਤ ਸਹੂਲਤਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਵਿਧਾਇਕ ਚੱਢਾ ਨੇ ਕਿਹਾ ਕਿ ਇਸ ਤਰ੍ਹਾਂ ਦੀ ਸਿਖਲਾਈ ਨਾਲ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਅਤੇ ਡੇਅਰੀ ਕਿੱਤੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ। ਇਸ ਮੌਕੇ ਜ਼ਿਲ੍ਹਾਂ ਪਰਿਸ਼ਦ ਉਪ ਚੇਅਰਮੈਨ ਦੇਸ ਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਨਵੀਨ ਦਰਦੀ , ਕੁਲਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ , ਨਵਪੁਨੀਤ ਸਿੰਘ ਮਾਵੀ ਡੇਅਰੀ ਵਿਕਾਸ ਇੰਸਪੈਕਟਰ, ਮੋਨਿਕਾ ਰਾਣੀ ਡੇਅਰੀ ਫੀਲਡ ਸਹਾਇਕ ’ਤੇ ਇਲਾਕੇ ਦੇ ਪਸ਼ੂ ਪਾਲਕ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।