ਟਿੱਬਾ ਨੰਗਲ ਸਕੂਲ ਦੇ ਕਬੱਡੀ ਖਿਡਾਰੀ ਜ਼ਿਲ੍ਹੇ ’ਚੋਂ ਅੱਵਲ
ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਟਿੱਬਾ ਨੰਗਲ ਸਕੂਲ ਦੇ ਕਬੱਡੀ ਖਿਡਾਰੀਆਂ ਨੇ ਹਾਸਿਲ ਕੀਤਾ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ
Publish Date: Tue, 25 Aug 2026 04:09 PM (IST)
Updated Date: Tue, 25 Aug 2026 04:12 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਤਖਤਗੜ੍ਹ ਜੋਨ ਦੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਮਹਾਰਾਜ ਭੂਰੀ ਵਾਲੇ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਦੇ ਅੰਡਰ-19 ਵਰਗ ਦੇ ਕਬੱਡੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀ ਵਾਲਿਆਂ ਦੇ ਅਸ਼ੀਰਵਾਦ ਨਾਲ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪਹੁੰਚਣ ’ਤੇ ਉਕਤ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਅਚਾਰੀਆ ਸਵਾਮੀ ਚੇਤਨਾ ਨੰਦ ਜੀ ਭੂਰੀ ਵਾਲੇ ਅਤੇ ਟਰਸਟ ਦੇ ਸਮੂਹ ਮੈਂਬਰਾਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਕਬੱਡੀ ਟੀਮ ਦੀ ਇਹ ਜਿੱਤ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨਾਂ ਖਿਡਾਰੀਆਂ ਦੇ ਨਾਲ ਸਕੂਲ ਸਟਾਫ ਅਤੇ ਕੋਚ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਹ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਵੀ ਉੱਚ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।