ਡੇਰਾ ਗੁਲਾਬ ਸ਼ਾਹੀ ਵਿਖੇ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ ਡੇਰਾ ਗੁਲਾਬ ਸ਼ਾਹੀ ਵਿਖੇ ਮੁਫ਼ਤ ਮੈਡੀਕਲ ’ਤੇ ਅੱਖਾਂ ਦਾ ਜਾਂਚ ਕੈਂਪ ਆਯੋਜਿਤ
Publish Date: Tue, 25 Aug 2026 05:23 PM (IST)
Updated Date: Tue, 25 Aug 2026 05:25 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਡੇਰਾ ਗੁਲਾਬ ਸ਼ਾਹੀ ਵਿਖੇ ਸਵਾਮੀ ਗੀਤਾ ਬਾਈ ਅਤੇ ਸਹਿਜੋ ਮਾਈ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਅਤੇ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸਿਵਲ ਹਸਪਤਾਲ ਸਿੰਘਪੁਰ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਿਹਤ ਸਬੰਧੀ ਲੋੜੀਂਦੀ ਸਲਾਹ ਅਤੇ ਇਲਾਜ ਮੁਹੱਈਆ ਕਰਵਾਇਆ। ਕੈਂਪ ਵਿੱਚ ਡਾ. ਗੌਰਵ ਸੈਣੀ ਅਤੇ ਡਾ. ਪਰਮਿੰਦਰ ਸਿੰਘ ਦੀ ਅਗਵਾਈ ਵਾਲੀ ਮੈਡੀਕਲ ਟੀਮ ਵੱਲੋਂ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲਗਭਗ 132 ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ ਗਈ। ਜਾਂਚ ਉਪਰੰਤ ਜਿਨ੍ਹਾਂ ਮਰੀਜ਼ਾਂ ਨੂੰ ਦਵਾਈਆਂ ਦੀ ਲੋੜ ਸੀ, ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਕਰਵਾਉਣ ਵਾਲੇ ਮਰੀਜ਼ਾਂ ਵਿੱਚੋਂ ਲੋੜ ਅਨੁਸਾਰ 54 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਮੌਕੇ ਕੈਂਪ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਿਹਤ ਜਾਂਚ ਕੈਂਪ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਦੇ ਨਾਲ-ਨਾਲ ਸਮੇਂ-ਸਿਰ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ। ਕੈਂਪ ਦੌਰਾਨ ਮਰੀਜ਼ਾਂ ਨੂੰ ਸਿਹਤ ਸੰਭਾਲ ਸਬੰਧੀ ਜ਼ਰੂਰੀ ਜਾਣਕਾਰੀ ਵੀ ਦਿੱਤੀ ਗਈ। ਕੈਂਪ ਦੇ ਸਫ਼ਲ ਆਯੋਜਨ ਵਿੱਚ ਸੇਵਾਦਾਰਾਂ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਗਈ। ਇਸ ਮੌਕੇ ਸਰਪੰਚ ਕਮਲੇਸ਼, ਆਸ਼ਾ ਵਰਕਰ ਨੀਲਮ ਦੇਵੀ, ਕੋਆਰਡੀਨੇਟਰ ਬਲਵੀਰ ਚੰਦ ਭੋਲੇਵਾਲ, ਗਿਆਨ ਚੰਦ ਗਾਗੀ ਸਮੇਤ ਹੋਰ ਸੇਵਾਦਾਰ ਅਤੇ ਇਲਾਕਾ ਵਾਸੀ ਹਾਜ਼ਰ ਸਨ। ਕੈਂਪ ਵਿੱਚ ਪਹੁੰਚੇ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਦਾ ਧੰਨਵਾਦ ਕੀਤਾ।