ਨਗਰ ਕੌਂਸਲ ਪ੍ਰਧਾਨ ਤੇ ਉੱਪ ਪ੍ਰਧਾਨ ਦੀ ਹੋਈ ਤਾਜ਼ਪੋਸ਼ੀ ਨੰਗਲ ਨਗਰ ਕੌਂਸਲ ਪ੍ਰਧਾਨ ਅਤੇ ਉੱਪ ਪ੍ਰਧਾਨ ਦੀ ਹੋਈ ਤਾਜ਼ਪੋਸ਼ੀ
Publish Date: Tue, 25 Aug 2026 06:43 PM (IST)
Updated Date: Tue, 25 Aug 2026 06:45 PM (IST)
ਗੁਰਨਾਮ ਸਿੰਘ ਭੱਲੜੀ,ਪੰਜਾਬੀ ਜਾਗਰਣ ਨੰਗਲ : ਨਗਰ ਕੌਂਸਲ ਨੰਗਲ ਦੇ ਨਵੇਂ ਚੁਣੀ ਗਈ ਪ੍ਰਧਾਨ ਕਿਰਨ ਬਾਲਾ ਅਤੇ ਉੱਪ ਪ੍ਰਧਾਨ ਰਾਜੇਸ਼ ਕੁਮਾਰ ਮਹਾਸ਼ਾ ਦੀ ਤਾਜ਼ਪੋਸ਼ੀ ਕੀਤੀ ਗਈ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਣੇ ਸਮੂਹ ਕੌੰਂਸਲਰਾਂ ਵਲੋਂ ਨਵ ਨਿਯੁਕਤ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਫੁੱਲਾਂ ਹਾਰਾ ਅਤੇ ਫੁੱਲਾ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਆਹੁਦਾ ਸੰਭਾਲ ਰਹੇ ਦੋਵੇਂ ਆਹੁਦੇਦਾਰਾ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਬਿਨਾ ਕਿਸੇ ਭੇਵਭਾਵ ਦੇ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਉਣ।ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਉਨਾਂ ਕਿਹਾ ਕਿ ਨਗਰ ਕੌਂਸਲ ਨੰਗਲ ਦੀਆਂ ਚੋਣਾਂ ਦੋਰਾਨ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ,ਉਨਾਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇਗਾ।ਉਨਾਂ ਕਿਹਾ ਕਿ ਉਨਾਂ ਦਾ ਸੁਪਨਾ ਹੈ ਕਿ ਨੰਗਲ ਸ਼ਹਿਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ ਅਤੇ ਸ਼ਹਿਰ ਨੂੰ ਆਧੁਨਿਕ ਸਹੂਲਤਾ ਨਾਲ ਲੈਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਸ਼ਹਿਰ ਨੂੰ ਤੁਹਾਡੇ ਸੁਪਨਿਆਂ ਦਾ ਸ਼ਹਿਰ ਬਣਾਇਆਂ ਜਾਵੇਗਾ,ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਬਹੁਤ ਸਾਰੇ ਵਿਕਾਸ ਦੇ ਕੰਮ ਸ਼ੁਰੂ ਕੀਤੇ ਜਾ ਰਹੇ ਹਨ।ਇਸ ਮੌਕੇ ਜ਼ਿਲਾ ਪ੍ਰਧਾਨ ਡਾ.ਸੰਜੀਵ ਗੌਤਮ,ਨਗਰ ਕੌਂਸਲ ਪ੍ਰਧਾਨ ਕਿਰਨ ਬਾਲਾ ,ਉੱਪ ਪ੍ਰਧਾਨ ਰਾਜੇਸ਼ ਕੁਮਾਰ, ਕੌਂਸਲਰ ਹਰਦੀਪ ਸਿੰਘ ਬੈਂਸ,ਰਾਜੇਸ਼ ਕੁਮਾਰ ਆਂਗਰਾ, ਜਸਪ੍ਰੀਤ ਕੌਰ, ਕਮਲਾ ਦੇਵੀ, ਮਨਜੋਤ ਸਿੰਘ ਰਾਣਾ ( ਸਾਰੇ ਕੌੰਸਲਰ) ਗੁਰਜਿੰਦਰ ਸਿੰਘ ਸ਼ੌਕਰ,ਐਡਵੋਕੇਟ ਨਿਸ਼ਾਤ ਗੁਪਤਾ,ਐਡਵੋਕੇਟ ਸੁਧੀਰ ਸਿੰਘ ਪ੍ਰਿੰਸ, ਨਰਿੰਦਰ ਸਿੰਘ ਨਿੰਦੀ,ਗੁਰਭਾਗ ਸਿੰਘ, ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ,ਸੁਪਰਡੰਟ ਜਸਵਿੰਦਰ ਕੌਰ ਆਦਿ ਹਾਜ਼ਰ ਤੋਂ ਇਲਾਵਾ ਨਗਰ ਕੌਂਸਲ ਨੰਗਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।