ਬੀਐੱਲ ਸੰਤੋਸ਼ ਨੇ ਮਦਨ ਮੋਹਨ ਮਿੱਤਲ ਨਾਲ ਕੀਤਾ ਵਿਚਾਰ-ਵਟਾਂਦਰਾ ਬੀ.ਐਲ. ਸੰਤੋਸ਼ ਨਾਲ ਮਦਨ ਮੋਹਨ ਮਿੱਤਲ ਦੀ ਮੁਲਾਕਾਤ ਪੰਜਾਬ ਭਾਜਪਾ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ
Publish Date: Wed, 26 Aug 2026 04:22 PM (IST)
Updated Date: Wed, 26 Aug 2026 04:25 PM (IST)
ਪੰਜਾਬੀ ਜਾਗਰਣ ਟੀਮ, ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਵੱਲੋਂ ਭਾਜਪਾ ਦੇ ਕੌਮੀ ਸੰਗਠਨ ਮਹਾਮੰਤਰੀ ਬੀ.ਐਲ. ਸੰਤੋਸ਼ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਦੱਸਿਆ ਕਿ ਮਦਨ ਮੋਹਨ ਮਿੱਤਲ ਨੇ ਪੰਜਾਬ ਦੌਰੇ ’ਤੇ ਆਏ ਭਾਜਪਾ ਦੇ ਕੌਮੀ ਸੰਗਠਨ ਮਹਾਮੰਤਰੀ ਬੀ.ਐਲ. ਸੰਤੋਸ਼ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮਿੱਤਲ ਨੇ ਪੰਜਾਬ ਭਾਜਪਾ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਜੋ ਸੁਪਨਾ ਦੇਖਿਆ ਸੀ, ਉਹ ਹੁਣ ਸਾਕਾਰ ਹੁੰਦਾ ਦਿਖਾਈ ਦੇ ਰਿਹਾ ਹੈ। ਐਡਵੋਕੇਟ ਅਰਵਿੰਦ ਮਿੱਤਲ ਨੇ ਦੱਸਿਆ ਕਿ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਉਹ ਲਗਾਤਾਰ ਕੰਮ ਕਰ ਰਹੇ ਹਨ। ਪਾਰਟੀ ਦੀ ਮਜ਼ਬੂਤੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਹ ਆਪਣੀ ਸਿਹਤ ਦੀ ਪਰਵਾਹ ਕੀਤੇ ਬਿਨਾਂ ਵੀ ਪਾਰਟੀ ਦੇ ਕੰਮਾਂ ਅਤੇ ਵਰਕਰਾਂ ਨਾਲ ਜੁੜੇ ਰਹਿਣ ਨੂੰ ਆਪਣਾ ਫਰਜ਼ ਸਮਝਦੇ ਹਨ। ਇਸ ਮੌਕੇ ਬੀ.ਐਲ. ਸੰਤੋਸ਼ ਨੇ ਮਦਨ ਮੋਹਨ ਮਿੱਤਲ ਵੱਲੋਂ ਪਾਰਟੀ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਿੱਤਲ ਵੱਲੋਂ ਆਪਣੀ ਸਿਹਤ ਦੀ ਪਰਵਾਹ ਨਾ ਕਰਦੇ ਹੋਏ ਸਵਾਗਤ ਲਈ ਪਹੁੰਚਣਾ ਪਾਰਟੀ ਦੇ ਹਰੇਕ ਵਰਕਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਅਤੇ ਵਰਕਰਾਂ ਦੀ ਮਿਹਨਤ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਮਿੱਤਲ ਅਤੇ ਬੀ.ਐਲ. ਸੰਤੋਸ਼ ਵਿਚਕਾਰ ਹੋਈ ਇਸ ਮੁਲਾਕਾਤ ਦੀ ਖ਼ਬਰ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਪਾਈ ਜਾ ਰਹੀ ਹੈ। ਵਰਕਰਾਂ ਨੇ ਇਸ ਮੁਲਾਕਾਤ ਨੂੰ ਪਾਰਟੀ ਦੀ ਭਵਿੱਖੀ ਮਜ਼ਬੂਤੀ ਲਈ ਅਹਿਮ ਕਰਾਰ ਦਿੱਤਾ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਭਾਜਪਾ ਦੇ ਸੰਗਠਨ ਮਹਾਮੰਤਰੀ ਨਿਵਾਸੁਲੂ, ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਰੈਨਾ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਅਰੁਣੇਸ਼ ਸ਼ਾਕਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਜੇਸ਼ ਬੱਗਾ, ਪਰਮਿੰਦਰ ਸਿੰਘ ਬਰਾੜ, ਕੇ.ਡੀ. ਭੰਡਾਰੀ, ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਸਮੇਤ ਪੰਜਾਬ ਭਾਜਪਾ ਦੇ ਨਵੇਂ ਅਹੁਦੇਦਾਰ ਹਾਜ਼ਰ ਸਨ।