ਪਰਿਵਾਰ ਵਿਛੋੜਾ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਪਰਿਵਾਰ ਵਿਛੋੜਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Wed, 26 Aug 2026 04:25 PM (IST)
Updated Date: Wed, 26 Aug 2026 04:28 PM (IST)
ਜੰਗ ਬਹਾਦਰ ਸਿੰਘ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਪਰਿਵਾਰ ਵਿਛੋੜਾ ਪਬਲਿਕ ਸਕੂਲ ਸਰਸਾ ਨੰਗਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਇਹ ਖੇਡਾਂ ਖਾਲਸਾ ਸਕੂਲ, ਰੋਪੜ ਵਿਖੇ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ, ਪਟਿਆਲਾ ਦੀ ਰਹਿਨੁਮਾਈ ਹੇਠ ਚੱਲ ਰਹੇ ਪਰਿਵਾਰ ਵਿਛੋੜਾ ਸਕੂਲ ਦੀਆਂ ਜਮਾਤ ਨੌਵੀਂ ਦੀਆਂ ਵਿਦਿਆਰਥਣਾਂ ਸਹਿਜਪ੍ਰੀਤ ਕੌਰ, ਅਵਨੀਤ ਕੌਰ ਅਤੇ ਜਸਵਿੰਦਰ ਕੌਰ ਨੇ ਅੰਡਰ-17 ਗਰਲਜ਼ ਗਤਕਾ ਸਿੰਗਲ ਸੋਟੀ ਇਵੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ ਅਤੇ ਚਾਂਦੀ ਦਾ ਤਮਗਾ ਆਪਣੇ ਨਾਮ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਮੂਹ ਸਟਾਫ਼ ਵੱਲੋਂ ਹੋਣਹਾਰ ਵਿਦਿਆਰਥਣਾਂ ਅਤੇ ਡੀ.ਪੀ.ਈ. ਗੁਰਜੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਗਈ। ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ। ਸਕੂਲ ਪਰਿਵਾਰ ਨੇ ਤਿੰਨਾਂ ਵਿਦਿਆਰਥਣਾਂ ਦੀ ਮਿਹਨਤ ਅਤੇ ਲਗਨ ’ਤੇ ਮਾਣ ਪ੍ਰਗਟ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।