ਐਚਪੀਵੀ ਮੁਹਿੰਮ ’ਚ ਵਧੀਆ ਕਾਰਗੁਜ਼ਾਰੀ ਵਾਲੇ ਕਰਮਚਾਰੀ ਸਨਮਾਨਿਤ ਐਚ.ਪੀ.ਵੀ. ਮੁਹਿੰਮ ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿਹਤ ਕਰਮਚਾਰੀ ਸਨਮਾਨਿਤ
Publish Date: Wed, 26 Aug 2026 07:04 PM (IST)
Updated Date: Wed, 26 Aug 2026 07:07 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਪੀ.ਐਚ.ਸੀ. ਨੂਰਪੁਰਬੇਦੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ. ਹਰਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਐਚ.ਪੀ.ਵੀ. ਮੁਹਿੰਮ ਦੌਰਾਨ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਬ-ਸੈਂਟਰਾਂ ਤੋਂ ਐਲ.ਐਚ.ਵੀ., ਕਮਿਊਨਿਟੀ ਹੈਲਥ ਅਫਸਰ, ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਐਲ.ਐਚ.ਵੀ. ਸੁਨੀਲ ਦੇਵੀ ਅਤੇ ਮੀਨਾ ਦੇਵੀ, ਸੀ.ਐਚ.ਓ. ਡਾ. ਦਿਨੇਸ਼ ਅਤੇ ਕੰਚਨ, ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਮਨਪ੍ਰੀਤ ਕੌਰ, ਬਲਵਿੰਦਰ ਕੌਰ, ਜਸਵਿੰਦਰ ਕੌਰ, ਅਵਤਾਰ ਕੌਰ ਅਤੇ ਜਸਵਿੰਦਰ ਕੌਰ ਤੋਂ ਇਲਾਵਾ ਆਸ਼ਾ ਵਰਕਰਾਂ ਸ਼ਮਾ ਰਾਣੀ, ਹਰਵਿੰਦਰ ਦੇਵੀ, ਮਮਤਾ ਦੇਵੀ, ਵਿਜੇ ਕੁਮਾਰੀ, ਕਿਰਨ ਲਤਾ, ਗੁਰਦੀਪ ਕੌਰ, ਹਰਦੀ ਕੌਰ, ਸੁਰਿੰਦਰ ਕੌਰ, ਪ੍ਰਵੀਨ ਕੁਮਾਰੀ, ਕਮਲਜੀਤ ਕੌਰ, ਮੋਹਣੀ ਦੇਵੀ, ਮਨਪ੍ਰੀਤ ਕੌਰ, ਆਸ਼ਾ ਰਾਣੀ, ਬਲਜੀਤ ਕੌਰ, ਅੰਜਨਾ ਕੁਮਾਰੀ ਅਤੇ ਹਰਜੀਤ ਕੌਰ ਨੂੰ ਐਚ.ਪੀ.ਵੀ. ਮੁਹਿੰਮ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸ.ਐਮ.ਓ. ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਐਚ.ਪੀ.ਵੀ. ਮੁਹਿੰਮ ਦੀ ਸਫਲਤਾ ਸਿਹਤ ਵਿਭਾਗ ਦੇ ਸਮੂਹ ਕਰਮਚਾਰੀਆਂ ਦੀ ਮਿਹਨਤ, ਟੀਮ ਵਰਕ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਿਹਤ ਕਰਮਚਾਰੀਆਂ ਵੱਲੋਂ ਪਿੰਡ ਪੱਧਰ ਤੱਕ ਪਹੁੰਚ ਕਰਕੇ ਲੋਕਾਂ ਨੂੰ ਸਿਹਤ ਸੇਵਾਵਾਂ ਅਤੇ ਟੀਕਾਕਰਨ ਸਬੰਧੀ ਜਾਣਕਾਰੀ ਦੇਣਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਸਨਮਾਨਿਤ ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਪ੍ਰਸ਼ੰਸਾ ਨਾਲ ਸਿਹਤ ਕਰਮਚਾਰੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹ ਮਿਲਦਾ ਹੈ। ਬਲਾਕ ਐਕਸਟੈਂਸ਼ਨ ਐਜੂਕੇਟਰ ਸੁਨੀਲ ਦੇਵੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਮੂਹ ਕਰਮਚਾਰੀ ਸਰਕਾਰ ਵੱਲੋਂ ਸੌਂਪੀਆਂ ਜਾਂਦੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਵਚਨਬੱਧ ਹਨ।