ਐੱਸਜੀਐੱਚਪੀ ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ
Publish Date: Thu, 27 Aug 2026 03:44 PM (IST)
Updated Date: Thu, 27 Aug 2026 03:46 PM (IST)
ਸੁਖਵਿੰਦਰ ਸੁੱਖੂ , ਪੰਜਾਬੀ ਜਾਗਰਣ ਸ੍ਰੀ ਅਨੰਦਪੁਰ ਸਾਹਿਬ : ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਰੱਖੜੀ ਦੇ ਤਿਉਹਾਰ ਦੇ ਸਬੰਧ ਵਿੱਚ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਤਰ੍ਹਾਂ ਦੀਆਂ ਰੰਗ-ਬਿਰੰਗੀਆਂ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਵਧੀਆ ਰੱਖੜੀਆਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਿੱਚ ਹੋਣ ਵਾਲੀ ਹਰੇਕ ਐਕਟੀਵਿਟੀ ਵਿੱਚ ਵੱਧ ਚੜ ਕੇ ਭਾਗ ਲੈਣ ਲਈ ਪ੍ਰੇਰਿਆ ਗਿਆ। ਇਸ ਮੌਕੇ ਸਕੂਲ ਮੁੱਖੀ ਪ੍ਰਿੰਸੀਪਲ ਗੁਰਿੰਦਰ ਕੌਰ ਕਪੂਰ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੱਖੜੀ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਤਿਉਹਾਰਾਂ ਨੂੰ ਸਿਰਫ਼ ਮਨਾਉਣ ਦੀ ਬਜਾਏ ਉਨ੍ਹਾਂ ਨਾਲ ਜੁੜੀਆਂ ਕਦਰਾਂ-ਕੀਮਤਾਂ ਨੂੰ ਸਮਝਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਆਪਸੀ ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੇ ਹਨ। ਸਕੂਲ ਵੱਲੋਂ ਵਿਦਿਆਰਥੀਆਂ ਦੀ ਕਲਾ ਅਤੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਉਪਰਾਲਾ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਸਤਿੰਦਰ ਕੌਰ, ਜਸਪ੍ਰੀਤ ਕੌਰ, ਨਰਿੰਦਰ ਕੌਰ, ਕੰਵਲਜੀਤ ਕੌਰ, ਰਜਿੰਦਰ ਕੌਰ, ਸਪਨਾ ਰਾਣੀ, ਆਂਸੂ, ਸ਼ਾਂਤੀ ਦੇਵੀ, ਦੀਪਾਂਂਜਲੀ ਸ਼ਰਮਾ, ਡੇਜੀ ਗੌਤਮ, ਬਲਦੀਪ ਕੌਰ, ਅਮਰਜੀਤ ਕੌਰ, ਕਰਮਜੀਤ ਕੌਰ, ਹਰਜਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।