ਭੂਰੀ ਵਾਲੇ ਸਕੂਲ ਟਿੱਬਾ ਨੰਗਲ ਦੇ ਕਬੱਡੀ ਖਿਡਾਰੀਆਂ ਦਾ ਸਨਮਾਨ ਭੂਰੀ ਵਾਲੇ ਸਕੂਲ ਟਿੱਬਾ ਨੰਗਲ ਦੇ ਕਬੱਡੀ ’ਤੇ ਯੋਗਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ
Publish Date: Thu, 27 Aug 2026 04:59 PM (IST)
Updated Date: Thu, 27 Aug 2026 05:01 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ ਨੂਰਪੁਰਬੇਦੀ : ਵੇਦਾਂਤ ਅਚਾਰਿਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਭੂਰੀ ਵਾਲੇ ਐਜੂਕੇਸ਼ਨ ਟਰੱਸਟ ਦੇ ਸਕੂਲ ਟਿੱਬਾ ਨੰਗਲ ਦੇ ਖਿਡਾਰੀਆਂ ਵੱਲੋਂ ਜੋਨ ਤਖਤਗੜ੍ਹ ਦੀਆਂ ਹੋਈਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਅੱਵਲ ਰਹੇ ਸਮੂਹ ਖਿਡਾਰੀਆਂ ਦਾ ਸਕੂਲ ’ਚ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਕੂਲ ਦੀਆਂ ਅੰਡਰ-17 ਵਰਗ ਦੀਆਂ ਲੜਕੀਆਂ ਦੀ ਕਬੱਡੀ ਟੀਮ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਯੋਗਾ ਮੁਕਾਬਲਿਆਂ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਲੜਕਿਆਂ ਦੀ ਟੀਮ ਨੇ ਪਹਿਲਾ ਸਥਾਨ, ਅੰਡਰ-17 ਲੜਕਿਆਂ ਨੇ ਦੂਜਾ ਸਥਾਨ, ਅੰਡਰ-14 ਲੜਕਿਆਂ ਨੇ ਤੀਜਾ ਅਤੇ ਅੰਡਰ-17 ਲੜਕੀਆਂ ਨੇ ਵੀ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਦੇ ਤਿੰਨ ਲੜਕਿਆਂ ਦੀ ਸਟੇਟ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ ਹੈ। ਅੰਡਰ-14 ਵਰਗ ਵਿੱਚੋਂ ਇੱਕ ਲੜਕੇ ਅਤੇ ਅੰਡਰ-17 ਵਰਗ ਵਿੱਚੋਂ ਇੱਕ ਲੜਕੀ ਦੀ ਵੀ ਸਟੇਟ ਮੁਕਾਬਲਿਆਂ ਲਈ ਚੋਣ ਕੀਤੀ ਗਈ ਹੈ। ਭੂਰੀ ਵਾਲੇ ਐਜੂਕੇਸ਼ਨ ਟਰੱਸਟ ਦੇ ਮੈਂਬਰ ਸਾਹਿਬਾਨ ਅਤੇ ਸਕੂਲ ਦੇ ਪ੍ਰਿੰਸੀਪਲ ਵੱਲੋਂ ਕੋਚਾਂ ਅਤੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ ’ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।