
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਖਾਲਸਾ ਕਾਲਜ ਵਿਖੇ ਕੀਤੀ ਅਰਦਾਸ

ਪੰਜਾਬੀ ਜਾਗਰਣ ਟੀਮ, ਸ੍ਰੀ ਆਨੰਦਪੁਰ ਸਾਹਿਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕਾਲਜ ਦੇ ਗੁਰਦੁਆਰਾ ਸ੍ਰੀ ਪਰਦੇਸੀ ਬਾਗ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਪਾਠ ਦੇ ਭੋਗ ਉਪਰੰਤ ਗੁਰੂ ਸਾਹਿਬ ਦੇ ਸਨਮੁੱਖ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਜਲਦ ਰਿਹਾਈ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਜਲਦ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਸਰਕਾਰਾਂ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਚਾਹੀਦੀ ਹੈ।