ਵਿਧਾਇਕ ਵੱਲੋਂ ਕਰੂਰਾ ਖੁਰਦ ਦੇ ਵਿਕਾਸ ਲਈ ਗ੍ਰਾਂਟ ਜਾਰੀ ਵਿਧਾਇਕ ਦਿਨੇਸ਼ ਚੱਢਾ ਵੱਲੋਂ ਕਰੂਰਾ ਖੁਰਦ ਦੇ ਵਿਕਾਸ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ
Publish Date: Sat, 29 Aug 2026 05:48 PM (IST)
Updated Date: Sat, 29 Aug 2026 05:49 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡ ਕਰੂਰਾ ਖੁਰਦ ਦੇ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਰਾਸ਼ੀ ਨਾਲ ਪਿੰਡ ਵਿੱਚ ਵੱਖ-ਵੱਖ ਲੋੜੀਂਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਿੱਚ ਸਹਾਇਤਾ ਮਿਲੇਗੀ। ਵਿਧਾਇਕ ਦਿਨੇਸ਼ ਚੱਢਾ ਦੇ ਦਫ਼ਤਰ ਇੰਚਾਰਜ ਅਤੇ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਅਤੇ ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ ਵੱਲੋਂ ਪਿੰਡ ਕਰੂਰਾ ਖੁਰਦ ਵਿਖੇ ਪਹੁੰਚ ਕੇ ਗ੍ਰਾਂਟ ਦੀ ਰਾਸ਼ੀ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ। ਇਸ ਮੌਕੇ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਪਿੰਡ ਕਰੂਰਾ ਖੁਰਦ ਦੇ ਵਸਨੀਕ ਡਾਕਟਰ ਮਦਨ ਲਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸਤਨਾਮ ਸਿੰਘ ਨਾਗਰਾ ਨੇ ਕਿਹਾ ਕਿ ਪਿੰਡ ਦੇ ਵਿਕਾਸ ਨਾਲ ਜੁੜੀਆਂ ਲੋੜਾਂ ਅਤੇ ਅਧੂਰੇ ਪਏ ਕੰਮਾਂ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਜਿਹੜੇ ਵਿਕਾਸ ਕਾਰਜ ਅਜੇ ਬਾਕੀ ਹਨ, ਉਨ੍ਹਾਂ ਨੂੰ ਵੀ ਤਰਜੀਹ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਗ੍ਰਾਂਟਾਂ ਮੁਹੱਈਆ ਕਰਵਾਉਣਾ ਵਿਧਾਇਕ ਦਿਨੇਸ਼ ਚੱਢਾ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਬਲਾਕ ਪ੍ਰਧਾਨ ਡਾਕਟਰ ਮਦਨ ਲਾਲ ਨੇ ਕਿਹਾ ਕਿ ਪਿੰਡ ਕਰੂਰਾ ਖੁਰਦ ਦੇ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਲਈ ਉਹ ਵਿਧਾਇਕ ਦਿਨੇਸ਼ ਚੱਢਾ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੀਆਂ ਵਿਕਾਸ ਸਬੰਧੀ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਇਸ ਮੌਕੇ ਸਰਪੰਚ ਨਿਰਮਲ ਸਿੰਘ, ਪਾਲੀ, ਰਾਮ ਨਾਥ, ਦੇਵ ਰਾਜ ਪੰਚ, ਡਾਕਟਰ ਮਦਨ ਚੇਚੀ ਆਦਿ ਹਾਜ਼ਰ ਸਨ।