ਸ੍ਰੀ ਕੀਰਤਪੁਰ ਸਾਹਿਬ ਵਿਖੇ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਸ੍ਰੀ ਕੀਰਤਪੁਰ ਸਾਹਿਬ ਵਿਖੇ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ
Publish Date: Sat, 29 Aug 2026 06:12 PM (IST)
Updated Date: Sat, 29 Aug 2026 06:13 PM (IST)
ਕਮਿੱਕਰ ਸਿੰਘ ਡਾਢੀ, ਗੁਰਮੀਤ ਸਿੰਘ ਟੀਨਾ ਨੇ ਸਫ਼ਾਈ ਸੇਵਕਾਂ ਨਾਲ ਸਫਾਈ ਸ਼ੁਰੂ ਕੀਤੀ ਨਰਿੰਦਰ ਸੈਣੀ, ਪੰਜਾਬੀ ਜਾਗਰਣ ਸ੍ਰੀ ਕੀਰਤਪੁਰ ਸਾਹਿਬ : ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਤੋਂ ਮਿਸ਼ਨ ਪੰਜਾਬ ਕਲੀਨ ਦੀ ਸ਼ੁਰੂਆਤ ਹੋਈ,ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ’ ਨੂੰ ਹੋਰ ਮਜ਼ਬੂਤੀ ਦਿੰਦਿਆਂ ਨਗਰ ਪੰਚਾਇਤ ਪ੍ਰਧਾਨ ਗੁਰਮੀਤ ਸਿੰਘ ਟੀਨਾ, ਪੰਜਾਬ ਐਸ, ਸੀ ਕਮਿਸ਼ਨ ਮੈਂਬਰ ਕਮਿੱਕਰ ਸਿੰਘ ਡਾਢੀ ਨੇ ਸਫਾਈ ਕਰਮਚਾਰੀਆਂ ਨਾਲ ਮਿਲ ਕੇ ਮੁੱਖ ਬਾਜ਼ਾਰ ਨਜ਼ਦੀਕ ਸ਼ੀਤਲਾ ਮਾਤਾ ਮੰਦਿਰ ਤੋਂ ਸਫਾਈ ਅਭਿਆਨ ਦੀ ਸ਼ੁਰੂਆਤ ਕੀਤੀ,ਦੋ ਮੁੱਖ ਬਾਜ਼ਾਰ ਤੋਂ ਹੁੰਦੀ ਹੋਈ ਵੱਖ ਵੱਖ ਮੁਹੱਲਿਆਂ ਵਿੱਚ ਸਫਾਈ ਮੁਹਿੰਮ ਦਾ ਹਿੱਸਾ ਬਣੀ। ਇਸ ਮੌਕੇ ਟੀਮ ਆਮ ਆਦਮੀ ਪਾਰਟੀ ਨੇ ਸਫ਼ਾਈ ਸੇਵਕਾਂ, ਸਥਾਨਕ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਸਫ਼ਾਈ ਮੁਹਿੰਮ ਵਿੱਚ ਹਿੱਸਾ ਲਿਆ, ਲੋਕਾਂ ਨੇ ਮੁਹਿੰਮ ਨੂੰ ਭਰਪੂਰ ਸਮਰਥਨ ਦਿੱਤਾ। 29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਹ ਮੁਹਿੰਮ ਲੋਕਾਂ ਦੀ ਸਾਂਝੀ ਭਾਗੀਦਾਰੀ ਰਾਹੀਂ ਪੰਜਾਬ ਦੇ ਸ਼ਹਿਰਾਂ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਹੈ। ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਗੁਰਮੀਤ ਸਿੰਘ ਵੱਲੋਂ ਹਰ ਇਲਾਕਾ ਨਿਵਾਸੀ ਨੂੰ ਆਪਣੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸਥਾਨਕ ਦੁਕਾਨਦਾਰਾਂ ਨੇ ਵੀ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ। ਇਸ ਸਬੰਧੀ ਕਮਿੱਕਰ ਸਿੰਘ ਡਾਢੀ ਨੇ ਲੋਕਾਂ ਨੂੰ ਐਮ-ਸੇਵਾ ਐਪ ਡਾਊਨਲੋਡ ਕਰਕੇ ਇਸ ਦੀ ਵਰਤੋਂ ਕਰਨ, ਕੂੜਾ ਸੰਵੇਦਨਸ਼ੀਲ ਸਥਾਨਾਂ ਦੀ ਸੂਚਨਾ ਦੇਣ ਅਤੇ ਆਪਣੇ ਇਲਾਕਿਆਂ ਵਿੱਚ ਸਫ਼ਾਈ ਬਰਕਰਾਰ ਰੱਖਣ ਲਈ ਸਰਗਰਮ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਗੁਰਮੀਤ ਸਿੰਘ ਟੀਨਾ,ਐਮ ਸੀ ਗੁਰਨਾਮ ਸਿੰਘ, ਕੁਲਵੰਤ ਸਿੰਘ, ਹਲਕਾ ਟਰੇਡ ਵਿੰਗ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਬਲਾਕ ਪ੍ਰਧਾਨ ਗਫੂਰ ਮੁਹੰਮਦ, ਆਪ ਆਗੂ ਯੂਨਿਸ ਖ਼ਾਨ,ਆਪ ਆਗੂ ਰਜਿੰਦਰ ਸੈਣੀ ਸਮੇਤ ਸ਼ਹਿਰ ਵਾਸੀ ਅਤੇ ਸਫਾਈ ਕਰਮਚਾਰੀ ਹਾਜਰ ਸਨ।