ਸ੍ਰੀ ਕ੍ਰਿਸ਼ਨ ਵੱਲੋਂ ਦੱਸੇ ਮਾਰਗ ’ਤੇ ਚੱਲ ਕੇ ਹੀ ਜੀਵਨ ਨੂੰ ਸਾਰਥਕ ਬਣਾ ਸਕਦੇ ਹਾਂ : ਸੰਤ ਨੀਲਕੰਠ ਕੌਸ਼ਲ ਸ੍ਰੀ ਕ੍ਰਿਸ਼ਨ ਵੱਲੋਂ ਦੱਸੇ ਮਾਰਗ ’ਤੇ ਚੱਲ ਕੇ ਹੀ ਜੀਵਨ ਨੂੰ ਸਾਰਥਕ ਬਣਾ ਸਕਦੇ ਹਾਂ : ਸੰਤ ਨੀਲਕੰਠ ਕੌਸ਼ਲ
Publish Date: Fri, 04 Sep 2026 05:40 PM (IST)
Updated Date: Fri, 04 Sep 2026 05:43 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਰਾਧੇ-ਰਾਧੇ ਆਸ਼ਰਮ ਦੇ ਸੰਸਥਾਪਕ ਸੰਤ ਨੀਲਕੰਠ ਕੌਸ਼ਲ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਇਲਾਕਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਨੇ ਮਨੁੱਖਤਾ ਨੂੰ ਜੀਵਨ ਜਿਊਣ ਦਾ ਸਹੀ ਮਾਰਗ ਦਿਖਾਇਆ ਹੈ। ਉਨ੍ਹਾਂ ਵੱਲੋਂ ਦਿੱਤੇ ਉਪਦੇਸ਼ ਅੱਜ ਵੀ ਮਨੁੱਖੀ ਜੀਵਨ ਲਈ ਓਨੇ ਹੀ ਮਹੱਤਵਪੂਰਨ ਹਨ, ਜਿੰਨੇ ਦੁਆਪਰ ਯੁੱਗ ’ਚ ਸਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਸ਼੍ਰੀ ਕ੍ਰਿਸ਼ਨ ਵੱਲੋਂ ਦੱਸੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਣਾਉਣਾ ਚਾਹੀਦਾ ਹੈ। ਮਨੁੱਖ ਨੂੰ ਕਦੇ ਵੀ ਕਿਸੇ ਦਾ ਬੁਰਾ ਨਹੀਂ ਕਰਨਾ ਚਾਹੀਦਾ ਤੇ ਹਮੇਸ਼ਾ ਚੰਗੇ ਕਰਮ ਕਰਨ, ਲੋੜਵੰਦਾਂ ਦੀ ਮਦਦ ਕਰਨ ਤੇ ਸੱਚ ਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਭਗਵਾਨ ਦਾ ਨਾਮ ਲੈਣ ਨਾਲ ਨਹੀਂ, ਸਗੋਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਮਲ ਵਿਚ ਲਿਆਉਣ ਨਾਲ ਹੀ ਅਸਲ ਬਦਲਾਅ ਆ ਸਕਦਾ ਹੈ। ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਮੌਕੇ ਸੰਤ ਨੀਲਕੰਠ ਕੌਸ਼ਲ ਜੀ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਵਿੱਚ ਚੰਗੇ ਸੰਸਕਾਰ ਅਪਣਾਉਣ, ਮਨੁੱਖਤਾ ਦੀ ਸੇਵਾ ਕਰਨ ਅਤੇ ਸਮਾਜ ਵਿੱਚ ਪਿਆਰ, ਭਾਈਚਾਰੇ ’ਤੇ ਆਪਸੀ ਸਦਭਾਵਨਾ ਨੂੰ ਮਜ਼ਬੂਤ ਕਰਨ। ਉਨ੍ਹਾਂ ਕਿਹਾ ਕਿ ਇਹੀ ਭਗਵਾਨ ਸ੍ਰੀ ਕ੍ਰਿਸ਼ਨ ਪ੍ਰਤੀ ਸੱਚੀ ਸ਼ਰਧਾ ਅਤੇ ਉਨ੍ਹਾਂ ਦੇ ਸੰਦੇਸ਼ ਨੂੰ ਜੀਵਨ ਵਿੱਚ ਅਪਣਾਉਣ ਦਾ ਸਭ ਤੋਂ ਉੱਤਮ ਤਰੀਕਾ ਹੈ।