ਸੂਬਾ ਸਰਕਾਰ ਵੱਲੋਂ ਹਰ ਵਰਗ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਉਪਰਾਲੇ ਜਾਰੀ ਭਟੌਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ
Publish Date: Sun, 06 Sep 2026 06:30 PM (IST)
Updated Date: Sun, 06 Sep 2026 06:31 PM (IST)
ਭਟੌਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਬਜ਼ੁਰਗਾਂ ਦੀਆਂ ਦੁਆਵਾਂ ਤੇ ਆਸ਼ੀਰਵਾਦ ਹੀ ਮੇਰੀ ਸਭ ਤੋਂ ਵੱਡੀ ਤਾਕਤ ਹਨ: ਹਰਜੋਤ ਬੈਂਸ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਭਟੌਲੀ, ਸ੍ਰੀ ਕੀਰਤਪੁਰ ਸਾਹਿਬ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਬਜ਼ੁਰਗਾਂ ਅਤੇ ਸੰਗਤ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ। ਕੈਬਨਿਟ ਮੰਤਰੀ ਨੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਲਈ ਇਹ ਯੋਜਨਾ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਬਜ਼ੁਰਗ ਸ਼ਰਧਾਲੂ ਵੀ ਬਿਨ੍ਹਾਂ ਕਿਸੇ ਵਿੱਤੀ ਬੋਝ ਦੇ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ “ਮੇਰੇ ਬਜ਼ੁਰਗਾਂ ਦੀਆਂ ਦੁਆਵਾਂ ਅਤੇ ਆਸ਼ੀਰਵਾਦ ਹੀ ਮੇਰੀ ਸਭ ਤੋਂ ਵੱਡੀ ਤਾਕਤ ਹਨ।” ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਸਰਮਾਇਆ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੇ ਤਜਰਬੇ ਅਤੇ ਆਸ਼ੀਰਵਾਦ ਨਵੀਂ ਪੀੜ੍ਹੀ ਨੂੰ ਹਮੇਸ਼ਾ ਸਹੀ ਦਿਸ਼ਾ ਦਿਖਾਉਂਦੇ ਹਨ। ਉਨ੍ਹਾਂ ਨੇ ਯਾਤਰਾ ’ਤੇ ਜਾ ਰਹੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪਿੰਡ ਭਟੌਲੀ ਤੋਂ ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਯੋਜਨਾਵਾਂ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰ ਸਮੇਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਬੈਂਸ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦਾ ਆਸ਼ੀਰਵਾਦ ਅਤੇ ਲੋਕਾਂ ਦਾ ਸਾਥ ਹੀ ਉਨ੍ਹਾਂ ਨੂੰ ਇਲਾਕੇ ਦੀ ਬਿਹਤਰੀ ਲਈ ਹੋਰ ਮਿਹਨਤ ਕਰਨ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਗੁਰਮੀਤ ਸਿੰਘ ਟੀਨਾ, ਗੁਰਨਾਮ ਸਿੰਘ ਐਮਸੀ, ਤੇਜਵੀਰ ਸਿੰਘ ਜਗੀਰਦਾਰ, ਕੁਲਵੰਤ ਸਿੰਘ, ਰਜਿੰਦਰ ਸੈਣੀ ਆਪ ਆਗੂ, ਗਗਨਦੀਪ ਸਿੰਘ ਭਾਰਜ, ਗੁਰਪ੍ਰੀਤ ਸਿੰਘ ਅਰੋੜਾ ,ਗਫੂਰ ਮੁਹੰਮਦ ਬਲਾਕ ਪ੍ਰਧਾਨ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।