- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਆਪਕ ਦੇਸ਼ ਦਾ ਨਿਰਮਾਤਾ ਅਤੇ ਰਾਹ ਦਸੇਰਾ ਹੁੰਦਾ ਹੈ: ਸਿੱਧੂ

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ,
ਨੰਗਲ : ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਜੀ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਦੇ ਮਾਰਗਦਰਸ਼ਨ ਅਤੇ ਪ੍ਰਿੰਸੀਪਲ ਮੈਡਮ ਸੰਗੀਤਾ ਸ਼ਰਮਾ ਦੀ ਅਗਵਾਈ ਹੇਠ ਚੱਲ ਰਹੇ ਸਕੂਲ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਵਿਖੇ ਅਧਿਆਪਕ ਦਿਵਸ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਦੀ ਅਗਵਾਈ ’ਚ ਗੁਰਦੁਆਰਾ ਬਿਭੋਰ ਸਾਹਿਬ ਜਾ ਕੇ ਸਮੂਹ ਸਟਾਫ ਨੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਬੇਨਤੀ ਕੀਤੀ ਗਈ। ਇਸ ਉਪਰੰਤ ਸਕੂਲ ਵਾਪਸ ਆਉਣ ’ਤੇ ਇਕ ਸਾਦੇ ਸਮਾਗਮ ’ਚ ਅਧਿਆਪਕ ਸਾਹਿਬਾਨਾਂ ਵੱਲੋਂ ਅਧਿਆਪਕ ਵਿਸ਼ੇ ’ਤੇ ਵੱਖ-ਵੱਖ ਲੈਕਚਰ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਸਿੱਧੂ ਵੱਲੋਂ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਆਉਣ ਵਾਲੀਆਂ ਚੁਣੌਤੀਆਂ ਦੇ ਅਨੁਸਾਰ ਢਾਲਣ ਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਇਕ ਅਧਿਆਪਕਾਂ ਕੁਲਵੀਰ ਕੌਰ ਨੂੰ ਵਿਦਾਇਗੀ ਪਾਰਟੀ ਵੀ ਦਿੱਤੀ ਗਈ, ਸਕੂਲ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ, ਸਮੂਹ ਸਟਾਫ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਵਾਈਸ ਪ੍ਰਿੰਸੀਪਲ ਗੁਰਦੀਪ ਕੌਰ, ਅਕਾਊਂਟ ਦਲਜੀਤ ਕੌਰ, ਕੁਲਦੀਪ ਕੌਰ, ਸੰਦੀਪ ਕੌਰ, ਕਮਲਜੀਤ ਕੌਰ, ਰੇਖਾ, ਪਰਮਜੀਤ ਕੌਰ, ਮਨੀਸ਼ਾ, ਮਨਜੀਤ ਕੌਰ, ਗੁਰਦੀਪ ਕੌਰ, ਕਮਲੇਸ਼ ਕੁਮਾਰੀ, ਨੀਤੂ , ਯਸ਼ਪਾਲ ਕੌਰ ਅਤੇ ਜਗਮੋਹਣ ਸਿੰਘ ਹਾਜ਼ਰ ਸਨ।