ਛਿੰਝ ਮੇਲੇ ਸਾਡੀ ਅਮੀਰ ਵਿਰਾਸਤ ਦੀ ਪਛਾਣ ਹਨ : ਹਰਜੋਤ ਬੈਂਸ ਛਿੰਝ ਮੇਲੇ ਸਾਡੀ ਅਮੀਰ ਵਿਰਾਸਤ ਦੀ ਪਹਿਚਾਣ ਹਨ :ਹਰਜੋਤ ਬੈਂਸ
Publish Date: Fri, 11 Sep 2026 04:35 PM (IST)
Updated Date: Fri, 11 Sep 2026 04:37 PM (IST)
ਕੈਬਨਿਟ ਮੰਤਰੀ ਨੇ ਪੇਂਡੂ ਖੇਡ ਮੇਲਿਆ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਨੌਜਵਾਨਾਂ ’ਤੇ ਪ੍ਰਬੰਧਕਾਂ ਦੀ ਕੀਤੀ ਸ਼਼ਲਾਘਾ ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੋਜਵਾਂਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਪਿੰਡਾਂ ’ਚ ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿੱਥੇ ਨੌਜਵਾਨਾਂ ਤੇ ਖਿਡਾਰੀਆਂ ਲਈ ਸਾਰਥਕ ਮਾਹੌਲ ਸਿਰਜਿਆ ਜਾ ਰਿਹਾ ਹੈ ਤਾਂ ਜੋ ਉੱਚ ਕੋਟੀ ਦੇ ਨਵੇਂ ਖਿਡਾਰੀ ਪੈਦਾ ਕੀਤੇ ਜਾਣ। ਬੀਤੀ ਸ਼ਾਮ ਦਸ਼ਮੇਸ਼ ਸਟੇਡੀਅਮ ਬੜਾ ਪਿੰਡ ਦੀਆਂ ਸਮੂਹ ਗ੍ਰਾਮ ਪੰਚਾਇਤਾਂ (ਬੜਾ ਪਿੰਡ, ਬੜਾ ਪਿੰਡ ਅੱਪਰ, ਬੜਾ ਪਿੰਡ ਟੱਪਰੀਆਂ, ਭਾਓਵਾਲ, ਬੇਲੀ) ਵੱਲੋਂ ਕਰਵਾਏ ਸਾਲਾਨਾ ਛਿੰਝ ਮੇਲੇ ਦੇ ਮੁਕਾਬਲਿਆਂ ’ਚ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਨ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੋਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਹੋਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਨੋਜਵਾਨਾਂ ਲਈ ਪਿੰਡਾਂ ’ਚ ਖੇਡਾਂ ਲਈ ਢੁਕਵਾ ਮਾਹੌਲ ਬਣਾਇਆ ਗਿਆ ਹੈ। ਖੇਡ ਮੈਦਾਨਾਂ ’ਚ ਖਿਡਾਰੀਆਂ ਲਈ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਪੇਂਡੂ ਖੇਡ ਮੇਲਿਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਪਿੰਡਾਂ ’ਚ ਹੋਣ ਵਾਲੇ ਪੇਂਡੂ ਖੇਡ ਮੁਕਾਬਲੇ ਤੇ ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਤੇ ਅਮੀਰ ਵਿਰਸੇ ਦੇ ਪ੍ਰਤੀਕ ਹਨ। ਅਖਾੜੇ ਤੇ ਕੁਸ਼ਤੀ, ਕਬੱਡੀ, ਦੰਗਲ, ਛਿੰਝ ਮੇਲੇ ਸਾਡੀ ਸ਼ਾਨ ਹਨ, ਇਨ੍ਹਾਂ ਦਾ ਵਿਸਥਾਰ ਹੋਣਾ ਚਾਹੀਦਾ ਹੈ। ਅਜਿਹੇ ਪ੍ਰੋਗਰਾਮ ਕਰਵਾਉਣ ਵਾਲੇ ਕਲੱਬ ’ਤੇ ਸੰਸਥਾਵਾਂ ਵਧਾਈ ਦੀਆਂ ਪਾਤਰ ਹਨ, ਜੋ ਅਜਿਹੇ ਸਲਾਘਾਯੋਗ ਉੱਦਮ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸੱਚਖੰਡ ਵਾਸੀ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਨੇ ਸਮਾਜ ਨੂੰ ਹਮੇਸ਼ਾ ਨਵੀ ਸੇਧ ਦਿੱਤੀ ਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿੱਚ ਉਹ ਨਿਵਾਸ ਕਰਦੇ ਰਹੇ, ਉਨ੍ਹਾਂ ਦੇ ਪੂਰਨਿਆਂ ’ਤੇ ਚੱਲ ਕੇ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ ਹੁਣ ਸਮਾਜ ਸੇਵਾ ਦੇ ਕਾਰਜ ਨਿਸ਼ਕਾਮ ਸੇਵਾ ਦੇ ਰੂਪ ਵਿਚ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤ ਵਿਚ ਜ਼ਿਕਰਯੋਗ ਫੈਸਲੇ ਲੈ ਰਹੀ ਹੈ। ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਤੀਕਾਰੀ ਪੁਲਾਘਾ ਪੁੱਟੀਆਂ ਗਈਆਂ ਹਨ, ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਅਤੇ ਸਰਕਾਰੀ ਸਕੂਲ ਮਿਆਰੀ ਸਿੱਖਿਆ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਰੋਜਗਾਰ ਮੁਹੱਇਆ ਕਰਵਾਇਆ ਜਾ ਰਿਹਾ ਹੈ, ਹਜ਼ਾਰਾ ਨੌਜਵਾਨਾਂ ਨੂੰ ਰੋਜਗਾਰ ਦਿੱਤਾ ਗਿਆ ਹੈ, ਜਿਹੜੇ ਕੰਮ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਸਾਲਾ ਵਿੱਚ ਸੁਰੂ ਕਰਦੀਆਂ ਸਨ, ਉਹ ਕੰਮ ਅਸੀ ਪਹਿਲੇ ਸਾਲ ਤੋਂ ਸੁਰੂ ਕੀਤੇ ’ਤੇ ਸਾਰੀਆਂ ਗ੍ਰੰਟੀਆਂ ਪੂਰੀਆਂ ਕੀਤੀਆ ਗਈਆਂ ਹਨ। ਕੈਬਨਿਟ ਮੰਤਰੀ ਵੱਲੋਂ ਛਿੰਝ ਕਮੇਟੀ ਨੂੰ 01 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕਮਿੱਕਰ ਸਿੰਘ ਮੈਂਬਰ ਦਲਿਤ ਵਿਕਾਸ ਬੋਰਡ, ਕੇਸਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ (ਕਿਸਾਨ ਵਿੰਗ), ਜਗੀਰ ਸਿੰਘ ਭਾਉਵਾਲ, ਦਰਸ਼ਨ ਸਿੰਘ ਅਟਾਰੀ(ਦੋਨੋ ਬਲਾਕ ਪ੍ਰਧਾਨ), ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਨ ਟਰੇਡ ਕਮਿਸ਼ਨ, ਜੁਝਾਰ ਸਿੰਘ ਮੈਂਬਰ ਸੈਣੀ ਵੈਲਫੇਅਰ ਬੋਰਡ , ਸਤਨਾਮ ਸਿੰਘ, ਗੁਰਚਰਨ ਸਿੰਘ ਬੇਲੀ, ਹਰਮਿੰਦਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ ਨੰਬਰਦਾਰ, ਭਾਗ ਸਿੰਘ, ਗੁਰਨਾਮ ਸਿੰਘ, ਸਿਮਰਨਜੀਤ ਸਿੰਘ, ਹਰਦੀਪ ਸਿੰਘ ਸਰਪੰਚ, ਅਮਰੀਕ ਸਿੰਘ, ਕਰਨੈਲ ਸਿੰਘ ਸਰਪੰਚ, ਸੁਖਦੇਵ ਸਿੰਘ, ਅਜਮੇਰ ਸਿੰਘ (ਛਿੰਝ ਕਮੇਟੀ ਮੈਂਬਰ) ਦਲਵਿੰਦਰ ਸਰਪੰਚ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।