ਛਿੰਝ ਮੇਲੇ ਸਾਡੀ ਅਮੀਰ ਵਿਰਾਸਤ ਦੀ ਪਛਾਣ ਹਨ: ਹਰਜੋਤ ਬੈਂਸ ਛਿੰਝ ਮੇਲੇ ਸਾਡੀ ਅਮੀਰ ਵਿਰਾਸਤ ਦੀ ਪਹਿਚਾਣ ਹਨ: ਹਰਜੋਤ ਬੈਂਸ
Publish Date: Mon, 14 Sep 2026 04:07 PM (IST)
Updated Date: Mon, 14 Sep 2026 04:08 PM (IST)
ਨਰਿੰਦਰ ਸੈਣੀ, ਪੰਜਾਬੀ ਜਾਗਰਣ, ਸ੍ਰੀ ਕੀਰਤਪੁਰ ਸਾਹਿਬ: ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ ਨੌਜਵਾਂਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿੱਥੇ ਨੌਜਵਾਨਾ ’ਤੇ ਖਿਡਾਰੀਆਂ ਲਈ ਸਾਰਥਕ ਮਹੋਲ ਸਿਰਜਿਆ ਜਾ ਰਿਹਾ ਹੈ ਤਾਂ ਜੋ ਉੱਚ ਕੋਟੀ ਦੇ ਨਵੇ ਖਿਡਾਰੀ ਪੈਦਾ ਕੀਤੇ ਜਾਣ। ਬੀਤੀ ਸ਼ਾਮ ਪਿੰਡ ਅਟਾਰੀ ਵੱਲੋਂ ਕਰਵਾਏ ਛਿੰਝ ਮੇਲੇ ਦੇ ਮੁਕਾਬਲਿਆਂ ਵਿਚ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਨ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਨੋਜਵਾਨਾ ਨੂੰ ਖੇਡਾਂ ਪ੍ਰਤੀ ਜਾਗਰੂਕ ਹੋਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਮੋਜੂਦਾ ਸਮੇਂ ਪੰਜਾਬ ਦੇ ਨੌਜਵਾਨਾ ਲਈ ਪਿੰਡਾਂ ਵਿਚ ਖੇਡਾਂ ਲਈ ਢੁਕਵਾ ਮਾਹੌਲ ਬਣਾਇਆ ਗਿਆ ਹੈ। ਖੇਡ ਮੈਦਾਨਾ ਵਿਚ ਖਿਡਾਰੀਆਂ ਲਈ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਪਿੰਡਾਂ ਵਿਚ ਖੇਡ ਮੈਦਾਨ ਬਣਾਉਣ ਸਮੇਂ ਉਥੇ ਲੋੜੀਦੀਆਂ ਸਹੂਲਤਾਂ ਉਪਲੱਬਧ ਕਰਵਾਉਣ ਸਮੇਂ ਵਿਸੇਸ ਨਿਗਰਾਨੀ ਰੱਖਣ ਲਈ ਕਿਹਾ ਹੈ ਤਾਂ ਜੋ ਖੇਡ ਮੈਦਾਨ ਖਿਡਾਰੀਆਂ ਦੇ ਅਨੁਕੂਲ ਬਣਾਏ ਜਾ ਸਕਣ। ਕੈਬਨਿਟ ਮੰਤਰੀ ਨੇ ਪੇਂਡੂ ਖੇਡ ਮੇਲਿਆਂ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਪਿੰਡਾਂ ਵਿਚ ਹੋਣ ਵਾਲੇ ਪੇਡੂ ਖੇਡ ਮੁਕਾਬਲੇ ਅਤੇ ਸੱਭਿਆਚਾਰਕ ਮੇਲੇ ਸਾਡੀ ਸੰਸਕ੍ਰਿਤੀ ਤੇ ਅਮੀਰ ਵਿਰਸੇ ਦੇ ਪ੍ਰਤੀਕ ਹਨ। ਅਖਾੜੇ ਅਤੇ ਕੁਸ਼ਤੀ, ਕਬੱਡੀ, ਦੰਗਲ, ਛਿੰਝ ਮੇਲੇ ਸਾਡੀ ਸ਼ਾਨ ਹਨ, ਇਨ੍ਹਾਂ ਦਾ ਵਿਸਥਾਰ ਹੋਣਾ ਚਾਹੀਦਾ ਹੈ। ਅਜਿਹੇ ਪ੍ਰੋਗਰਾਮਾਂ ਕਰਵਾਉਣ ਵਾਲੇ ਕਲੱਬ ਤੇ ਸੰਸਥਾਵਾਂ ਵਧਾਈ ਦੀਆਂ ਪਾਤਰ ਹਨ, ਜੋ ਅਜਿਹੇ ਸਲਾਘਾਯੋਗ ਉੱਦਮ ਕਰ ਰਹੀਆਂ ਹਨ। ਉਨ੍ਹਾਂ ਨੇ ਅਜਿਹੇ ਖੇਡ ਮੁਕਾਬਲੇ ਕਰਵਾਉਣ ਵਾਲੇ ਆਯੋਜਕਾ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਕਲੱਬ ਵੱਲੋ ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਵਿਸੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਕਮਿੱਕਰ ਸਿੰਘ ਡਾਢੀ ਮੈਂਬਰ ਦਲਿਤ ਵਿਕਾਸ ਬੋਰਡ, ਚੇਅਰਮੈਨ ਗੁਰਪ੍ਰੀਤ ਅਰੋੜਾ ਟਰੇਡ ਕਮਿਸ਼ਨ, ਰਾਜੇਸ਼ ਭੱਲਾ ਸਰਪੰਚ,ਪਰਮਿੰਦਰ ਸਿੰਘ ਜਿੰਮੀ, ਜਗੀਰ ਸਿੰਘ, ਦਰਸ਼ਨ ਸਿੰਘ ਅਟਾਰੀ, ਕੇਸਰ ਸਿੰਘ, ਜਗਤਾਰ ਸਿੰਘ, ਸਰਬਜੀਤ ਚਾਹਲ, ਬੀਰ ਸਰਪੰਚ ਹਾਜ਼ਰ ਸਨ।