ਰਾਏਪੁਰ ਵਿਖੇ ‘ਡਰਾਈ ਡੇ’ਮਨਾਇਆ ਰਾਏਪੁਰ ਵਿਖੇ ਡਰਾਈ ਡੇ ਮਨਾਇਆ
Publish Date: Wed, 16 Sep 2026 03:58 PM (IST)
Updated Date: Wed, 16 Sep 2026 03:59 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਜ਼ਿਲ੍ਹਾ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਆਯੁਸ਼ਮਾਨ ਅਰੋਗਿਆ ਕੇਂਦਰ ਡੁੰਮੇਵਾਲ ਦੇ ਅਧੀਨ ਪਿੰਡ ਰਾਏਪੁਰ ਵਿਖੇ ‘ਡਰਾਈ ਡੇ’ ਮਨਾਇਆ ਗਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ’ਚ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਹੋਰ ਮੱਛਰ-ਜਨਿਤ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸਿਹਤ ਟੀਮ ਵੱਲੋਂ ਘਰਾਂ ਦੀ ਜਾਂਚ ਕਰਦਿਆਂ ਵਾਧੂ ਪਏ ਕੰਟੇਨਰਾਂ, ਫਰਿੱਜਾਂ, ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਤੇ ਹੋਰ ਅਜਿਹੀਆਂ ਵਸਤੂਆਂ ਦੀ ਜਾਂਚ ਕੀਤੀ ਗਈ, ਜਿੱਥੇ ਮੀਂਹ ਜਾਂ ਹੋਰ ਕਾਰਨਾਂ ਕਰਕੇ ਪਾਣੀ ਇਕੱਠਾ ਹੋ ਸਕਦਾ ਹੈ। ਟੀਮ ਨੇ ਇਨ੍ਹਾਂ ਥਾਵਾਂ ਤੋਂ ਖੜ੍ਹਾ ਤੇ ਗੰਦਾ ਪਾਣੀ ਬਾਹਰ ਕਢਵਾਇਆ ਤੇ ਲੋਕਾਂ ਨੂੰ ਅਜਿਹੇ ਸਰੋਤਾਂ ਦੀ ਨਿਯਮਤ ਸਫ਼ਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਐੱਚਓ ਡਾ. ਰਜਿੰਦਰ ਕੌਰ ਨੇ ਕਿਹਾ ਕਿ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਭ ਤੋਂ ਜ਼ਰੂਰੀ ਕਦਮ ਘਰਾਂ ਤੇ ਆਲੇ-ਦੁਆਲੇ ਪਾਣੀ ਨੂੰ ਖੜ੍ਹਾ ਨਾ ਹੋਣ ਦੇਣਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਦੀਆਂ ਛੱਤਾਂ, ਵਿਹੜਿਆਂ, ਕੂਲਰਾਂ, ਗਮਲਿਆਂ, ਪੁਰਾਣੇ ਟਾਇਰਾਂ ਤੇ ਹੋਰ ਪਾਣੀ ਇਕੱਠਾ ਕਰਨ ਵਾਲੇ ਸਥਾਨਾਂ ਦੀ ਹਫ਼ਤੇ ’ਚ ਘੱਟੋ-ਘੱਟ ਇਕ ਵਾਰ ਜਾਂਚ ਕਰਕੇ ਸਫ਼ਾਈ ਕਰਨ। ਉਨ੍ਹਾਂ ਕਿਹਾ ਕਿ ਮੱਛਰ ਵੱਲੋਂ ਪਾਣੀ ’ਚ ਅੰਡੇ ਦੇਣ ਤੋਂ ਬਾਅਦ ਥੋੜ੍ਹੇ ਸਮੇਂ ’ਚ ਲਾਰਵਾ ਪੈਦਾ ਹੋ ਸਕਦਾ ਹੈ, ਇਸ ਲਈ ਸਿਰਫ਼ ਬਿਮਾਰੀ ਦੇ ਲੱਛਣ ਆਉਣ ਦੀ ਉਡੀਕ ਕਰਨ ਦੀ ਬਜਾਏ ਮੱਛਰਾਂ ਦੀ ਪੈਦਾਵਾਰ ਦੇ ਸਰੋਤਾਂ ਨੂੰ ਪਹਿਲਾਂ ਹੀ ਖ਼ਤਮ ਕਰਨਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਖੁੱਲ੍ਹੇ ਮੂੰਹ ਵਾਲੇ ਬਰਤਨ, ਗਮਲੇ, ਟਾਇਰ ਜਾਂ ਹੋਰ ਕੰਟੇਨਰ ’ਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਮੇਲ ਵਰਕਰ ਕਮਲ ਕਿਸ਼ੋਰ ਸ਼ਰਮਾ ਵੀ ਹਾਜ਼ਰ ਸਨ।