ਵਿਧਾਇਕ ਚੱਢਾ ਨੇ ਲੋਕ ਮਿਲਣੀਆਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਸਾਊਪੁਰ ’ਤੇ ਸੁੱਖੇ ਮਾਜਰਾ ਵਿਖੇ ਲੋਕ ਮਿਲਣੀਆਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
Publish Date: Wed, 16 Sep 2026 04:09 PM (IST)
Updated Date: Wed, 16 Sep 2026 04:11 PM (IST)
ਪਿੰਡ ਸਾਊਪੁਰ ਤੇ ਸੁੱਖੇ ਮਾਜਰਾ ਨੂੰ 8 ਲੱਖ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਰੂਪਨਗਰ ਦੇ ਪਿੰਡਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਤੇ ਪਿੰਡ ਪੱਧਰ ’ਤੇ ਦਰਪੇਸ਼ ਸਮੱਸਿਆਵਾਂ ਦੀ ਜਾਣਕਾਰੀ ਹਾਸਲ ਕਰਨ ਦੇ ਮਕਸਦ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਪਿੰਡ ਸਾਊਪੁਰ 3 ਲੱਖ ਦੀ ਗ੍ਰਾਂਟ ਤੇ ਸੁੱਖੇ ਮਾਜਰਾ ਨੂੰ 5 ਲੱਖ ਰੁਪਏ ਦੀ ਗ੍ਰਾਂਟ ਲੋਕ ਮਿਲਣੀ ਦੌਰਾਨ ਦਿੱਤੀ। ਇਸ ਦੌਰਾਨ ਵਿਧਾਇਕ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਵੱਖ-ਵੱਖ ਮੰਗਾਂ ਤੇ ਸਮੱਸਿਆਵਾਂ ਬਾਰੇ ਜਾਣਕਾਰੀ ਲਈ। ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਵੱਲੋਂ ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ, ਗਲੀਆਂ-ਨਾਲੀਆਂ, ਸਾਂਝੀਆਂ ਥਾਵਾਂ ਤੇ ਹੋਰ ਜ਼ਰੂਰੀ ਵਿਕਾਸ ਕਾਰਜਾਂ ਸਬੰਧੀ ਮਾਮਲੇ ਵਿਧਾਇਕ ਦੇ ਧਿਆਨ ’ਚ ਲਿਆਂਦੇ ਗਏ। ਇਸ ਮੌਕੇ ਸਾਊਪੁਰ ਅਤੇ ਸਾਖਪੁਰ ਦੇ ਵਿਕਾਸ ਕਾਰਜਾਂ ਲਈ ਵੱਡੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ, ਜਿਸ ਨਾਲ ਪਿੰਡਾਂ ਵਿਚ ਲੋੜ ਅਨੁਸਾਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੀਆਂ ਲੋੜਾਂ ਨੂੰ ਸਮਝਣ ਲਈ ਲੋਕਾਂ ਤੱਕ ਖੁਦ ਪਹੁੰਚਣਾ ਉਨ੍ਹਾਂ ਦੀ ਕਾਰਜਸ਼ੈਲੀ ਦਾ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀ ਆਪਣੇ ਇਲਾਕੇ ਦੀਆਂ ਲੋੜਾਂ ਨੂੰ ਸਭ ਤੋਂ ਚੰਗੀ ਤਰ੍ਹਾਂ ਜਾਣਦੇ ਹਨ, ਇਸ ਲਈ ਉਨ੍ਹਾਂ ਨਾਲ ਸਿੱਧੀ ਗੱਲਬਾਤ ਕਰਕੇ ਵਿਕਾਸ ਕਾਰਜਾਂ ਦੀ ਦਿਸ਼ਾ ਤੈਅ ਕਰਨ ਵਿਚ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਸਿਰਫ਼ ਵੱਡੇ ਪ੍ਰਾਜੈਕਟਾਂ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਪਿੰਡ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆਂ ਛੋਟੀਆਂ-ਛੋਟੀਆਂ ਜ਼ਰੂਰਤਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਹਮਣੇ ਲਿਆਂਦੇ ਗਏ ਮਾਮਲਿਆਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਕੇ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣਗੇ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਲੋਕਾਂ ਦੀ ਭਾਗੀਦਾਰੀ ਤੇ ਪੰਚਾਇਤੀ ਨੁਮਾਇੰਦਿਆਂ ਦੀ ਸਰਗਰਮ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਪਲਬਧ ਸਰੋਤਾਂ ਦੀ ਵਰਤੋਂ ਪਿੰਡ ਦੀਆਂ ਅਹਿਮ ਲੋੜਾਂ ਅਨੁਸਾਰ ਕੀਤੀ ਜਾਵੇ ਤੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਤਰਜੀਹ ਦਿੱਤੀ ਜਾਵੇ। ਇਸ ਮੌਕੇ ਸਾਊਪੁਰ ਅਤੇ ਸੁੱਖੇ ਮਾਜਰਾ ਦੇ ਪੰਚਾਇਤੀ ਨੁਮਾਇੰਦਿਆਂ ਤੇ ਪਿੰਡ ਵਾਸੀਆਂ ਨੇ ਲੋਕ ਮਿਲਣੀ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੇ ਵਿਕਾਸ ਕਾਰਜਾਂ ਲਈ ਗ੍ਰਾਂਟ ਰਾਸ਼ੀ ਮੁਹੱਈਆ ਕਰਵਾਉਣ ਲਈ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ। ਇਸ ਮੁੱਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਲਾਲੀ, ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਸਮਤੀ ਮੈਂਬਰ ਅੰਜਨਾ ਰਾਣੀ, ਸੰਮਤੀ ਮੈਂਬਰ ਕਿਸ਼ਨ ਬਿੱਲਾ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਾਕ ਸੰਮਤੀ ਮੈਂਬਰ ਰਵਿੰਦਰ ਬਿੰਦੀ, ਸਾਬਕਾ, ਲੰਬਰਦਾਰ ਮਹਿੰਦਰ ਰਾਮਪੁਰ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਚੌਧਰੀ ਸਾਮ ਕਿਸਾਨ, ਚੌਧਰੀ ਚਮਨ ਭਾਟੀਆ, ਚੌਧਰੀ ਬਲਵੀਰ ਟੇਢੇਵਾਲ, ਮਹਿੰਦਰ ਸਿੰਘ ਝੱਜ, ਚੌਧਰੀ ਪ੍ਰੇਮ ਚੰਦ, ਸਰਪੰਚ ਰਾਮ ਧਨ ਬਾਠ, ਬਲਰਾਮ ਬੱਲ, ਰਾਜਿੰਦਰ ਰਾਣਾ ਚੇਅਰਮੈਨ ਰਾਜਪੂਤ ਵੈਲਫੇਅਰ ਬੋਰਡ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।