ਗੁਰੂ ਨਗਰੀ ’ਚ ਭਾਜਪਾ ਨੇ ਮਨਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮਦਿਨ ਗੁਰੂ ਨਗਰੀ ਵਿੱਚ ਭਾਜਪਾ ਨੇ ਮਨਾਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ
Publish Date: Thu, 17 Sep 2026 05:09 PM (IST)
Updated Date: Thu, 17 Sep 2026 05:11 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਭਾਰਤੀ ਜਨਤਾ ਪਾਰਟੀ ਮੰਡਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਚੋਈ ਬਾਜ਼ਾਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਭਾਜਪਾ ਪਰਿਵਾਰ ਦੇ ਸੈਂਕੜੇ ਮੈਂਬਰਾਂ ਅਤੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਦਾ ਕੇਕ ਕੱਟਿਆ ਗਿਆ ਅਤੇ ਆਤਿਸ਼ਬਾਜ਼ੀ ਕਰਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਭਾਜਪਾ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਗਈ। ਇਸ ਮੌਕੇ ਵਰਕਰਾਂ ਨੇ ਇਕ-ਦੂਜੇ ਨੂੰ ਜਨਮਦਿਨ ਦੀ ਵਧਾਈ ਵੀ ਦਿੱਤੀ। ਵਰਕਰਾਂ ਨੂੰ ਸੰਬੋਧਨ ਕਰਦਿਆਂ ਡਾ. ਸੁਭਾਸ਼ ਸ਼ਰਮਾ ਅਤੇ ਮੰਡਲ ਪ੍ਰਧਾਨ ਰਤਨ ਕੁਮਾਰ ਧਨੇੜਾ ਨੇ ਕਿਹਾ ਕਿ ਦੇਸ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਜਨਮਦਿਨ ਮੌਕੇ ਭਾਜਪਾ ਪਰਿਵਾਰ ਦੇ ਮੈਂਬਰ ਇਕੱਠੇ ਹੋਏ ਹਨ ਅਤੇ ਇਸ ਮੌਕੇ ਇਹ ਪ੍ਰਣ ਲਿਆ ਗਿਆ ਕਿ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪਰਿਵਾਰਾਂ ਵੱਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਦਾਅਵਾ ਵੀ ਕੀਤਾ ਗਿਆ। ਇਸ ਦੌਰਾਨ ਹਾਜ਼ਰ ਵਰਕਰਾਂ ਅਤੇ ਸਮਰਥਕਾਂ ਨੇ 2027 ਵਿਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਕੰਮ ਕਰਨ ਦਾ ਪ੍ਰਣ ਲਿਆ। ਸਮਾਗਮ ਵਿਚ ਦਲਜੀਤ ਮਾਂਗੇਵਾਲ, ਜਨਰਲ ਸਕੱਤਰ ਪਰਦੀਪ ਕੋਟਲਾ, ਸੀਨੀਅਰ ਮੀਤ ਪ੍ਰਧਾਨ ਅਮਰ ਸੋਢੀ, ਸਾਬਕਾ ਐੱਮਸੀ ਸੰਜੁ ਮਹਿਤਾ, ਸਤਵਿੰਦਰ ਸਿੰਘ, ਸ਼ਾਂਤਨੂ, ਅੰਮ੍ਰਿਤ ਲਾਲ, ਹੈਪੀ ਸੈਣੀ, ਵਰਿੰਦਰ ਸਿੰਘ, ਜੋਬਨ ਸਿੰਘ, ਵਿਕਾਸ, ਵਰੁਨ, ਵੰਸ਼, ਇਸ਼ਾਨ ਗੌਤਮ, ਮੰਨਤ, ਸੂਰਜ, ਕਮਲ ਕਾਲਾ, ਵੰਸ਼ ਗਾਂਧੀ, ਆਦੀ, ਕਿੰਦੂ ਗੁੱਜਰ, ਪਵਨ ਸ਼ਰਮਾ, ਮਨੀਸ਼ ਕੌਸ਼ਲ (ਮੋਨੂੰ), ਹਰੀ ਓਮ ਕੌਸ਼ਲ ਅਤੇ ਟੀਟੂ ਸ਼ਰਮਾ ਸਮੇਤ ਹੋਰ ਭਾਜਪਾ ਵਰਕਰ ਮੌਜੂਦ ਸਨ। ਮਹਿਲਾ ਮੋਰਚਾ ਦੀ ਮੰਡਲ ਪ੍ਰਧਾਨ ਮੀਨਾ ਗਾਂਧੀ, ਪਰਵੀਨ ਕੌਸ਼ਲ, ਅੰਜੂ ਗਰੋਵਰ, ਨਿਧਿ ਕੌਸ਼ਲ, ਜਨਰਲ ਸਕੱਤਰ ਹੀਨਾ ਕੌਸ਼ਲ ਅਤੇ ਵੰਦਨਾ ਸ਼ਾਰਦਾ ਸਮੇਤ ਮਹਿਲਾ ਮੋਰਚਾ ਦੀਆਂ ਹੋਰ ਅਹੁਦੇਦਾਰਾਂ ਨੇ ਵੀ ਸਮਾਗਮ ਵਿਚ ਸ਼ਮੂਲੀਅਤ ਕੀਤੀ।