ਹੇਮਾਨੰਦ ਜੀ ਦੇ ਚਰਨਾਂ ’ਚ ਨਤਮਸਤਕ ਹੋਏ ਹਰਜੋਤ ਬੈਂਸ ਪਿੰਡ ਬਾਸ ਵਿਖੇ ਸ਼੍ਰੀ 1008 ਮਹਾਰਾਜ ਹੇਮਾਨੰਦ ਦੇ ਪਾਵਨ ਸਤਿਸੰਗ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ
Publish Date: Thu, 17 Sep 2026 06:03 PM (IST)
Updated Date: Thu, 17 Sep 2026 06:05 PM (IST)
ਪੰਜਾਬੀ ਜਾਗਰਣ ਟੀਮ, ਨੰਗਲ : ਪਿੰਡ ਬਾਸ ਵਿਖੇ ਸ਼੍ਰੀ 1008 ਮਹਾਰਾਜ ਹੇਮਾਨੰਦ ਦੇ ਪਾਵਨ ਸਤਿਸੰਗ ਸਮਾਗਮ ਵਿਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਰਧਾ ਅਤੇ ਭਾਵਨਾ ਨਾਲ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸੰਗਤ ਵੱਲੋਂ ਪੂਰੀ ਸ਼ਰਧਾ ਨਾਲ ਸਤਿਸੰਗ ਸਰਵਣ ਕੀਤਾ ਗਿਆ ਅਤੇ ਗੁਰੂ ਮਹਾਰਾਜ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਸਮਾਗਮ ਦੌਰਾਨ ਆਧਿਆਤਮਿਕ ਮਾਹੌਲ ਬਣਿਆ ਰਿਹਾ ਅਤੇ ਸੰਗਤ ਨੇ ਗੁਰੂ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਪ੍ਰਾਪਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਤਿਸੰਗ ਮਨੁੱਖ ਨੂੰ ਆਤਮਿਕ ਸ਼ਾਂਤੀ ਦੇਣ ਦੇ ਨਾਲ-ਨਾਲ ਸੱਚ, ਸੇਵਾ, ਨਿਮਰਤਾ ਅਤੇ ਆਪਸੀ ਭਾਈਚਾਰੇ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਗੁਰੂ ਮਹਾਰਾਜ ਜੀ ਦੀਆਂ ਸਿੱਖਿਆਵਾਂ ਮਨੁੱਖ ਨੂੰ ਆਪਣੇ ਜੀਵਨ ਵਿਚ ਚੰਗੇ ਗੁਣ ਅਪਣਾਉਣ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਦਾ ਮਾਰਗ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸੰਗਤ ਨੂੰ ਇਕਜੁੱਟ ਕਰਨ ਅਤੇ ਸਮਾਜ ਵਿਚ ਪਿਆਰ ਤੇ ਸਦਭਾਵਨਾ ਦੀ ਭਾਵਨਾ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਹਰਜੋਤ ਬੈਂਸ ਨੇ ਸਤਿਸੰਗ ਸਮਾਗਮ ਦੌਰਾਨ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਦਿਆਂ ਪੰਜਾਬ ਦੀ ਚੜ੍ਹਦੀ ਕਲਾ, ਇਲਾਕੇ ਦੀ ਖੁਸ਼ਹਾਲੀ ਅਤੇ ਸਮੂਹ ਸੰਗਤ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਇਸ ਦੇ ਨਾਲ ਹੀ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ। ਸਮਾਗਮ ਵਿਚ ਪਹੁੰਚੀ ਸੰਗਤ ਨੇ ਧਾਰਮਿਕ ਭਾਵਨਾ ਨਾਲ ਗੁਰੂ ਮਹਾਰਾਜ ਜੀ ਅੱਗੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਮੌਕੇ ਪਿੰਡ ਬਾਸ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਵੱਲੋਂ ਸਮਾਗਮ ਵਿਚ ਪਹੁੰਚੀ ਸਮੂਹ ਸੰਗਤ ਦਾ ਸਵਾਗਤ ਕੀਤਾ ਗਿਆ ਅਤੇ ਸੰਗਤ ਦੀ ਸੇਵਾ ਲਈ ਸੁਚੱਜੇ ਪ੍ਰਬੰਧ ਕੀਤੇ ਗਏ। ਸਮਾਗਮ ਦੇ ਅੰਤ ਵਿਚ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਸਮੂਹ ਸੰਗਤ ਨੇ ਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਦਾ ਅਨੁਭਵ ਕੀਤਾ। ਇਸ ਮੌਕੇ ਸਰਪੰਚ ਰਾਜ ਦੁਲਾਰੀ, ਪੰਚ ਦੀਪੂ ਬਾਂਸ, ਸਤੀਸ਼ ਕੁਮਾਰ, ਸ਼ਿਵ ਕੁਮਾਰ, ਆਸ਼ੂ ਪੰਡਿਤ, ਦਿਨੇਸ਼ ਦੱਤ, ਰਾਜੇਸ਼ ਕੁਮਾਰ ਮਿੰਟੂ, ਮਾਸਟਰ ਬੁੱਧ ਦੇਵ ਹਾਜ਼ਰ ਸਨ।