ਵਿਕਾਸ ਕਾਰਜਾਂ ਲਈ ਵਿਧਾਇਕ ਚੱਢਾ ਨੇ ਦਿੱਤੀ 5 ਲੱਖ ਦੀ ਗ੍ਰਾਂਟ ਆਬਾਦੀ ਟੱਪਰੀਆਂ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ
Publish Date: Fri, 18 Sep 2026 05:37 PM (IST)
Updated Date: Fri, 18 Sep 2026 05:38 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ : ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਆਬਾਦੀ ਟੱਪਰੀਆਂ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਦੀਆਂ ਵੱਖ-ਵੱਖ ਲੋੜਾਂ ਅਤੇ ਸਮੱਸਿਆਵਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਰਾਹੀਂ ਜਿੱਥੇ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਬਣਦਾ ਹੈ, ਉੱਥੇ ਸਥਾਨਕ ਪੱਧਰ ’ਤੇ ਦਰਪੇਸ਼ ਸਮੱਸਿਆਵਾਂ ਦੀ ਜਾਣਕਾਰੀ ਵੀ ਮਿਲਦੀ ਹੈ। ਉਨ੍ਹਾਂ ਮੌਕੇ ’ਤੇ ਮੌਜੂਦ ਸਬੰਧਤ ਵਿਅਕਤੀਆਂ ਨਾਲ ਵੱਖ-ਵੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜੀਂਦੀ ਕਾਰਵਾਈ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਮਿਲਣ ਵਾਲੀਆਂ ਵਿਕਾਸ ਗ੍ਰਾਂਟਾਂ ਦੀ ਵਰਤੋਂ ਪਿੰਡ ਦੀਆਂ ਮੁੱਖ ਜ਼ਰੂਰਤਾਂ ਪੂਰੀਆਂ ਕਰਨ ਲਈ ਕੀਤੀ ਜਾਣੀ ਚਾਹੀਦੀ ਹੈ। ਆਬਾਦੀ ਟੱਪਰੀਆਂ ਲਈ ਦਿੱਤੀ ਗਈ 5 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਵਿਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਗ੍ਰਾਂਟ ਦੇਣ ਲਈ ਵਿਧਾਇਕ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪਿੰਡ ਕਰੂਰਾ ਟੱਪਰੀਆਂ ਦੇ ਸਰਪੰਚ ਤਿਲਕ ਰਾਜ, ਡਾ. ਮਦਨ ਚੇਚੀ, ਪ੍ਰੀਤਮ ਚੰਦ ਪੰਚ, ਚੇਤ ਰਾਮ, ਮੋਹਣ ਲਾਲ, ਜਸਵਿੰਦਰ, ਪਰਵਿੰਦਰ, ਰਾਜ ਕੁਮਾਰ, ਹਰਮੇਸ਼ ਚੰਦ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਲਾਲੀ, ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਸੰਮਤੀ ਮੈਂਬਰ ਅੰਜਨਾ ਰਾਣੀ, ਸੰਮਤੀ ਮੈਂਬਰ ਕਿਸ਼ਨ ਬਿੱਲਾ, ਬਲਾਕ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਾਕ ਸੰਮਤੀ ਮੈਂਬਰ ਰਵਿੰਦਰ ਬਿੰਦੀ, ਬਲਾਕ ਪ੍ਰਧਾਨ ਡਾ. ਮਦਨ ਲਾਲ, ਚੇਅਰਮੈਨ ਰਾਜਪੂਤ ਵੈਲਫੇਅਰ ਬੋਰਡ ਰਜਿੰਦਰ ਰਾਣਾ, ਸਾਬਕਾ ਸਰਪੰਚ ਰਜਿੰਦਰ ਕਾਲਾ, ਲੰਬਰਦਾਰ ਮਹਿੰਦਰ ਰਾਮਪੁਰ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਚੌਧਰੀ ਸਾਮ ਕਿਸਾਨ, ਚੌਧਰੀ ਚਮਨ ਭਾਟੀਆ, ਚੌਧਰੀ ਬਲਵੀਰ ਟੇਢੇਵਾਲ, ਮਹਿੰਦਰ ਸਿੰਘ ਝੱਜ ਅਤੇ ਚੌਧਰੀ ਪ੍ਰੇਮ ਚੰਦ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।