ਅਰਾਧਨਾ ਸ਼ਰਮਾ ਨੂੰ ਭਾਜਪਾ ਵੱਲੋਂ ਦੋ ਅਹਿਮ ਜ਼ਿੰਮੇਵਾਰੀਆਂ ਅਰਾਧਨਾ ਸ਼ਰਮਾ ਨੂੰ ਭਾਜਪਾ ਵੱਲੋਂ ਦੋ ਅਹਿਮ ਜ਼ਿੰਮੇਵਾਰੀਆਂ
Publish Date: Sat, 19 Sep 2026 04:06 PM (IST)
Updated Date: Sat, 19 Sep 2026 04:08 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਖੇਤਰ ਦੇ ਪਿੰਡ ਤਖ਼ਤਗੜ੍ਹ ਨਾਲ ਸਬੰਧਤ ਅਤੇ ਭਾਰਤੀ ਜਨਸੰਘ ਦੇ ਸੰਸਥਾਪਕ ਮੈਂਬਰ ਤੇ ਓਡੀਸ਼ਾ ਦੇ ਸਾਬਕਾ ਰਾਜਪਾਲ ਰਹੇ ਯੱਗ ਦੱਤ ਸ਼ਰਮਾ ਦੀ ਪੋਤਰੀ ਅਤੇ ਸੀਨੀਅਰ ਭਾਜਪਾ ਆਗੂ ਪ੍ਰੇਮ ਦੱਤ ਸ਼ਰਮਾ ਦੀ ਧੀ ਅਰਾਧਨਾ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਦੋ ਅਹਿਮ ਜ਼ਿੰਮੇਵਾਰੀਆਂ ਸੌਂਪੇ ਜਾਣ ਨਾਲ ਖੇਤਰ ਦੇ ਭਾਜਪਾ ਆਗੂਆਂ ਅਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਵੱਲੋਂ ਅਰਾਧਨਾ ਸ਼ਰਮਾ ਨੂੰ ਭਾਜਪਾ ਮਹਿਲਾ ਮੋਰਚਾ ਦੀ ਸਟੇਟ ਵਰਕਿੰਗ ਕਮੇਟੀ ਦਾ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਲਈ ਵਿਧਾਨ ਸਭਾ ਚੋਣ ਇੰਚਾਰਜ ਦੀ ਮਹੱਤਵਪੂਰਨ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਇੱਕੋ ਸਮੇਂ ਦੋ ਅਹਿਮ ਜ਼ਿੰਮੇਵਾਰੀਆਂ ਮਿਲਣ ਤੋਂ ਬਾਅਦ ਸਥਾਨਕ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਅਰਾਧਨਾ ਸ਼ਰਮਾ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਉਨ੍ਹਾਂ ਦੀਆਂ ਨਿਯੁਕਤੀਆਂ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ ਵੱਲੋਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਉਸ ਲਈ ਉਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀਆਂ ਦੋਵਾਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਮਹਿਲਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੀ ਯਤਨ ਕੀਤੇ ਜਾਣਗੇ। ਅਰਾਧਨਾ ਸ਼ਰਮਾ ਦੀਆਂ ਨਿਯੁਕਤੀਆਂ ਨੂੰ ਲੈ ਕੇ ਖੇਤਰ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ।