ਪਿੰਡ ਢਾਹਾਂ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਦਿੱਤੀ 3 ਲੱਖ ਦੀ ਗ੍ਰਾਂਟ ਪਿੰਡ ਢਾਹਾਂ ਦੇ ਵਿਕਾਸ ਲਈ ਵਿਧਾਇਕ ਦਿਨੇਸ਼ ਚੱਢਾ ਨੇ ਦਿੱਤੀ 3 ਲੱਖ ਦੀ ਗ੍ਰਾਂਟ
Publish Date: Mon, 21 Sep 2026 05:38 PM (IST)
Updated Date: Mon, 21 Sep 2026 05:39 PM (IST)
ਦਿਨੇਸ਼ ਹੱਲਣ, ਪੰਜਾਬੀ ਜਾਗਰਣ, ਨੂਰਪੁਰਬੇਦੀ: ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਲਗਾਤਾਰ ਤਰਜੀਹ ਦਿੰਦਿਆਂ ਵੱਖ-ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਢਾਹਾਂ ਵਿਖੇ ਵਿਕਾਸ ਕਾਰਜਾਂ ਲਈ ਗ੍ਰਾਮ ਪੰਚਾਇਤ ਨੂੰ 3 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਹਲਕੇ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਗਲੀਆਂ-ਨਾਲੀਆਂ, ਸੜਕਾਂ, ਪਾਣੀ, ਸਫ਼ਾਈ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਵਿਕਾਸ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ ਅਤੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ। ਪਿੰਡ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ ਕਰਨ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਦੀ ਇਸ ਤਰ੍ਹਾਂ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਵੀਰ ਟੇਢੇਵਾਲ , ਰਵਿੰਦਰ ਸਿੰਘਪੁਰ, ਸਰਪੰਚ ਕੇਹਰ ਸਿੰਘ, ਪੰਚਾਇਤ ਮੈਂਬਰ ਮੰਗਤ ਸਿੰਘ, ਸੁਰਿੰਦਰ ਸਿੰਘ, ਰਾਮ ਸਿੰਘ, ਮਹਿੰਦਰ ਸਿੰਘ, ਕਮਲ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਗੁਰਮੇਲ ਸਿੰਘ , ਤਰਸੇਮ ਸਿੰਘ ਧਾਂਦਲੀ, ਸੰਤੋਖ ਸਿੰਘ, ਭਾਗ ਸਿੰਘ ,ਕਰਨੈਲ ਸਿੰਘ ਭੱਗੜ, ਨਿਰੰਜਨ ਸਿੰਘ , ਟਿੱਕਾ ਸਿੰਘ ਜਸਪ੍ਰੀਤ ਸਿੰਘ, ਸਰਵਨ ਸਿੰਘ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।